ਸ਼?ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਥਕ ਸਫ਼ਾਂ ਵਿੱਚ ਲੰਮੇ ਸਮੇਂ ਤੋਂ ਸਰਗਰਮ ਭੂਮਿਕਾ ਨਿਭਾ ਰਹੇ ਅਖੰਡ ਕੀਰਤਨੀ ਜਥਾ ਦੇ ਮੁੱਖ ਬੁਲਾਰੇ ਜਥੇਦਾਰ ਅਰਜਨ ਸਿੰਘ ਸ਼ੇਰਗਿੱਲ ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪਾਰਟੀ ਦੇ ਮੀਡੀਆ ਸਕੱਤਰ ਸਰਦਾਰ ਤਜਿੰਦਰ ਸਿੰਘ ਪੰਨੂ ਅਤੇ ਮੁੱਖ ਦਫ਼ਤਰ ਸਕੱਤਰ ਸਰਦਾਰ ਜਗਜੀਤ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਨਿਯੁਕਤੀ ਜਥੇਦਾਰ ਅਰਜਨ ਸਿੰਘ ਸ਼ੇਰਗਿੱਲ ਦੀਆਂ ਪੰਥ, ਸਮਾਜ ਅਤੇ ਕੌਮ ਪ੍ਰਤੀ ਨਿਭਾਈਆਂ ਗਈਆਂ ਨਿਰਸਵਾਰਥ ਸੇਵਾਵਾਂ ਅਤੇ ਵਚਨਬੱਧਤਾ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਹੈ।
ਜਥੇਦਾਰ ਸ਼ੇਰਗਿੱਲ ਨੇ ਹਮੇਸ਼ਾ ਪੰਥਕ ਸਿਧਾਂਤਾਂ ਅਤੇ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਲਈ ਦ੍ਰਿੜ੍ਹਤਾ ਨਾਲ ਆਵਾਜ਼ ਬੁਲੰਦ ਕੀਤੀ ਹੈ। ਅਖੰਡ ਕੀਰਤਨੀ ਜਥਾ ਦੇ ਮੁੱਖ ਬੁਲਾਰੇ ਵਜੋਂ ਉਨ੍ਹਾਂ ਨੇ ਸੰਗਤ ਵਿੱਚ ਧਰਮ ਪ੍ਰਚਾਰ ਅਤੇ ਪੰਥਕ ਏਕਤਾ ਲਈ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਦੇ ਵਿਸ਼ਾਲ ਤਜ਼ਰਬੇ ਨਾਲ ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ ਨੂੰ ਨਵੀਂ ਦਿਸ਼ਾ ਮਿਲੇਗੀ।
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਜਨਰਲ ਸਕੱਤਰ ਸਰਦਾਰ ਦਵਿੰਦਰ ਸਿੰਘ ਸੋਢੀ ਨੇ ਜਥੇਦਾਰ ਅਰਜਨ ਸਿੰਘ ਸ਼ੇਰਗਿੱਲ ਦੀ ਨਿਯੁਕਤੀ ਦਾ ਜ਼ੋਰਦਾਰ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸ਼ੇਰਗਿੱਲ ਪੰਥਕ ਸਫ਼ਾਂ ਦੇ ਉਹ ਚੰਗੇ ਚਿਹਰੇ ਹਨ ਜਿਨ੍ਹਾਂ ਨੇ ਹਮੇਸ਼ਾ ਪੰਥ ਪ੍ਰਸਤੀ ਦਾ ਲੜ ਫੜ ਕੇ ਪੰਥਕ ਸਫ਼ਾਂ ਦੇ ਵਿੱਚ ਵੱਡੀਆਂ ਸੇਵਾਵਾਂ ਦਿੱਤੀਆਂ ਹਨ ਅਤੇ ਨਿਰੰਤਰ ਦੇ ਰਹੇ ਹਨ।
ਜਥੇਦਾਰ ਅਰਜਨ ਸਿੰਘ ਸ਼ੇਰਗਿੱਲ ਦੀ ਇਸ ਨਿਯੁਕਤੀ ਨਾਲ ਪੰਥਕ ਹਲਕਿਆਂ ਵਿੱਚ ਖੁਸ਼ੀ ਦੀ ਲਹਿਰ ਹੈ। ਵੱਖ-ਵੱਖ ਧਾਰਮਿਕ ਅਤੇ ਪੰਥਕ ਸ਼ਖਸੀਅਤਾਂ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਆਸ ਪ੍ਰਗਟਾਈ ਹੈ ਕਿ ਜਥੇਦਾਰ ਸ਼ੇਰਗਿੱਲ ਪੰਥਕ ਭਲਾਈ ਲਈ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


