ਵਿਧਾਨ ਸਭਾ ਹਲਕਾ ਖਰੜ ਦੇ ਕਾਂਗਰਸ ਦੇ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਦੀ ਅਗਵਾਈ ਹੇਠ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਵਿਚ ਹੋਏ ਵਾਧੇ ਅਤੇ ਨੀਟ ਪੇਪਰ ਦੇ ਲੀਕ ਦੇ ਵਿਰੁੱਧ ਕਾਂਗਰਸ ਪਾਰਟੀ ਵਲੋ ਕੇਂਦਰ ਸਰਕਾਰ ਵਿਰੁੱਧ ਰੋਸ ਦਾ ਪ੍ਰਗਟਾਵਾ ਕੀਤਾ ਗਿਆ।
ਇਸ ਮੌਕੇ ਵਿਜੇ ਸ਼ਰਮਾ ਟਿੰਕੂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਡੀਜਲ, ਪੈਟਰੋਲ ਅਤੇ ਗੈਸ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਲੋਕਾਂ ਦੀ ਕਮਰ ਤੋੜ ਦਿੱਤੀ ਹੈ। ਉਨਾਂ ਕਿਹਾ ਕਿ ਇਸ ਨਾਲ ਮਹਿੰਗਾਈ ਵਿਚ ਬਹੁਤ ਵਾਧਾ ਹੋ ਰਿਹਾ ਹੈ।
ਉਨਾਂ ਕਿਹਾ ਕਿ ਨੀਟ ਲੀਕ ਪੇਪਰ ਮਾਮਲੇ ਵਿੱਚ ਕੇਂਦਰ ਸਿੱਖਿਆ ਮੰਤਰੀ ਜਿੰਮੇਵਾਰ ਹਨ ਅਤੇ ਇਸ ਨਾਲ ਨੌਜਵਾਨਾਂ ਦਾ ਭਵਿੱਖ ਪ੍ਰਭਾਵਿਤ ਹੋਇਆ ਹੈ। ਉਨਾਂ ਕੇਂਦਰੀ ਮੰਤਰੀ ਤੋਂ ਅਸਤੀਫੇ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਉਹਨ ਤੋਂ ਕੰਮ ਕਾਜ ਨਹੀਂ ਸੰਭਾਲਿਆ ਜਾ ਰਿਹਾ ਤਾਂ ਉਹਨਾਂ ਨੂੰ ਅਸਤੀਫਾ ਦੇਣਾ ਚਾਹੀਦਾ ਹੈ।
ਇਸ ਮੌਕੇ ਉਹਨਾਂ ਦੇ ਨਾਲ ਜਿਲਾ ਉੱਪ ਪ੍ਰਧਾਨ ਰਘਵੀਰ ਬੰਗੜ, ਗਗਨਦੀਪ ਤੋਲੇਮਾਜਰਾ, ਵਿਕਾਸ ਕਪੂਰ,ਵਾਧੂ ਸੈੱਲ ਚੇਅਰਮੈਨ ਚੰਨੀ ਇਕਬਾਲ, ਮਨਪ੍ਰੀਤ ਗੋਲਡੀ ਬੱਤਰਾ, ਮਨਜੀਤ ਕੌਰ ਸੋਨੂੰ ਸਟੇਟ ਸੋਸਲ ਮੀਡੀਆ ਆਫਿਸ ਇੰਚਾਰਜ, ਗੁਰਿੰਦਰ ਬੈਦਵਾਣ ਬਲਾਕ ਪ੍ਰਧਾਨ, ਸੇਰ ਸਿੰਘ ਗੁਰਾਇਆ, ਮੁਲਾਘਰ ਸਿੰਘ ,ਅੰਮ੍ਰਿਤਪਾਲ ਰੋਮੀ, ਜਸਪਾਲ ਸਿੰਘ, ਪਰਮਜੀਤ ਕੌਰ, ਮੰਗਤ ਖਾਨ, ਆਦਿ ਤੋਂ ਇਲਾਵਾ ਹੋਰ ਕਾਂਗਰਸੀ ਵਰਕਰ ਵੀ ਮੌਜੂਦ ਸਨ।
Breaking News
- देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत
- मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी
- मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव
- हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी
- भारत में विकास की गति होगी तेज: श्याम सिंह राणा
- हाइड्रोजन आधारित परिवहन भविष्य की आवश्यकता, हरित ऊर्जा को मिलेगा बढ़ावा : विपुल गोयल
- प्रधानमंत्री श्री नरेंद्र मोदी के नेतृत्व में हरियाणा ने रचा इतिहास, स्वच्छ एवं हरित परिवहन की दिशा में देश का बड़ा कदम : कृष्ण लाल पंवार
- हरियाणा को मिली बड़ी सौगात: पीएम मोदी ने जींद से देश की पहली हाइड्रोजन ट्रेन को दिखाई हरी झंडी, राज्यपाल और मुख्यमंत्री रहे मौजूद


