*-ਅੰਬਾਲਾ ਮਾਮਲਾ ਸੁਲਝਾਉਣ ਲਈ ਸਰਕਾਰ ਨੂੰ ਸਿੱਖ ਆਗੂਆਂ ਨਾਲ ਗੱਲਬਾਤ ਕਰਨ ਤੇ ਟਕਰਾਅ ਦੀ ਸਥਿਤੀ ਪੈਦਾ ਨਾ ਕਰਨ ਲਈ ਆਖਿਆ*
ਸ੍ਰੀ ਅੰਮ੍ਰਿਤਸਰ, 14 ਅਗਸਤ ਮੋਹਕਮ ਸਿੰਘ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਰਿਆਣਾ ਪੁਲਿਸ ਵੱਲੋਂ ਬੀਤੀ ਰਾਤ ਅੰਬਾਲਾ ਵਿਖੇ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ ਉੱਤੇ ਲਾਠੀਚਾਰਜ ਕਰਨ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਇੱਕ ਪਾਸੇ ਹਰਿਆਣਾ ਸਰਕਾਰ ਸਿੱਖ ਸੰਗਤ ਨਾਲ ਗੱਲਬਾਤ ਕਰ ਰਹੀ ਸੀ ਅਤੇ ਦੂਜੇ ਪਾਸੇ ਅਚਾਨਕ ਉਨ੍ਹਾਂ ਉੱਤੇ ਹਮਲਾ ਕਰਨਾ ਬੇਹੱਦ ਮੰਦਭਾਗਾ ਹੈ ਅਤੇ ਇਹ ਨਿਆਂਪੂਰਣ ਕਾਰਵਾਈ ਨਹੀਂ ਹੈ।
ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਤੋਂ ਇਲਾਵਾ ਕਈ ਮੈਂਬਰ ਤੇ ਮੁਲਾਜ਼ਮ, ਸਿੱਖ ਸੰਗਤਾਂ ਅਤੇ ਪੁਲਿਸ ਜਵਾਨ ਵੀ ਫੱਟੜ ਹੋਏ ਹਨ। ਜਥੇਦਾਰ ਗੜਗੱਜ ਨੇ ਸ. ਝੀਂਡਾ ਨਾਲ ਫ਼ੋਨ ਉੱਤੇ ਗੱਲਬਾਤ ਕਰਕੇ ਉਨ੍ਹਾਂ ਦੀ ਅਤੇ ਫੱਟੜ ਸਿੱਖਾਂ ਦੀ ਸਿਹਤ ਦਾ ਹਾਲ ਜਾਣਿਆ ਤੇ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਸ. ਝੀਂਡਾ ਨੇ ਦੱਸਿਆ ਕਿ ਜਦੋਂ ਸਰਕਾਰ ਨਾਲ ਗੱਲਬਾਤ ਚੱਲ ਰਹੀ ਸੀ ਤਾਂ ਇਸ ਤਰ੍ਹਾਂ ਪੁਲਿਸ ਵੱਲੋਂ ਸਿੱਖ ਸੰਗਤ ਉੱਤੇ ਹਮਲਾ ਕਰਨਾ ਠੀਕ ਨਹੀਂ ਸੀ।
ਉਨ੍ਹਾਂ ਹਰਿਆਣਾ ਦੀ ਸਿੱਖ ਸੰਗਤ ਨੂੰ ਆਪਸ ਵਿੱਚ ਇਕਜੁੱਟ ਤੇ ਸੰਗਠਤ ਰਹਿਣ ਦੀ ਤਾਕੀਦ ਕਰਦਿਆਂ ਕਿਹਾ ਕਿ ਜੋ ਵੀ ਸੰਘਰਸ਼ ਕਰਨਾ ਹੋਵੇ ਉਸ ਨੂੰ ਪੂਰੀ ਤਰ੍ਹਾਂ ਜਾਬਤੇ ਵਿੱਚ ਅਤੇ ਸ਼ਾਂਤਮਈ ਯਕੀਨੀ ਬਣਾਇਆ ਜਾਵੇ। ਇਹ ਵੀ ਯਕੀਨੀ ਹੋਵੇ ਕਿ ਧਰਨੇ ਮੌਕੇ ਕੋਈ ਸ਼ਰਾਰਤੀ ਅਨਸਰ ਨਾਲ ਸ਼ਾਮਲ ਨਾ ਹੋਵੇ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


