ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ਵਿਖੇ ਅੱਜ ਪ੍ਰਦਰਸ਼ਨ ਹੋਇਆ। ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰਦਿਆਂ ਕਈ ਇਲਾਕਿਆਂ ਵਿੱਚ ਬੈਰੀਕੇਡਿੰਗ ਕੀਤੀ ਅਤੇ ਆਵਾਜਾਈ ਨੂੰ ਡਾਇਵਰਟ ਕੀਤਾ। ਜੰਤਰ-ਮੰਤਰ ਦੇ ਨੇੜਲੇ 11 ਮੈਟਰੋ ਸਟੇਸ਼ਨਾਂ ਦੇ ਐਂਟਰੀ-ਐਗਜ਼ਿਟ ਵੀ ਬੰਦ ਰੱਖੇ ਗਏ।
ਪ੍ਰਦਰਸ਼ਨਕਾਰੀ ਚੋਣ ਕਮਿਸ਼ਨ ਦੇ ਕੰਮਕਾਜ, ਖ਼ਾਸ ਕਰਕੇ ਵੋਟਰ ਸੂਚੀਆਂ ਦੀ ਐਸਆੲਆਰ ਪ੍ਰਕਿਰਿਆ ਨੂੰ ਲੈ ਕੇ ਸਵਾਲ ਉਠਾ ਰਹੇ ਹਨ ਅਤੇ ਸੀਈਸੀ ਤੋਂ ਅਸਤੀਫ਼ੇ ਦੀ ਮੰਗ ਕਰ ਰਹੇ ਹਨ। ਦਿੱਲੀ ਪੁਲਿਸ ਨੇ ਪ੍ਰਦਰਸ਼ਨ ਲਈ ਇਜਾਜ਼ਤ ਨਾ ਦਿੱਤੇ ਜਾਣ ਦੀ ਗੱਲ ਕਹੀ ਹੈ, ਜਦਕਿ ਸੁਰੱਖਿਆ ਲਈ ਵਾਧੂ ਬਲ ਤਾਇਨਾਤ ਕੀਤੇ ਗਏ ਹਨ।
ਇਹ ਵਿਵਾਦ ਉਸ ਰਿਪੋਰਟ ਤੋਂ ਬਾਅਦ ਹੋਰ ਤੇਜ਼ ਹੋਇਆ, ਜਿਸ ਮੁਤਾਬਕ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਨੇ ਪਿਛਲੇ 10 ਮਹੀਨਿਆਂ ਦੌਰਾਨ ਕਈ ਫ਼ੈਸਲਿਆਂ ’ਤੇ ਘੱਟੋ-ਘੱਟ 14 ਵਾਰ ਇਤਰਾਜ਼ ਦਰਜ ਕਰਵਾਏ ਸਨ। ਹਾਲਾਂਕਿ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਅਹਿਮ ਫ਼ੈਸਲੇ ਪੂਰੇ ਕਮਿਸ਼ਨ ਦੀ ਸਹਿਮਤੀ ਨਾਲ ਲਏ ਗਏ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


