ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਪ੍ਰਾਈਵੇਟ ਬੱਸ ਬੇਕਾਬੂ ਹੋ ਕੇ ਡੂੰਘੀ ਖੱਡ ’ਚ ਜਾ ਡਿੱਗੀ। ਇਸ ਹਾਦਸੇ ਹੁਣ ਤੱਕ 21 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 29 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹਨ। ਇਸ ਬੱਸ ਨੇ ਖੱਡ ’ਚ ਡਿੱਗਦੇ ਸਮੇਂ ਇੱਕ ਆਟੋ-ਰਿਕਸ਼ਾ ਨੂੰ ਵੀ ਆਪਣੀ ਚਪੇਟ ਵਿੱਚ ਲੈ ਲਿਆ। ਇਹ ਹਾਦਸਾ ਸਵੇਰੇ ਲਗਭਗ 10 ਵਜੇ ਰਾਮਨਗਰ ਇਲਾਕੇ ’ਚ ਵਾਪਰਿਆ। ਇਹ ਬੱਸ ਰਾਮਨਗਰ ਤੋਂ ਊਧਮਪੁਰ ਜਾ ਰਹੀ ਸੀ। ਡਰਾਈਵਰ ਦੇ ਕਾਬੂ ’ਚੋਂ ਬਾਹਰ ਹੋ ਜਾਣ ਕਾਰਨ ਬੱਸ ਲਗਭਗ 100 ਮੀਟਰ ਉੱਚੀ ਪਹਾੜੀ ਤੋਂ ਹੇਠਾਂ ਜਾ ਡਿੱਗੀ। ਹਾਦਸੇ ਸਮੇਂ ਬੱਸ ਵਿੱਚ ਲਗਭਗ 50 ਲੋਕ ਸਵਾਰ ਸਨ ਤੇ ਹਾਦਸੇ ਦਾ ਸ਼ਿਕਾਰ ਹੁੰਦਿਆਂ ਹੀ ਮੌਕੇ ’ਤੇ ਚੀਕ-ਚਿਹਾੜਾ ਪੈ ਗਿਆ।
ਇਸ ਦੌਰਾਨ ਉਸੇ ਰਸਤੇ ਤੋਂ ਗੁਜ਼ਰ ਰਹੇ ਭਾਰਤੀ ਫੌਜ ਦੇ ਇੱਕ ਕਾਫਲੇ ਨੇ ਤੁਰੰਤ ਰੈਸਕਿਊ ਆਪਰੇਸ਼ਨ ਸ਼ੁਰੂ ਕੀਤਾ। ਫੌਜ ਦੇ ਜਵਾਨਾਂ ਅਤੇ ਸਥਾਨਕ ਲੋਕਾਂ ਨੇ ਬੱਸ ਦੀਆਂ ਖਿੜਕੀਆਂ ਤੋੜ ਕੇ ਅੰਦਰ ਫਸੀਆਂ ਸਵਾਰੀਆਂ ਨੂੰ ਬਾਹਰ ਕੱਢਿਆ ਤੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕਾਂ ਦੇ ਵਾਰਿਸਾਂ ਨੂੰ 2-2 ਲੱਖ ਤੇ ਜ਼ਖ਼ਮੀਆਂ ਨੂੰ 50,000 ਰੁਪਏ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
ਇਸ ਤੋਂ ਇਲਾਵਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਅਤੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਵੀ ਇਸ ਹਾਦਸੇ ਤੇ ਦੁੱਖ ਜਤਾਉਂਦਿਆਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਉਮਰ ਅਬਦੁੱਲਾ ਨੇ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।
Breaking News
- डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए
- उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया
- प्रधानमंत्री नरेन्द्र मोदी 17 जुलाई को हरियाणा, चंडीगढ़ और पंजाब का दौरा करेंगे
- केंद्रीय मंत्री जी. किशन रेड्डी ने 15-17 नवंबर तक भारत खनन सप्ताह 2026 आयोजित करने की घोषणा की
- प्रधानमंत्री मोदी का 17 जुलाई का दौरा हरियाणा के विकास को देगा नई रफ्तार: कृषि मंत्री श्याम सिंह राणा
- संकल्प से सिद्धि का सशक्त प्रतीक है हाइड्रोजन ट्रेन: मुख्यमंत्री नायब सिंह सैनी
- कांग्रेस ने दिए घोटाले और परिवारवाद, भाजपा ने दिया पारदर्शी शासन, आत्मनिर्भर भारत और विकास का नया मॉडल : सुनीता दुग्गल
- भाजपा प्रदेश अध्यक्ष डा. अर्चना गुप्ता ने केंद्रीय मंत्री राव इंद्रजीत सिंह से की शिष्टाचार भेंट


