ਸ਼੍ਰੋਮਣੀ ਅਕਾਲੀ ਦਲ ਹਲਕਾ ਧਰਮਕੋਟ ਦੇ ਐਸ.ਸੀ. ਵਿੰਗ ਦੇ ਪ੍ਰਧਾਨ ਸੁਰਜੀਤ ਸਿੰਘ ਲੋਹਾਰਾ ਨੇ ਕਿਹਾ ਕਿ ਮਰਹੂਮ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਵੱਲੋਂ ਹਲਕਾ ਧਰਮਕੋਟ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਲੋਕ ਅੱਜ ਵੀ ਸਤਿਕਾਰ ਨਾਲ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਹੇਠ ਧਰਮਕੋਟ ਹਲਕੇ ਦੀ ਤਸਵੀਰ ਬਦਲਣ ਵਾਲੇ ਕਈ ਇਤਿਹਾਸਕ ਪ੍ਰੋਜੈਕਟ ਲਿਆਂਦੇ ਗਏ ਸਨ।
ਸੁਰਜੀਤ ਸਿੰਘ ਲੋਹਾਰਾ ਨੇ ਦੱਸਿਆ ਕਿ ਧਰਮਕੋਟ ਨੂੰ ਤਹਿਸੀਲ ਦਾ ਦਰਜਾ ਦਿਵਾਉਣਾ ਹਲਕੇ ਦੀ ਵੱਡੀ ਪ੍ਰਾਪਤੀ ਸੀ, ਜਿਸ ਤੋਂ ਬਾਅਦ ਧਰਮਕੋਟ ਵਿਖੇ ਆਧੁਨਿਕ ਤਹਿਸੀਲ ਕੰਪਲੈਕਸ ਦਾ ਨਿਰਮਾਣ ਹੋਇਆ। ਇਸੇ ਦੌਰਾਨ ਸਰਕਾਰੀ ਸਿਹਤ ਕੇਂਦਰ (ਪੀ.ਐਚ.ਸੀ.) ਨੂੰ ਮਜ਼ਬੂਤ ਕੀਤਾ ਗਿਆ, ਪਿੰਡ ਕੰਡਿਆਲ ਵਿਖੇ ਸਰਕਾਰੀ ਕਾਲਜ ਦੀ ਸਥਾਪਨਾ ਹੋਈ ਅਤੇ ਹਲਕੇ ਵਿੱਚ ਬਿਜਲੀ ਗਰਿੱਡਾਂ ਦੇ ਅਪਗ੍ਰੇਡੇਸ਼ਨ, ਸੜਕਾਂ, ਸੀਵਰੇਜ, ਪਸ਼ੂ ਹਸਪਤਾਲ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਅਨੇਕਾਂ ਵਿਕਾਸ ਕਾਰਜ ਕਰਵਾਏ ਗਏ।
ਉਨ੍ਹਾਂ ਕਿਹਾ ਕਿ ਬਾਜੇਕੇ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਪੋਲੀਟੈਕਨਿਕ ਕਾਲਜ ਦਾ ਪ੍ਰੋਜੈਕਟ ਵੀ ਜਥੇਦਾਰ ਤੋਤਾ ਸਿੰਘ ਵੱਲੋਂ ਲਿਆਂਦਾ ਗਿਆ ਸੀ, ਪਰ ਬਾਅਦ ਦੀਆਂ ਸਰਕਾਰਾਂ ਦੇ ਸਮੇਂ ਇਹ ਪ੍ਰੋਜੈਕਟ ਅਮਲੀ ਰੂਪ ਵਿੱਚ ਚਾਲੂ ਨਹੀਂ ਹੋ ਸਕਿਆ, ਜਿਸ ਕਾਰਨ ਹਲਕੇ ਦੇ ਨੌਜਵਾਨਾਂ ਨੂੰ ਇਸ ਦਾ ਪੂਰਾ ਲਾਭ ਨਹੀਂ ਮਿਲਿਆ।
ਸੁਰਜੀਤ ਸਿੰਘ ਲੋਹਾਰਾ ਨੇ ਕਿਹਾ ਕਿ ਹੁਣ ਮਰਹੂਮ ਜਥੇਦਾਰ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਧਰਮਕੋਟ ਵਿੱਚ ਹੋਰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਉਹ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾ ਰਹੇ ਹਨ।
ਉਨ੍ਹਾਂ ਦਾਅਵਾ ਕੀਤਾ ਕਿ ਪਿੰਡਾਂ ਵਿੱਚ ਲੋਕ ਮਰਹੂਮ ਜਥੇਦਾਰ ਤੋਤਾ ਸਿੰਘ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਯਾਦ ਕਰਦਿਆਂ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਭਰਪੂਰ ਹੁੰਗਾਰਾ ਦੇ ਰਹੇ ਹਨ। ਲੋਹਾਰਾ ਨੇ ਕਿਹਾ ਕਿ ਹਲਕਾ ਧਰਮਕੋਟ ਵਿੱਚ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਲੋਕਾਂ ਦਾ ਵਿਸ਼ਵਾਸ ਲਗਾਤਾਰ ਵੱਧ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


