ਜੂਨ 1984 ’ਚ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਹੋਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਸਮੇਤ ਹੋਰ ਪ੍ਰਮੁੱਖ ਸਖਸ਼ੀਅਤਾਂ ਮੌਜੂਦ ਸਨ।
ਇਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੂਨ ਦਾ ਪਹਿਲਾਂ ਹਫ਼ਤਾ ਸਿੱਖ ਮਾਨਸਿਕਤਾ ਲਈ ਬੇਹੱਦ ਪੀੜਾਮਈ ਹੈ। 1984 ’ਚ ਜੂਨ ਦੇ ਪਹਿਲੇ ਹਫ਼ਤੇ ਸਮੇਂ ਦੀ ਕਾਂਗਰਸ ਸਰਕਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਰ ਗੁਰਦੁਆਰਾ ਸਾਹਿਬਾਨ ’ਤੇ ਫ਼ੌਜੀ ਹਮਲਾ ਕਰਕੇ ਸਿੱਖ ਕੌਮ ਨੂੰ ਡੂੰਘੇ ਜ਼ਖ਼ਮ ਦਿੱਤੇ ਹਨ, ਜੋ ਕੌਮ ਕਦੇ ਵੀ ਭੁੱਲ ਨਹੀਂ ਸਕਦੀ। ਇਸ ਘੱਲੂਘਾਰੇ ਵਿੱਚ ਜਿਥੇ ਅਨੇਕਾਂ ਸ਼ਹਾਦਤਾਂ ਹੋਈਆਂ, ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵੀ ਗੋਲੀਆਂ ਲੱਗਣ ਕਾਰਨ ਜ਼ਖਮੀ ਹੋਏ। ਉਨ੍ਹਾਂ ਕਿਹਾ ਕਿ ਘੱਲੂਘਾਰੇ ਦੀ ਯਾਦ ’ਚ ਹਰ ਸਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ ਜਾਂਦਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਸਿੰਘ ਸਿੱਖਾਂ ਦੇ ਵਿਰੁੱਧ ਹੋਏ ਜ਼ੁਲਮਾਂ ਵਿਰੁੱਧ ਸੰਘਰਸ਼ ਦੇ ਰਾਹ ’ਤੇ ਤੁਰੇ ਸਨ ਅਤੇ ਕਰੀਬ ਤਿੰਨ ਦਿਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਹਨ। ਸਰਕਾਰ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਤੁਰੰਤ ਫੈਸਲਾ ਕਰਨਾ ਚਾਹੀਦਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਮਨਜੀਤ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਗੁਰਿੰਦਰ ਸਿੰਘ ਦੇਵੀਦਾਸਪੁਰ, ਫੈਡਰੇਸ਼ਨ ਆਗੂ ਭਾਈ ਕੰਵਰਚੜਤ ਸਿੰਘ ਆਦਿ ਹਾਜ਼ਰ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


