ਰੱਖੜ ਪੁੰਨਿਆ ਮੌਕੇ ਹੋਈਆਂ ਸਿਆਸੀ ਕਾਨਫਰੰਸਾਂ ਵਿੱਚ ਪੰਜਾਬ ਦੇ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ ਅਤੇ ਕਿਰਤੀ ਲੋਕਾਂ ਦੇ ਅਸਲ ਮੁੱਦਿਆਂ ’ਤੇ ਚਰਚਾ ਨਾ ਹੋਣ ਕਰਕੇ ਆਮ ਲੋਕਾਂ ਵਿੱਚ ਭਾਰੀ ਨਿਰਾਸ਼ਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ‘ਭਾਈ ਲਾਲੋ ਲੋਕ ਮੰਚ’ ਨਾਲ ਸਬੰਧਤ ’ਸਾਂਝਾ ਕਿਸਾਨ ਮਜ਼ਦੂਰ ਮੋਰਚਾ’ ਦੇ ਜਨਰਲ ਸਕੱਤਰ ਸਾਥੀ ਕਰਨ ਸਿੰਘ ਰਾਣਾ ਨੇ ਪਿੰਡ ਟੌਂਸਾ ਵਿਖੇ ਮੋਰਚੇ ਦੀ ਯੂਨਿਟ ਅਤੇ ’ਸ਼ਹੀਦ ਭਗਤ ਸਿੰਘ ਨੌਜਵਾਨ ਫੈਡਰੇਸ਼ਨ’ ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।ਸਾਥੀ ਰਾਣਾ ਨੇ ਆਖਿਆ ਕਿ ਪਹਿਲਾਂ ਚੋਣਾਂ ਸਮੇਂ ਸਿਆਸੀ ਧਿਰਾਂ ਲੋਕ ਮੁੱਦਿਆਂ ’ਤੇ ਚਰਚਾ ਕਰਦੀਆਂ ਸਨ ਅਤੇ ਵਾਅਦੇ ਵੀ ਪੂਰੇ ਕਰਨ ਦਾ ਭਰੋਸਾ ਦਿੰਦੀਆਂ ਸਨ। ਹਾਲਾਂਕਿ ਪਹਿਲੀਆਂ ਸਰਕਾਰਾਂ ਵੀ ਆਪਣੇ 15 ਫੀਸਦੀ ਵਾਅਦੇ ਹੀ ਪੂਰੇ ਕਰ ਸਕੀਆਂ ਹਨ, ਪਰ ਹੁਣ ਤਾਂ ਸਿਆਸੀ ਦੰਗਲ ਵਿੱਚੋਂ ਲੋਕ ਮੁੱਦਿਆਂ ’ਤੇ ਚਰਚਾ ਹੀ ਪੂਰੀ ਤਰ੍ਹਾਂ ਗਾਇਬ ਹੋ ਚੁੱਕੀ ਹੈ। ਅੱਜ-ਕੱਲ੍ਹ ਸਿਰਫ਼ ਸਰਕਾਰਾਂ ਬਣਾਉਣ ਦਾ ਸ਼ੋਰ-ਸ਼ਰਾਬਾ ਹੀ ਸੁਣਨ ਨੂੰ ਮਿਲਦਾ ਹੈ।
ਉਹਨਾਂ ਕਿਹਾ ਕਿ ਇਸ ਲੋਕ-ਮਾਰੂ ਅਤੇ ਪੰਜਾਬ ਵਿਰੋਧੀ ਵਤੀਰੇ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਨੂੰ ਆਪਣੇ ਸੰਘਰਸ਼ਾਂ ਵਿੱਚ ਤੇਜ਼ੀ ਲਿਆਉਣੀ ਪਵੇਗੀ। ਉਹਨਾਂ ਆਗਾਮੀ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ 31 ਅਗਸਤ ਲੁਧਿਆਣਾ ਦੇ ਪੰਜਾਬੀ ਭਵਨ ਵਿਖੇ ਵਿਸ਼ਾਲ ਮਜ਼ਦੂਰ ਅਤੇ ਕਿਰਤੀ ਕਨਵੈਨਸ਼ਨ ਕੀਤੀ ਜਾਵੇਗੀ। 28 ਸਤੰਬਰ ਪਿੰਡ ਟੌਂਸਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ‘ਵਿਦਿਆਰਥੀ ਦਿਵਸ’ ਵਜੋਂ ਮਨਾਇਆ ਜਾਵੇਗਾ, ਜਿਸ ਵਿੱਚ ਨਸ਼ਿਆਂ, ਪ੍ਰਦੂਸ਼ਣ ਅਤੇ ਰੋਜ਼ਗਾਰ ਜਿਹੇ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਉਹਨਾਂ ਸਮੂਹ ਪੰਜਾਬੀਆਂ, ਕਿਸਾਨਾਂ ਅਤੇ ਕਿਰਤੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਹਰ ਸੰਘਰਸ਼ ਦਾ ਹਿੱਸਾ ਬਣਨ।
ਇਸ ਮੌਕੇ ਕਿਸਾਨ ਆਗੂ ਮੋਹਨ ਸਿੰਘ, ਮਜ਼ਦੂਰ ਆਗੂ ਮਨੋਹਰ ਲਾਲ, ਬੀਬੀ ਸ਼ਸ਼ੀ ਰਾਣਾ ਸਾਬਕਾ ਸਰਪੰਚ, ਡਾਕਟਰ ਪਵਨ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਫੈਡਰੇਸ਼ਨ ਦੇ ਪ੍ਰਧਾਨ ਅਭੀ ਸਿੰਘ ਨੇ ਵੀ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।
Breaking News
- केंद्रीय खेल मंत्री डॉ. मनसुख मांडविया ने मेजर ध्यानचंद राष्ट्रीय स्टेडियम में राष्ट्रीय खेल दिवस समारोह का नेतृत्व किया
- केंद्रीय मंत्रीडॉ. जितेन्द्र सिंह ने जम्मू में 1,503 करोड़ रुपये की लागत से बनने वाली पीएमजीएसवाई सड़कों की आधारशिला रखी
- केंद्रीय मंत्री डॉ. जितेंद्र सिंह ने रोकी जा सकने वाली दिव्यांगता की रोकथाम के लिए महिलाओं के बीच अधिक जागरूकता फैलाने का आह्वान किया
- उपराष्ट्रपति श्री सी. पी. राधाकृष्णन ने बेंगलुरु में कर्नाटक के पूर्व मुख्यमंत्री श्री रामकृष्ण हेगड़े जी के जन्म शताब्दी समारोह में भाग लिया
- उद्योग एवं वाणिज्य मंत्री राव नरबीर सिंह ने विधिवत पूजन कर निर्माण के महत्वपूर्ण चरण का किया शुभारंभ
- कैबिनेट मंत्री रणबीर गंगवा ने बूस्टिंग स्टेशन, राजकीय स्कूल भवन व चौपाल का किया उद्घाटन
- नई शिक्षा नीति भारत को विश्व गुरु बनाने का दस्तावेज : शिक्षा मंत्री महीपाल ढांडा
- कांग्रेस सरकार ने 10 साल में केवल 86 हजार सरकारी नौकरियां जबकि बीजेपी की सरकार में 2 लाख से अधिक नौकरी दी : सीएम नायब सिंह सैनी


