ਪੰਜਾਬ ਸਰਕਾਰ ਦੇ ਸਾਰੇ ਸਿੱਖ ਮੰਤਰੀਆਂ ਤੇ ਸਾਰੇ ਵਿਧਾਇਕਾਂ ਸੋਮਵਾਰ ਨੂੰ ਬੇਅਦਬੀ ਕਾਨੂੰਨ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋਏ। ਇਸ ਮੌਕੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਾਰਿਆਂ ਤੋਂ ਬੇਅਦਬੀ ਕਾਨੂੰਨ ਸੰਬੰਧੀ ਜਵਾਬ ਮੰਗਿਆ। ਇਸ ਤੋਂ ਪਹਿਲਾਂ ਜਥੇਦਾਰ ਨੇ ਸਤਿਕਾਰਯੋਗ ਐਕਟ ਵਿਚ ਇਤਰਾਜ਼ਯੋਗ ਮੱਦਾਂ ਅਤੇ ਸ਼ਬਦਾਵਲੀ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ। ਜਥੇਦਾਰ ਗੜਗੱਜ ਵਲੋਂ ਮੰਤਰੀਆਂ ਤੇ ਵਿਧਾਇਕਾਂ ਨੂੰ ਇਕ ਦੂਜੇ ਖਿਲਾਫ਼ ਦੂਸ਼ਣਬਾਜੀ ਨਾ ਕਰਨ ਦੀ ਤਾਕੀਦ ਵੀ ਕੀਤੀ। ਜਥੇਦਾਰ ਨੇ ਕਿਹਾ ਕਿ ਇਥੇ ਕੋਈ ਵੀ ਧਿਰ ਸਿਆਸਤ ਨਹੀਂ ਕਰੇਗੀ, ਇਹ ਗੁਰੂ ਦਾ ਮਸਲਾ ਹੈ ਲਿਹਾਜ਼ਾ ਇਥੇ ਪੂਰਨ ਮਰਿਆਦਾ ਦਾ ਧਿਆਨ ਰੱਖਿਆ ਜਾਵੇ। ਇਸ ਦੌਰਾਨ ਕਈ ਵਿਧਾਇਕਾਂ ਨੇ ਮੰਨਿਆ ਕਿ ਉਨ੍ਹਾਂ ਨੇ ਬਿਨਾਂ ਪੜ੍ਹੇ ਬੇਅਦਬੀ ਕਾਨੂੰਨ ਉਪਰ ਦਸਤਖਤ ਕੀਤੇ ਸਨ।
ਸਾਰਿਆਂ ਦਾ ਜਵਾਬ ਸੁਣਨ ਉਪਰੰਤ ਜਥੇਦਾਰ ਨੇ ਕਿਹਾ ਕਿ ਪੰਥ ਦੇ ਫ਼ੈਸਲੇ ਸਰਕਾਰ ਨਹੀਂ ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਸੰਗਤ ਤੈਅ ਕਰੇਗੀ। ਜਥੇਦਾਰ ਨੇ ਹੁਕਮ ਦਿੱਤਾ ਕਿ ਸਰਕਾਰ ਇਕ ਮਹੀਨੇ ਦੇ ਅੰਦਰ ਕਾਨੂੰਨ ਵਿਚ ਸੋਧ ਕਰੇ। ਇਸ ਦੌਰਾਨ ਜਥੇਦਾਰ ਨੇ 5 ਇਤਰਾਜ਼ ਦੱਸੇ। ਜਿਨ੍ਹਾਂ ਨੂੰ ਕੁਲਤਾਪ ਸਿੰਘ ਸੰਧਵਾਂ ਨੂੰ ਸੌਂਪਿਆ ਗਿਆ।ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਜਿਵੇਂ ਹੀ ਜਥੇਦਾਰ ਵੱਲੋਂ ਇਹ ਫੈਸਲਾ ਸੁਣਾਇਆ ਗਿਆ ਕਿ ਸਮੂਹ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਦਾ ਇਹ ਨੈਤਿਕ ਫਰਜ਼ ਹੈ ਕਿ ਉਹ ਇਕ ਮਹੀਨੇ ਦੇ ਅੰਦਰ ਅੰਦਰ ਵਿਧਾਨ ਸਭਾ ਰਾਹੀਂ ਅਕਾਲ ਤਖ਼ਤ ਸਾਹਿਬ ਦੇ ਸਾਰੇ ਇਤਰਾਜ਼ਾਂ ਨੂੰ ਦੂਰ ਕਰਨ ਤਾਂ ਹਾਲ ਵਿਚ ਮੌਜੂਦ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਇੱਕਸੁਰ ’ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ ਦੇ ਆਕਾਸ਼-ਗੁੰਜਾਊ ਜੈਕਾਰੇ ਛੱਡ ਕੇ ਇਸ ਫੈਸਲੇ ਦੀ ਪ੍ਰਵਾਨਗੀ ਦਿੱਤੀ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


