ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਜੋਜਕ ਅਰਵਿੰਦ ਕੇਜਰੀਵਾਲ ਨੇ ਜੱਜ ਸਵਰਨਕਾਂਤਾ ਸ਼ਰਮਾ ਦੀ ਅਦਾਲਤ ਵਿੱਚ ਚੱਲ ਰਹੇ ਆਪਣੇ ਕੇਸ ਵਿੱਚ ਨਾ ਪੇਸ਼ ਹੋਣ ਅਤੇ ਨਾ ਹੀ ਕੋਈ ਦਲੀਲ ਰੱਖਣ ਦਾ ਵੱਡਾ ਫੈਸਲਾ ਲਿਆ ਹੈ। ਸੋਮਵਾਰ ਨੂੰ ਉਨ੍ਹਾਂ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਜਸਟਿਸ ਸਵਰਨਕਾਂਤਾ ਸ਼ਰਮਾ ਤੋਂ ਨਿਆਂ ਮਿਲਣ ਦੀ ਮੇਰੀ ਉਮੀਦ ਟੁੱਟ ਚੁੱਕੀ ਹੈ। ਇਸ ਲਈ ਆਪਣੀ ਅੰਤਰ-ਆਤਮਾ ਦੀ ਆਵਾਜ਼ ਸੁਣਦੇ ਹੋਏ, ਗਾਂਧੀ ਜੀ ਦੇ ਸਿਧਾਂਤਾਂ ਨੂੰ ਮੰਨਦੇ ਹੋਏ ਅਤੇ ਸੱਤਿਆਗ੍ਰਹਿ ਦੀ ਭਾਵਨਾ ਨਾਲ, ਮੈਂ ਫੈਸਲਾ ਕੀਤਾ ਹੈ ਕਿ ਮੈਂ ਇਸ ਕੇਸ ਵਿੱਚ ਉਨ੍ਹਾਂ ਦੇ ਸਾਹਮਣੇ ਪੇਸ਼ ਨਹੀਂ ਹੋਵਾਂਗਾ ਅਤੇ ਕੋਈ ਦਲੀਲ ਵੀ ਨਹੀਂ ਰੱਖਾਂਗਾ। ਇਸ ਸਬੰਧੀ ਮੈਂ ਉਨ੍ਹਾਂ ਨੂੰ ਇਕ ਪੱਤਰ ਲਿਖ ਕੇ ਸੂਚਿਤ ਵੀ ਕਰ ਦਿੱਤਾ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਹਿੱਤਾਂ ਦੇ ਟਕਰਾਅ ਕਾਰਨ ਜੱਜ ਸਵਰਨਕਾਂਤਾ ਸ਼ਰਮਾ ਨੂੰ ਮੇਰੇ ਕੇਸ ਤੋਂ ਖੁਦ ਹਟਣ ਦੀ ਬੇਨਤੀ ਕੀਤੀ ਸੀ, ਪਰ ਉਨ੍ਹਾਂ ਨੇ ਖੁਦ ਹੀ ਮੇਰੇ ਕੇਸ ਨੂੰ ਸੁਣਨ ਦਾ ਫੈਸਲਾ ਕੀਤਾ। ਇਸ ਕੇਸ ਵਿੱਚ ਜਸਟਿਸ ਸਵਰਨਕਾਂਤਾ ਸ਼ਰਮਾ ਜੋ ਵੀ ਫੈਸਲਾ ਸੁਣਾਉਣਗੇ, ਉਸ ’ਤੇ ਮੈਂ ਆਪਣੇ ਕਾਨੂੰਨੀ ਅਧਿਕਾਰ ਦੀ ਵਰਤੋਂ ਕਰਨ ਲਈ ਸੁਤੰਤਰ ਹਾਂ। ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਮੈਨੂੰ ਨਿਆਂਪਾਲਿਕਾ ’ਤੇ ਪੂਰਾ ਭਰੋਸਾ ਹੈ ਅਤੇ ਮੈਂ ਉਸ ਦਾ ਪੂਰਾ ਸਤਿਕਾਰ ਕਰਦਾ ਹਾਂ, ਕਿਉਂਕਿ ਜਦੋਂ ਮੇਰੇ ਖਿਲਾਫ ਸਾਜ਼ਿਸ਼ਾਂ ਹੋਈਆਂ ਤਾਂ ਨਿਆਂਪਾਲਿਕਾ ਨੇ ਹੀ ਮੈਨੂੰ ਦੋਸ਼ ਮੁਕਤ ਕਰਕੇ ਨਿਆਂ ਦਿੱਤਾ ਸੀ। ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਅਦਾਲਤ ਨੇ ਸੀਬੀਆਈ ਦੀ ਜਾਂਚ ’ਤੇ ਹੀ ਸਵਾਲ ਖੜ੍ਹੇ ਕਰ ਦਿੱਤੇ ਅਤੇ ਜਾਂਚ ਅਧਿਕਾਰੀ ਦੇ ਖਿਲਾਫ ਕਾਰਵਾਈ ਕਰਨ ਦੇ ਹੁਕਮ ਦੇ ਦਿੱਤੇ। ਪਰ ਸੱਚ ਦਾ ਰਸਤਾ ਆਸਾਨ ਨਹੀਂ ਹੁੰਦਾ। ਸੀ.ਬੀ.ਆਈ. ਨੇ ਤੁਰੰਤ ਇਸ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਅਤੇ ਇਹ ਕੇਸ ਜਸਟਿਸ ਸਵਰਨਕਾਂਤਾ ਸ਼ਰਮਾ ਦੇ ਸਾਹਮਣੇ ਲੱਗ ਗਿਆ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਮੇਰੇ ਸਾਹਮਣੇ ਸਭ ਤੋਂ ਆਸਾਨ ਰਸਤਾ ਹੈ ਕਿ ਮੈਂ ਉਨ੍ਹਾਂ ਦਾ ਹੁਕਮ ਮੰਨ ਲਵਾਂ ਅਤੇ ਇੱਕ ਵੱਡਾ ਵਕੀਲ ਖੜ੍ਹਾ ਕਰਕੇ ਉਨ੍ਹਾਂ ਦੇ ਸਾਹਮਣੇ ਆਪਣਾ ਕੇਸ ਲੜਾਂ। ਪਰ ਇਹ ਮੁੱਦਾ ਹੁਣ ਸਿਰਫ਼ ਮੇਰੇ ਕੇਸ ਦਾ ਨਹੀਂ ਹੈ, ਸਗੋਂ ਆਮ ਲੋਕਾਂ ਦੇ ਨਿਆਂ ਪ੍ਰਣਾਲੀ ’ਤੇ ਭਰੋਸੇ ਦਾ ਹੈ। ਅਜਿਹੀ ਦੁਬਿਧਾ ਦੇ ਮੌਕੇ ’ਤੇ ਬਾਪੂ ਨੇ ਸਾਨੂੰ ਸੱਤਿਆਗ੍ਰਹਿ ਦਾ ਰਸਤਾ ਦਿਖਾਇਆ ਹੈ। ਬਾਪੂ ਨੇ ਕਿਹਾ ਸੀ ਕਿ ਜਦੋਂ ਵੀ ਕਿਸੇ ਬੇਇਨਸਾਫ਼ੀ ਦਾ ਸਾਹਮਣਾ ਕਰੋ ਤਾਂ ਉਸ ਦਾ ਪਹਿਲਾ ਕਦਮ ਵਿਰੋਧ ਨਹੀਂ, ਸਗੋਂ ਗੱਲਬਾਤ ਹੋਣਾ ਚਾਹੀਦਾ ਹੈ। ਆਪਣੀ ਗੱਲ ਬੇਇਨਸਾਫ਼ੀ ਕਰਨ ਵਾਲੇ ਦੇ ਸਾਹਮਣੇ ਪੂਰੀ ਨਿਮਰਤਾ ਨਾਲ ਰੱਖਣੀ ਚਾਹੀਦੀ ਹੈ ਅਤੇ ਉਸ ਨੂੰ ਸੁਧਾਰਨ ਦਾ ਪੂਰਾ ਮੌਕਾ ਦੇਣਾ ਚਾਹੀਦਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਵੀ ਗੱਲਬਾਤ ਨਾਲ ਸ਼ੁਰੂਆਤ ਕੀਤੀ। ਪੂਰੀ ਨਿਸ਼ਠਾ ਅਤੇ ਨਿਮਰਤਾ ਨਾਲ ਜਸਟਿਸ ਸਵਰਨਕਾਂਤਾ ਸ਼ਰਮਾ ਦੇ ਸਾਹਮਣੇ ਆਪਣੀ ਗੱਲ ਰੱਖੀ। ਉਨ੍ਹਾਂ ਨੂੰ ਇਸ ਕੇਸ ਤੋਂ ਵੱਖ ਹੋਣ ਲਈ ਬੇਨਤੀ ਕੀਤੀ। ਮੈਂ ਗੁਜ਼ਾਰਿਸ਼ ਕੀਤੀ ਕਿ ਮੇਰਾ ਕੇਸ ਹਾਈ ਕੋਰਟ ਦੇ ਕਿਸੇ ਵੀ ਹੋਰ ਜੱਜ ਦੁਆਰਾ ਸੁਣ ਲਿਆ ਜਾਵੇ। ਪਰ ਉਨ੍ਹਾਂ ਨੇ ਮੇਰੀ ਪ੍ਰਾਰਥਨਾ ਅਸਵੀਕਾਰ ਕਰ ਦਿੱਤੀ। ਉਨ੍ਹਾਂ ਨੇ ਫੈਸਲਾ ਦਿੱਤਾ ਕਿ ਉਹ ਆਪਣੇ ਆਪ ਨੂੰ ਇਸ ਮਾਮਲੇ ਤੋਂ ਵੱਖ ਨਹੀਂ ਕਰਨਗੇ ਅਤੇ ਇਹ ਕੇਸ ਉਹ ਖੁਦ ਹੀ ਸੁਣਨਗੇ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਾਨੂੰਨ ਨੂੰ ਧਿਆਨ ਵਿੱਚ ਰੱਖਦੇ ਹੋਏ, ਨਿਆਂਪਾਲਿਕਾ ਦੇ ਸਤਿਕਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਲੋਕਾਂ ਦੇ ਨਿਆਂ ਪ੍ਰਣਾਲੀ ’ਤੇ ਭਰੋਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ-ਇੱਕ ਕਦਮ ਚੁੱਕਣਾ ਹੈ। ਮੈਂ ਇਹ ਕਦਮ ਹੰਕਾਰ ਜਾਂ ਕਿਸੇ ਵਿਦਰੋਹ ਜਾਂ ਵਿਰੋਧ ਦੀ ਭਾਵਨਾ ਨਾਲ ਨਹੀਂ ਚੁੱਕ ਰਿਹਾ। ਇਸ ਕਦਮ ਰਾਹੀਂ ਮੇਰਾ ਮਕਸਦ ਦੇਸ਼ ਦੀ ਕਾਨੂੰਨ ਪ੍ਰਣਾਲੀ ਨੂੰ ਚੁਣੌਤੀ ਦੇਣਾ ਵੀ ਨਹੀਂ ਹੈ ਅਤੇ ਨਾ ਹੀ ਮੇਰਾ ਮਕਸਦ ਨਿਆਂ ਪ੍ਰਣਾਲੀ ਦਾ ਅਪਮਾਨ ਕਰਨਾ ਹੈ। ਇਸੇ ਕੇਸ ਵਿੱਚ ਮੈਂ ਹਰ ਪੱਧਰ ’ਤੇ ਹਰ ਅਦਾਲਤ ਵਿੱਚ ਆਪਣਾ ਪੂਰਾ ਸਹਿਯੋਗ ਦਿੱਤਾ ਹੈ। ਮੈਂ ਨਿਆਂਪਾਲਿਕਾ ਦਾ ਬਹੁਤ ਸਤਿਕਾਰ ਕਰਦਾ ਹਾਂ। ਇਸੇ ਨਿਆਂਪਾਲਿਕਾ ਦੀ ਬਦੌਲਤ ਅੱਜ ਮੈਂ ਆਜ਼ਾਦ ਘੁੰਮ ਰਿਹਾ ਹਾਂ। ਮੇਰਾ ਸਿਰਫ਼ ਤੇ ਸਿਰਫ਼ ਇਸ ਨਾਲ ਇੱਕੋ ਇੱਕ ਮਕਸਦ ਹੈ—ਦੇਸ਼ ਦੀ ਨਿਆਂ ਪ੍ਰਣਾਲੀ ’ਤੇ ਲੋਕਾਂ ਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਨਾ ਅਤੇ ਲੋਕਾਂ ਵਿੱਚ ਅਟੁੱਟ ਵਿਸ਼ਵਾਸ ਭਰਨਾ ਕਿ ਲੋੜ ਪੈਣ ’ਤੇ ਸਾਡੇ ਦੇਸ਼ ਦੀ ਨਿਆਂ ਵਿਵਸਥਾ ਤੋਂ ਉਨ੍ਹਾਂ ਨੂੰ ਨਿਆਂ ਜ਼ਰੂਰ ਮਿਲੇਗਾ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


