ਜੇ ਐਸ ਸੰਧੂ ਤੇ ਕੰਵਲਜੀਤ ਸਿੰਘ ਮੱਕੜ -ਜਲੰਧਰ ਵਿਖੇ ਬੀਐਸਐਫ ਪੰਜਾਬ ਫਰੰਟੀਅਰ ਹੈੱਡ ਆਫਿਸ ਦੇ ਬਾਹਰ 5 ਮਈ ਨੂੰ ਹੋਏ ਧਮਾਕੇ ਦੇ ਮਾਮਲੇ ਵਿੱਚ ਜਾਂਚ ਏਜੰਸੀਆਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਭਰੋਸੇਯੋਗ ਸੂਤਰਾਂ ਮੁਤਾਬਕ ਦਿੱਲੀ ਅਤੇ ਜਲੰਧਰ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ ਇੱਕ ਸ਼ੱਕੀ ਵਿਅਕਤੀ ਨੂੰ ਦਿੱਲੀ ਤੋਂ ਕਾਬੂ ਕੀਤਾ ਗਿਆ ਹੈ। ਇਸ ਸਮੇਂ ਦਿੱਲੀ ਦੀ ਸੀਆਈਏ ਟੀਮ ਵੱਲੋਂ ਸ਼ੱਕੀ ਤੋਂ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਸੂਤਰਾਂ ਅਨੁਸਾਰ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਜਲੰਧਰ ਬੱਸ ਸਟੈਂਡ ਪਹੁੰਚਿਆ, ਜਿੱਥੋਂ ਉਸ ਨੇ ਦੂਜੇ ਸ਼ਹਿਰ ਲਈ ਬੱਸ ਫੜੀ ਅਤੇ ਬਾਅਦ ਵਿੱਚ ਦਿੱਲੀ ਜਾ ਕੇ ਲੁਕ ਗਿਆ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਪੁਲਿਸ ਸ਼ੱਕੀ ਨੂੰ ਆਪਣੀ ਕਸਟਡੀ ਵਿੱਚ ਲੈ ਕੇ ਹੋਰ ਪੁੱਛਗਿੱਛ ਕਰ ਰਹੀ ਹੈ, ਹਾਲਾਂਕਿ ਪੁਲਿਸ ਵੱਲੋਂ ਅਜੇ ਤੱਕ ਇਸ ਦੀ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ।
ਜਾਂਚ ਏਜੰਸੀਆਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਧਮਾਕਾ ਖੁਦ ਸ਼ੱਕੀ ਨੇ ਕੀਤਾ ਜਾਂ ਉਸ ਨੂੰ ਕਿਸੇ ਹੋਰ ਵੱਲੋਂ ਵਿਸਫੋਟਕ ਸਮੱਗਰੀ ਸੌਂਪੀ ਗਈ ਸੀ। ਪ੍ਰਾਰੰਭਿਕ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਵਾਰਦਾਤ ਤੋਂ ਪਹਿਲਾਂ ਕਰੀਬ ਦੋ ਦਿਨ ਤੱਕ ਇਲਾਕੇ ਦੀ ਰੇਕੀ ਕੀਤੀ ਸੀ।
ਜ਼ਿਕਰਯੋਗ ਹੈ ਕਿ 5 ਮਈ ਦੀ ਰਾਤ ਕਰੀਬ 8 ਵਜੇ ਜਲੰਧਰ ਸਥਿਤ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਜ਼ੋਰਦਾਰ ਧਮਾਕਾ ਹੋਇਆ ਸੀ। ਇਸ ਧਮਾਕੇ ਦੌਰਾਨ ਬੀਐਸਐਫ ਦਫਤਰ ਵਿੱਚ ਪਾਰਸਲ ਲੈਣ ਆਏ ਗੜ੍ਹਾ ਨਿਵਾਸੀ 21 ਸਾਲਾ ਗੁਰਪ੍ਰੀਤ ਦੀ ਸਕੂਟੀ ਅੱਗ ਦੀ ਲਪੇਟ ਵਿੱਚ ਆ ਗਈ ਸੀ। ਸ਼ੁਰੂਆਤੀ ਜਾਂਚ ਵਿੱਚ ਸਕੂਟੀ ਵਿੱਚ ਵਿਸਫੋਟਕ ਸਮੱਗਰੀ ਹੋਣ ਦਾ ਸ਼ੱਕ ਜਤਾਇਆ ਗਿਆ ਸੀ।
ਘਟਨਾ ਤੋਂ ਬਾਅਦ ਪੁਲਿਸ ਨੇ ਗੁਰਪ੍ਰੀਤ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਸੀ, ਪਰ ਅਗਲੇ ਦਿਨ ਉਸ ਨੂੰ ਛੱਡ ਦਿੱਤਾ ਗਿਆ। ਧਮਾਕੇ ਤੋਂ ਬਾਅਦ ਜਲੰਧਰ ਪੁਲਿਸ ਨੇ ਇਲਾਕੇ ਅਤੇ ਬੱਸ ਸਟੈਂਡ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ, ਜਿਸ ਵਿੱਚ ਇੱਕ ਨੌਜਵਾਨ ਘਟਨਾ ਤੋਂ ਬਾਅਦ ਬੱਸ ਸਟੈਂਡ ਵੱਲ ਭੱਜਦਾ ਦਿਖਾਈ ਦਿੱਤਾ ਸੀ।
ਸੀਸੀਟੀਵੀ ਫੁਟੇਜ ਅਤੇ ਟੈਕਨੀਕਲ ਸਬੂਤਾਂ ਦੇ ਆਧਾਰ ’ਤੇ ਪੁਲਿਸ ਨੇ ਸ਼ੱਕੀ ਦੀ ਲੋਕੇਸ਼ਨ ਟ?ਰੇਸ ਕਰਕੇ ਦਿੱਲੀ ਵਿੱਚ ਸਾਂਝਾ ਆਪਰੇਸ਼ਨ ਚਲਾਇਆ ਅਤੇ ਉਸ ਨੂੰ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ। ਹੁਣ ਜਾਂਚ ਏਜੰਸੀਆਂ ਇਹ ਵੀ ਖੰਗਾਲ ਰਹੀਆਂ ਹਨ ਕਿ ਇਸ ਮਾਮਲੇ ਦੇ ਤਾਰ ਕਿਸੇ ਵੱਡੇ ਨੈੱਟਵਰਕ ਨਾਲ ਤਾਂ ਨਹੀਂ ਜੁੜੇ ਹੋਏ। ਪੁਲਿਸ ਵੱਲੋਂ ਜਾਂਚ ਪ੍ਰਭਾਵਿਤ ਹੋਣ ਦਾ ਹਵਾਲਾ ਦੇ ਕੇ ਅਜੇ ਹੋਰ ਜਾਣਕਾਰੀ ਸਾਂਝੀ ਨਹੀਂ ਕੀਤੀ ਜਾ ਰਹੀ, ਪਰ ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਵਿੱਚ ਹੋਰ ਅਹਿਮ ਖੁਲਾਸੇ ਹੋ ਸਕਦੇ ਹਨ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


