ਰੂਪਨਗਰ, 6 ਅਕਤੂਬਰ (ਦੇਸ਼ ਪ੍ਰਦੇਸ਼ ਬਿਊਰੋ):-ਝੋਨੇ ਦੀ ਫਸਲ ਦੀ ਖਰੀਦ ਦੌਰਾਨ ਆੜ੍ਹਤੀਆਂ ਵੱਲੋਂ ਕੀਤੀ ਜਾ ਰਹੀ ਕਥਿਤ ਕਟੌਤੀ ਦੇ ਵਿਰੋਧ ਵਿੱਚ ਕਿਸਾਨ ਯੂਨੀਅਨ ਸ਼ੇਰੇ ਪੰਜਾਬ ਸਮੇਤ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਰੂਪਨਗਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ’ਤੇ ਧਰਨਾ ਦੇ ਕੇ ਆਵਾਜਾਈ ਠੱਪ ਕਰ ਦਿੱਤੀ। ਹਾਈਵੇ ਜਾਮ ਹੋਣ ਕਾਰਨ ਸੜਕ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ।
ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਦਾਣਾ-ਦਾਣਾ ਮੰਡੀਆਂ ਵਿੱਚੋਂ ਚੁੱਕਣ ਅਤੇ ਸਰਕਾਰੀ ਮਾਪਦੰਡਾਂ ਅਨੁਸਾਰ ਖਰੀਦ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ ’ਤੇ ਕਿਸਾਨਾਂ ਨੂੰ ਕਥਿਤ ਕਟੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੰਡੀ ਵਿੱਚ ਲਿਆਂਦੇ ਝੋਨੇ ਦੀ ਸਰਕਾਰੀ ਨਿਯਮਾਂ ਅਨੁਸਾਰ ਹੀ ਖਰੀਦ ਯਕੀਨੀ ਬਣਾਈ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਗੈਰ-ਵਾਜਬ ਕਟੌਤੀ ਨਾ ਕੀਤੀ ਜਾਵੇ।
ਕਿਸਾਨ ਆਗੂਆਂ ਨੇ ਇਹ ਵੀ ਦਾਅਵਾ ਕੀਤਾ ਕਿ ਜ਼ਿਲ੍ਹੇ ਦੀਆਂ ਕਈ ਮੰਡੀਆਂ ਵਿੱਚ ਝੋਨੇ ਦੀਆਂ ਭਰੀਆਂ ਬੋਰੀਆਂ ਦੇ ਢੇਰ ਲੱਗੇ ਹੋਏ ਹਨ, ਪਰ ਲਿਫਟਿੰਗ ਦੀ ਰਫ਼ਤਾਰ ਮੰਦ ਹੋਣ ਕਾਰਨ ਮੰਡੀਆਂ ਵਿੱਚ ਨਵੀਂ ਫਸਲ ਰੱਖਣ ਲਈ ਥਾਂ ਦੀ ਸਮੱਸਿਆ ਪੈਦਾ ਹੋ ਰਹੀ ਹੈ। ਉਨ੍ਹਾਂ ਮੁਤਾਬਕ ਮੰਡੀ ਵਿੱਚ ਤਾਇਨਾਤ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਅਜੇ ਤੱਕ ਸ਼ੈਲਰਾਂ ਨੂੰ ਮੰਡੀਆਂ ਅਲਾਟ ਨਹੀਂ ਕੀਤੀਆਂ ਗਈਆਂ।
ਕਿਸਾਨ ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਪ੍ਰਸ਼ਾਸਨ ਕਟੌਤੀ ਰੋਕਣ ਅਤੇ ਫਸਲ ਦੀ ਨਿਰਵਿਘਨ ਖਰੀਦ ਤੇ ਲਿਫਟਿੰਗ ਯਕੀਨੀ ਬਣਾਉਣ ਲਈ ਠੋਸ ਕਦਮ ਨਹੀਂ ਚੁੱਕਦਾ, ਸੰਘਰਸ਼ ਜਾਰੀ ਰੱਖਿਆ ਜਾਵੇਗਾ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


