ਟ੍ਰਾਈਡੈਂਟ ਗਰੁੱਪ ਬਨਾਮ ਪ੍ਰਦੂਸ਼ਣ ਬੋਰਡ ਵਿਵਾਦ, ਸਿਆਸੀ ਬਦਲਾਖੋਰੀ ਦੇ ਦੋਸ਼; ਹਾਈ ਕੋਰਟ ਨੇ ਬਹਿਸ ਤੋਂ ਬਾਅਦ ਫੈਸਲਾ ਰੱਖਿਆ ਸੁਰੱਖਿਅਤ
ਚੰਡੀਗੜ੍ਹ, 4 ਮਈ (ਦੇਸ਼ ਪ੍ਰਦੇਸ਼ ਬਿਊਰੋ) :- ਪੰਜਾਬ ਦੇ ਉੱਘੇ ਉਦਯੋਗਪਤੀ ਅਤੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਦੀ ਕੰਪਨੀ ਟ੍ਰਾਈਡੈਂਟ ਲਿਮਟਿਡ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀਪੀਸੀਬੀ) ਵਿਚਕਾਰ ਚੱਲ ਰਿਹਾ ਕਾਨੂੰਨੀ ਵਿਵਾਦ ਹੁਣ ਫੈਸਲੇ ਦੇ ਨਜ਼ਦੀਕ ਪਹੁੰਚ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਮਾਮਲੇ ’ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ।
ਟ੍ਰਾਈਡੈਂਟ ਕੰਪਨੀ ਦੇ ਵਕੀਲਾਂ ਨੇ ਜਾਂਚ ਦੀ ਨਿਰਪੱਖਤਾ ’ਤੇ ਸਵਾਲ ਚੁੱਕਦਿਆਂ ਮੰਗ ਕੀਤੀ ਕਿ ਇਸ ਵਿੱਚ ਸੈਂਟਰਲ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਨੂੰ ਸ਼ਾਮਲ ਕੀਤਾ ਜਾਵੇ। ਉਨ੍ਹਾਂ ਦਲੀਲ ਦਿੱਤੀ ਕਿ ਫੈਕਟਰੀ ਦੇ ਨਮੂਨੇ ਜਾਂਚ ਲਈ ਪੰਜਾਬ ਤੋਂ ਬਾਹਰ ਕਿਸੇ ਸੁਤੰਤਰ ਏਜੰਸੀ ਕੋਲ ਭੇਜੇ ਜਾਣੇ ਚਾਹੀਦੇ ਹਨ ਤਾਂ ਜੋ ਪਾਰਦਰਸ਼ਤਾ ਬਣੀ ਰਹੇ।
ਪ੍ਰਦੂਸ਼ਣ ਬੋਰਡ ਦੇ ਵਕੀਲਾਂ ਨੇ ਪਟੀਸ਼ਨ ਦੀ ਪ੍ਰਵਾਨਗੀ ’ਤੇ ਹੀ ਸਵਾਲ ਚੁੱਕਦਿਆਂ ਕਿਹਾ ਕਿ ਇਹ ਮਾਮਲਾ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਅਧਿਕਾਰ ਖੇਤਰ ਦਾ ਹੈ। ਉਨ੍ਹਾਂ ਅਨੁਸਾਰ ਟ੍ਰਾਈਡੈਂਟ ਕੰਪਨੀ ਨੂੰ ਹਾਈ ਕੋਰਟ ਦੀ ਬਜਾਏ ਐਨਬੀਟੀ ਕੋਲ ਜਾਣਾ ਚਾਹੀਦਾ ਸੀ।
ਇਹ ਸਾਰਾ ਮਾਮਲਾ ਬਰਨਾਲਾ ਸਥਿਤ ਟ੍ਰਾਈਡੈਂਟ ਦੇ ਯੂਨਿਟ ’ਤੇ ਪੀਪੀਸੀਬੀ ਵੱਲੋਂ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਸ਼ੁਰੂ ਹੋਇਆ ਸੀ। ਟ?ਰਾਈਡੈਂਟ ਕੰਪਨੀ ਨੇ ਇਸ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।
ਜ਼ਿਕਰਯੋਗ ਹੈ ਕਿ ਟ੍ਰਾਈਡੈਂਟ ਗਰੁੱਪ ਦੇ ਮਾਲਕ ਰਾਜਿੰਦਰ ਗੁਪਤਾ ਦੇ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਇਸ ਲੜਾਈ ਵਿੱਚ ਤੇਜ਼ੀ ਦੇਖਣ ਨੂੰ ਮਿਲੀ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਹਾਈ ਕੋਰਟ ਦੇ ਆਉਣ ਵਾਲੇ ਫੈਸਲੇ ’ਤੇ ਟਿਕੀਆਂ ਹੋਈਆਂ ਹਨ।
Breaking News
- मुख्य सचिव ने प्रशासनिक सचिवों के साथ बैठक की भारत सरकार की प्रमुख योजनाओं और महत्वपूर्ण प्रशासनिक मामलों की समीक्षा
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼


