ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਨੂੰ ਲੈ ਕੇ ਚੱਲ ਰਹੇ ਧਰਨੇ ਵਿੱਚ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਸ਼ਿਰਕਤ ਕਰਨ ਲਈ ਪਹੁੰਚੇ। ਉਨ੍ਹਾਂ ਦੇ ਨਾਲ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਵੰਤ ਸਿੰਗਲਾ ਵੀ ਧਰਨੇ ਵਾਲੀ ਥਾਂ ’ਤੇ ਪਹੁੰਚੇ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਧਰਨੇ ’ਤੇ ਬੈਠੇ ਲੋਕਾਂ ਨਾਲ ਮੁਲਾਕਾਤ ਕੀਤੀ। ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਨੂੰ ਲੈ ਕੇ ਮਾਨਸਾ ਵਿੱਚ ਲਗਾਤਾਰ ਪ੍ਰਦਰਸ਼ਨ ਹੋ ਰਹੇ ਹਨ ਅਤੇ ਪ੍ਰਦਰਸ਼ਨਕਾਰੀ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰ ਰਹੇ ਹਨ।
ਇਸ ਦੌਰੇ ਦੌਰਾਨ ਪਰਗਟ ਸਿੰਘ ਨੇ ਪਿੰਡ ਭੰਮੇ ਕਲਾਂ ਦੇ ਵਸਨੀਕ ਦਲਜੀਤ ਸਿੰਘ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ। ਦਲਜੀਤ ਸਿੰਘ ਦੀ ਕਥਿਤ ਤੌਰ ’ਤੇ ਨਸ਼ੇ ਦੀ ਲਤ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਨੇ ਦਲਜੀਤ ਸਿੰਘ ਦੀ ਮਾਤਾ ਅਤੇ ਪਤਨੀ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਪਰਗਟ ਸਿੰਘ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਕਾਂਗਰਸ ਪਾਰਟੀ ਪੀੜਤ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਦੀਆਂ ਕੀਮਤੀ ਜਾਨਾਂ ਬਚਾਉਣ ਅਤੇ ਨਸ਼ਿਆਂ ਦੇ ਕਹਿਰ ਕਾਰਨ ਉੱਜੜੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਪਾਰਟੀ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦਰਮਿਆਨ ਪੰਜਾਬ ਸਰਕਾਰ ਨੇ ਮਾਨਸਾ ਜ਼ਿਲ੍ਹੇ ਦੀਆਂ ਤਿੰਨੋਂ ਸਬ-ਡਿਵੀਜ਼ਨਾਂ ਦੇ ਡੀਐੱਸਪੀ ਬਦਲ ਦਿੱਤੇ ਹਨ।
ਮਾਨਸਾ ਦੇ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਨੂੰ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੀ ਥਾਂ ਡੀਐੱਸਪੀ (ਡੀ) ਪੁਸ਼ਪਿੰਦਰ ਸਿੰਘ ਗਿੱਲ ਨੂੰ ਵਾਧੂ ਚਾਰਜ ਸੌਂਪਿਆ ਗਿਆ ਸੀ। ਹੁਣ ਤਿੰਨ ਡੀਐੱਸਪੀ ਪੱਧਰ ਦੇ ਅਧਿਕਾਰੀਆਂ ਨੂੰ ਵੀ ਆਰਜ਼ੀ ਤੌਰ ’ਤੇ ਮਾਨਸਾ ਜ਼ਿਲ੍ਹੇ ਵਿੱਚ ਤਾਇਨਾਤ ਕੀਤਾ ਗਿਆ ਹੈ।
ਸਪੈਸ਼ਲ ਡੀਜੀਪੀ (ਐੱਚ) ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ, ਫਤਹਿਗੜ੍ਹ ਸਾਹਿਬ ਵਿਖੇ ਡੀਐੱਸਪੀ ਕਮਾਂਡ ਸੈਂਟਰ ਵਜੋਂ ਤਾਇਨਾਤ ਗੁਰਪ੍ਰਤਾਪ ਸਿੰਘ ਨੂੰ ਮਾਨਸਾ ਦਾ ਡੀਐੱਸਪੀ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਬਠਿੰਡਾ ਦਿਹਾਤੀ ਦੇ ਡੀਐੱਸਪੀ ਹਰਵਿੰਦਰ ਸਿੰਘ ਸਰਾਂ ਨੂੰ ਸਰਦੂਲਗੜ੍ਹ ਅਤੇ ਬਠਿੰਡਾ ਸਪੈਸ਼ਲ ਬ੍ਰਾਂਚ ਦੇ ਡੀਐੱਸਪੀ ਸਰਬਜੀਤ ਸਿੰਘ ਬਰਾੜ ਨੂੰ ਬੁਢਲਾਡਾ ਦਾ ਡੀਐੱਸਪੀ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਬੁਢਲਾਡਾ ਦੇ ਡੀਐੱਸਪੀ ਸਿਕੰਦਰ ਸਿੰਘ ਦਾ ਤਬਾਦਲਾ ਸੰਗਰੂਰ ਦੀ ਲੱਡਾ ਕੋਠੀ ਵਿਖੇ ਕਰ ਦਿੱਤਾ ਗਿਆ ਹੈ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


