ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜਾਸੂਸੀ ਅਤੇ ਰਾਸ਼ਟਰੀ ਸੁਰੱਖਿਆ ਨਾਲ ਸਬੰਧਤ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਯੂਟਿਊਬਰ ਜਸਬੀਰ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਸੁਣਵਾਈ ਦੌਰਾਨ ਜਾਂਚ ਏਜੰਸੀਆਂ ਕੋਲ ਪੁਖ਼ਤਾ ਸਬੂਤਾਂ ਦੀ ਘਾਟ ਹੋਣ ਦੀ ਗੱਲ ਕਹੀ ਹੈ।
ਜਸਟਿਸ ਵਿਨੋਦ ਐਸ. ਭਾਰਦਵਾਜ ਦੀ ਸਿੰਗਲ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਕਈ ਅਹਿਮ ਟਿੱਪਣੀਆਂ ਕੀਤੀਆਂ; ਅਦਾਲਤ ਨੇ ਕਿਹਾ ਕਿ ਪਹਿਲੀ ਨਜ਼ਰੇ ਰਿਕਾਰਡ ’ਤੇ ਅਜਿਹਾ ਕੋਈ ਸੁਤੰਤਰ ਸਬੂਤ ਨਹੀਂ ਹੈ ਜੋ ਸਾਬਤ ਕਰੇ ਕਿ ਜਸਬੀਰ ਸਿੰਘ ਨੇ ਕੋਈ ਗੁਪਤ ਜਾਣਕਾਰੀ ਸਾਂਝੀ ਕੀਤੀ ਹੈ।
ਸੂਬਾ ਸਰਕਾਰ ਇਹ ਸਾਬਤ ਕਰਨ ਵਿੱਚ ਅਸਮਰੱਥ ਰਹੀ ਕਿ ਦੋਸ਼ੀ ਦੇ ਮੋਬਾਈਲ ਫ਼ੋਨ ਵਿੱਚੋਂ ਕੋਈ ਅਜਿਹੀ ਚੈਟ, ਸੰਦੇਸ਼ ਜਾਂ ਸੰਪਰਕ ਮਿਲਿਆ ਹੈ ਜੋ ਆਈਐਸਆਈ ਜਾਂ ਕਿਸੇ ਵਿਦੇਸ਼ੀ ਏਜੰਸੀ ਨਾਲ ਸਬੰਧ ਜੋੜਦਾ ਹੋਵੇ। ਅਦਾਲਤ ਨੇ ਨੋਟ ਕੀਤਾ ਕਿ ’ਸਰਕਾਰੀ ਗੁਪਤ ਐਕਟ, 1923’ ਤਹਿਤ ਕਾਰਵਾਈ ਲਈ ਕੇਂਦਰ ਸਰਕਾਰ ਦੀ ਲੋੜੀਂਦੀ ਇਜਾਜ਼ਤ ਵੀ ਨਹੀਂ ਲਈ ਗਈ ਸੀ।
‘ਜਾਨ ਮਹਿਲ’ ਨਾਂਅ ਦਾ ਯੂਟਿਊਬ ਚੈਨਲ ਚਲਾਉਣ ਵਾਲੇ ਜਸਬੀਰ ਸਿੰਘ ਨੂੰ ‘ਆਪ੍ਰੇਸ਼ਨ ਸਿੰਦੂਰ’ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ’ਤੇ ਦੋਸ਼ ਲਾਇਆ ਗਿਆ ਸੀ ਕਿ ਉਹ ਭਾਰਤੀ ਫ਼ੌਜ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨੂੰ ਭੇਜ ਰਹੇ ਹਨ। ਜਸਬੀਰ ਸਿੰਘ ਪਿਛਲੇ ਲਗਭਗ 10 ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਸੀ।
ਜਸਬੀਰ ਸਿੰਘ ਦੇ ਵਕੀਲ ਨੇ ਦਲੀਲ ਦਿੱਤੀ ਕਿ ਜਿਨ੍ਹਾਂ ਵੀਡੀਓਜ਼ ਦੇ ਅਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ, ਉਹ ਉਸ ਸਮੇਂ ਦੇ ਹਨ, ਜਦੋਂ ਨਵੀਂਆਂ ਕਾਨੂੰਨੀ ਧਾਰਾਵਾਂ ਲਾਗੂ ਨਹੀਂ ਸਨ ਅਤੇ ਪੁਰਾਣੇ ਦੇਸ਼ਧ੍ਰੋਹ ਕਾਨੂੰਨ ’ਤੇ ਸੁਪਰੀਮ ਕੋਰਟ ਦਾ ਸਟੇਅ ਸੀ। ਇਸ ਤੋਂ ਇਲਾਵਾ, ਦੋਸ਼ੀ ਦਾ ਪਿਛਲਾ ਅਪਰਾਧਿਕ ਰਿਕਾਰਡ ਬਿਲਕੁਲ ਸਾਫ਼ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਵਿੱਤੀ ਲਾਭ ਦਾ ਕੋਈ ਸਬੂਤ ਨਹੀਂ ਮਿਲਿਆ।
ਲੰਬੀ ਹਿਰਾਸਤ ਅਤੇ ਪੁਖ਼ਤਾ ਸਬੂਤਾਂ ਦੀ ਗ਼ੈਰ-ਮੌਜੂਦਗੀ ਨੂੰ ਮੁੱਖ ਰੱਖਦਿਆਂ ਹਾਈ ਕੋਰਟ ਨੇ ਜਸਬੀਰ ਸਿੰਘ ਨੂੰ ਜ਼ਮਾਨਤ ’ਤੇ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਫੈਸਲੇ ਨੂੰ ਜਾਂਚ ਏਜੰਸੀਆਂ ਲਈ ਇੱਕ ਵੱਡੇ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


