ਜੁਆਇੰਟ ਫੋਰਮ ਏਕਤਾ ਮੰਚ ਪੰਜਾਬ ਦੇ ਸੱਦੇ ਅਨੁਸਾਰ ਮੰਡਲ ਬੰਗਾ ਅਤੇ ਇਸ ਅਧੀਨ ਆਉਂਦੀਆਂ ਵੱਖ-ਵੱਖ ਸਬ-ਡਿਵੀਜ਼ਨਾਂ ਦੇ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਵੱਲੋਂ 26 ਜੁਲਾਈ ਨੂੰ ਸਮੂਹਿਕ ਛੁੱਟੀ ਕਰਕੇ ਗੇਟ ਰੈਲੀ ਕੀਤੀ ਗਈ। ਇਸ ਦੌਰਾਨ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਪੰਜਵੇਂ ਦਿਨ ਵੀ ਜਾਰੀ ਰਹੀ।
ਰੈਲੀ ਨੂੰ ਸੰਬੋਧਨ ਕਰਦਿਆਂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਅਤੇ ਹੜਤਾਲ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮ ਆਪਣੇ ਹੱਕਾਂ ਲਈ ਲੋਕਤੰਤਰੀ ਢੰਗ ਨਾਲ ਸੰਘਰਸ਼ ਕਰ ਰਹੇ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਡਿਵੀਜ਼ਨ ਪ੍ਰਧਾਨ ਸੰਤੋਖ ਕੁਮਾਰ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ, ਮੀਤ ਪ੍ਰਧਾਨ ਸਤਨਾਮ ਸਿੰਘ, ਬਖ਼ਸ਼ੀਸ਼ ਸਿੰਘ, ਡਿਵੀਜ਼ਨ ਸਕੱਤਰ, ਪੈਨਸ਼ਨ ਵੈਲਫੇਅਰ ਪੰਜਾਬ ਦੇ ਆਗੂ ਸਰਦਾਰ ਕਵਰ, ਜਸਵਿੰਦਰ ਪਾਲ ਸਿੰਘ, ਕੁਲਵਿੰਦਰ ਚੰਦ, ਰਘਵੀਰ ਕੁਮਾਰ, ਸੁਖਰਾਜ ਸਿੰਘ, ਮਨਜੀਤ ਸਿੰਘ, ਮਨਦੀਪ ਕੁਮਾਰ ਫਰਾਲਾ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ ਸਨ।
ਜਥੇਬੰਦੀਆਂ ਦੇ ਬੁਲਾਰਿਆਂ ਨੇ ਪੰਜਾਬ ਪਾਵਰਕਾਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਨਾਲ ਤੁਰੰਤ ਮੀਟਿੰਗ ਕਰਕੇ ਉਨ੍ਹਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇ ਅਤੇ ਸਬੰਧਤ ਸਰਕੂਲਰ ਜਾਰੀ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦੀ ਨਿਪਟਾਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


