ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਵਸੇ ਜਲਾਲਾਬਾਦ ਦੇ ਸਰਹੱਦੀ ਇਲਾਕੇ ਵਿੱਚ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇੱਕ ਖੇਤ ਵਿੱਚੋਂ ਬੰਬ ਵਰਗੀ ਇੱਕ ਸ਼ੱਕੀ ਵਸਤੂ ਬਰਾਮਦ ਹੋਈ। ਸਰਹੱਦ ’ਤੇ ਇਸ ਤਰ੍ਹਾਂ ਦੀ ਸ਼ੱਕੀ ਵਸਤੂ ਮਿਲਣ ਦੀ ਖਬਰ ਫੈਲਦਿਆਂ ਹੀ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ।
ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਅਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਉੱਚ ਅਧਿਕਾਰੀ ਤੁਰੰਤ ਦਲ-ਬਲ ਸਮੇਤ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਨੂੰ ਕਾਬੂ ਵਿੱਚ ਲਿਆ।
ਜਾਣਕਾਰੀ ਅਨੁਸਾਰ ਇਹ ਘਟਨਾ ਜਲਾਲਾਬਾਦ ਦੇ ਸਰਹੱਦੀ ਪਿੰਡ ਮੁਹਾਰ ਖੀਵਾ ਦੀ ਹੈ। ਇੱਥੇ ਇੱਕ ਕਿਸਾਨ ਜਦੋਂ ਆਪਣੇ ਖੇਤ ਦੀ ਵਾਹੀ ਕਰ ਰਿਹਾ ਸੀ, ਤਾਂ ਅਚਾਨਕ ਜ਼ਮੀਨ ਦੇ ਅੰਦਰੋਂ ਲੋਹੇ ਦੀ ਇੱਕ ਭਾਰੀ ਅਤੇ ਬੰਬ ਵਰਗੀ ਦਿਖਣ ਵਾਲੀ ਸ਼ੱਕੀ ਵਸਤੂ ਬਾਹਰ ਨਿਕਲ ਆਈ। ਇਸ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਇਸ ਦੀ ਸੂਚਨਾ ਸਥਾਨਕ ਪ੍ਰਸ਼ਾਸਨ ਅਤੇ ਸੁਰੱਖਿਆ ਬਲਾਂ ਨੂੰ ਦਿੱਤੀ ਗਈ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਫਾਜ਼ਿਲਕਾ ਸਦਰ ਥਾਣੇ ਦੇ ਐੱਸ.ਐੱਚ.ਓ. ਹਰਦੇਵ ਸਿੰਘ ਬੇਦੀ ਨੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਨੂੰ ਤੁਰੰਤ ਮੌਕੇ ’ਤੇ ਰਵਾਨਾ ਕੀਤਾ ਗਿਆ ਸੀ। ਉੱਥੇ ਬੀ.ਐੱਸ.ਐੱਫ. ਦੇ ਅਧਿਕਾਰੀ ਵੀ ਪਹੁੰਚ ਚੁੱਕੇ ਸਨ। ਸੁਰੱਖਿਆ ਬਲਾਂ ਨੇ ਸਾਂਝੀ ਕਾਰਵਾਈ ਕਰਦੇ ਹੋਏ ਸਭ ਤੋਂ ਪਹਿਲਾਂ ਉਸ ਜਗ?ਹਾ ਨੂੰ ਸੀਲ ਕੀਤਾ। ਕਿਸੇ ਵੀ ਸੰਭਾਵਿਤ ਖਤਰੇ ਨੂੰ ਟਾਲਣ ਲਈ ਸ਼ੱਕੀ ਵਸਤੂ ਦੇ ਚਾਰੇ ਪਾਸੇ ਮਿੱਟੀ ਅਤੇ ਰੇਤ ਨਾਲ ਭਰੀਆਂ ਬੋਰੀਆਂ ਲਗਾ ਕੇ ਉਸ ਨੂੰ ਇੱਕ ਸੁਰੱਖਿਅਤ ਘੇਰੇ ਵਿੱਚ ਰੱਖ ਦਿੱਤਾ ਗਿਆ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।
ਡੱਬੀ
ਬੰਬ ਨਿਰੋਧਕ ਦਸਤੇ ਨੂੰ ਬੁਲਾਇਆ
ਐੱਸ.ਐੱਚ.ਓ. ਹਰਦੇਵ ਸਿੰਘ ਬੇਦੀ ਨੇ ਅੱਗੇ ਦੱਸਿਆ ਕਿ ਇਸ ਸ਼ੱਕੀ ਬੰਬ ਵਰਗੀ ਵਸਤੂ ਨੂੰ ਨਕਾਰਾ (ਨਸ਼ਟ) ਕਰਨ ਲਈ ਫੌਜ ਜਾਂ ਪੰਜਾਬ ਪੁਲਿਸ ਦੀ ਵਿਸ਼ੇਸ਼ ਬੰਬ ਡਿਸਪੋਜ਼ਲ ਟੀਮ ਨੂੰ ਸੂਚਿਤ ਕਰ ਦਿੱੱਤਾ ਗਿਆ ਹੈ। ਜਦੋਂ ਤੱਕ ਇਹ ਮਾਹਿਰ ਟੀਮ ਮੌਕੇ ’ਤੇ ਪਹੁੰਚ ਕੇ ਇਸ ਨੂੰ ਪੂਰੀ ਤਰ੍ਹਾਂ ਨਸ਼ਟ ਨਹੀਂ ਕਰ ਦਿੰਦੀ, ਉਦੋਂ ਤੱਕ ਸੁਰੱਖਿਆ ਦੇ ਲਿਹਾਜ਼ ਨਾਲ ਖੇਤ ਅਤੇ ਉਸਦੇ ਆਲੇ-ਦੁਆਲੇ ਦੇ ਇਲਾਕੇ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਆਮ ਲੋਕਾਂ ਦੀ ਆਵਾਜਾਈ ’ਤੇ ਰੋਕ ਲਗਾ ਦਿੱਤੀ ਗਈ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


