ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਜਲੰਧਰ ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਵਿਦੇਸ਼ੀ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ਆਈ.ਐਸ.ਆਈ. ਦੇ ਸਮਰਥਨ ਵਾਲੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਸੰਚਾਲਕ ਨੂੰ ਜਲੰਧਰ ਤੋਂ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਤਬੀਰ ਸਿੰਘ ਵਾਸੀ ਪਿੰਡ ਪਡਿਆਣਾ, ਆਦਮਪੁਰ, ਜਲੰਧਰ ਵਜੋਂ ਹੋਈ ਹੈ। ਵਿਸਫੋਟਕ ਸਮੱਗਰੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸ ਦਾ ਕਾਲੇ ਰੰਗ ਦਾ ਪਲਾਟੀਨਾ ਮੋਟਰਸਾਈਕਲ (ਪੀਬੀ-08-ਈਟੀ-6736) , ਜਿਸ ਨੂੰ ਉਹ ਚਲਾ ਰਿਹਾ ਸੀ, ਵੀ ਬਰਾਮਦ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਕਾਰਵਾਈ ਦੇ ਨਤੀਜੇ ਵਜੋਂ 1.3 ਕਿਲੋਗ੍ਰਾਮ ਉੱਚ ਵਿਸਫੋਟਕ ਨਾਲ ਭਰਿਆ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਜਿਸ ਵਿੱਚ ਸ਼ਰਾਪਨਲ ਅਤੇ ਬਾਲ ਬੇਅਰਿੰਗ ਸ਼ਾਮਲ ਹਨ, ਬਰਾਮਦ ਹੋਇਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਅੱਤਵਾਦੀ ਮਾਡਿਊਲ ਦਾ ਉਦੇਸ਼ ਸੂਬੇ ਵਿੱਚ ਅਮਨ-ਸ਼ਾਂਤੀ ਭੰਗ ਕਰਨਾ ਸੀ । ਉਨ੍ਹਾਂ ਕਿਹਾ, ‘ਇਸ ਤੁਰੰਤ ਅਤੇ ਸਮੇਂ ਸਿਰ ਕੀਤੀ ਗਈ ਕਾਰਵਾਈ ਨਾਲ ਵੱਡਾ ਅੱਤਵਾਦੀ ਖ਼ਤਰਾ ਟਲ ਗਿਆ ਹੈ ਅਤੇ ਕਈ ਮਾਸੂਮ ਜਾਨਾਂ ਬਚ ਗਈਆਂ ਹਨ।’
ਆਪ੍ਰੇਸ਼ਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਜਲੰਧਰ ਦੀਆਂ ਟੀਮਾਂ ਨੂੰ ਪੁਖ਼ਤਾ ਜਾਣਕਾਰੀ ਮਿਲੀ ਸੀ ਕਿ ਬੀ.ਕੇ.ਆਈ. ਮਾਡਿਊਲ ਦੇ ਕਾਰਕੁੰਨ ਨੇ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਵਿਸਫੋਟਕ ਦੀ ਖੇਪ ਪ੍ਰਾਪਤ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਤੁਰੰਤ ਕਾਰਵਾਈ ਕਰਦਿਆਂ ਸੀ.ਆਈ. ਜਲੰਧਰ ਅਤੇ ਜਲੰਧਰ ਦਿਹਾਤੀ ਪੁਲਿਸ ਦੀਆਂ ਟੀਮਾਂ ਨੇ ਪਿੰਡ ਢੰਡੌਰ ਵਿਖੇ ਸਾਂਝਾ ਨਾਕਾ ਲਗਾ ਕੇ ਸ਼ੱਕੀ ਸਤਬੀਰ ਸਿੰਘ ਦੇ ਮੋਟਰਸਾਈਕਲ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ ਉਸ ਦੇ ਬੈਗ ਵਿੱਚੋਂ ਆਈ.ਈ.ਡੀ. ਬਰਾਮਦ ਕੀਤੀ।
ਡੀ.ਜੀ.ਪੀ. ਨੇ ਕਿਹਾ ਕਿ ਇਸ ਸਾਜ਼ਿਸ਼ ਵਿੱਚ ਸ਼ਾਮਲ ਵਿਦੇਸ਼ੀ ਹੈਂਡਲਰਾਂ ਅਤੇ ਸਥਾਨਕ ਨੈੱਟਵਰਕ ਸਮੇਤ ਸਮੁੱਚੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧ ਵਿੱਚ ਥਾਣਾ ਪਤਾਰਾ, ਜਲੰਧਰ ਦਿਹਾਤੀ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 113(1) ਅਤੇ 113(3), ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4 ਅਤੇ 5 ਅਤੇ ਅਸਲਾ ਐਕਟ ਦੀ ਧਾਰਾ 25(1ਬੀ)(ਏ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


