ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡੇਰਾ ਸੱਚਖੰਡ ਬੱਲਾਂ ਦੇ ਨੇੜੇ ਪੈਂਦੇ ਪਿੰਡ ਨੌਗੱਜਾ ਵਿੱਚ ਵਿਸ਼ਵ ਪ੍ਰਸਿੱਧ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਨੀਂਹ ਰੱਖੀ ਗਈ। ਇਸ ਇਤਿਹਾਸਕ ਪ੍ਰੋਜੈਕਟ ਨੂੰ ਲੈ ਕੇ ਦੇਸ਼-ਵਿਦੇਸ਼ ਵਿੱਚ ਵੱਸਦੇ ਗੁਰੂ ਰਵਿਦਾਸ ਜੀ ਦੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਕੇਂਦਰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ, ਉਨ੍ਹਾਂ ਦੀ ਵਿਚਾਰਧਾਰਾ ਅਤੇ ਮਨੁੱਖੀ ਬਰਾਬਰੀ ਦੇ ਸੰਦੇਸ਼ ਨੂੰ ਵਿਸ਼ਵ ਪੱਧਰ ’ਤੇ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ, ਹਰਭਜਨ ਸਿੰਘ ਈਟੀਓ, ਤਰੁਣਪ੍ਰੀਤ ਸਿੰਘ ਸੌਂਦ, ਡਾ. ਰਵਜੋਤ, ਜਲੰਧਰ ਦੇ ਮੇਅਰ ਵਿਨੀਤ ਧੀਰ, ਹਲਕਾ ਇੰਚਾਰਜ ਨਿਤਿਨ ਕੋਹਲੀ, ਹਰਪਾਲ ਸਿੰਘ ਚੀਮਾ, ਦੀਪਕ ਬਾਲੀ, ਲਾਲ ਚੰਦ ਕਟਾਰੂਚੱਕ ਸਮੇਤ ਸੰਤ ਸਮਾਜ ਦੀਆਂ ਸਤਿਕਾਰਯੋਗ ਸ਼ਖ਼ਸੀਅਤਾਂ ਅਤੇ ਹੋਰ ਪਤਵੰਤੇ ਮੌਜੂਦ ਰਹੇ।
ਜਾਣਕਾਰੀ ਅਨੁਸਾਰ ਇਹ ਵਿਸ਼ਾਲ ਅਧਿਐਨ ਕੇਂਦਰ ਕਰੀਬ 10 ਏਕੜ ਜ਼ਮੀਨ ਵਿੱਚ 25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਇਸ ਇਤਿਹਾਸਕ ਪ੍ਰੋਜੈਕਟ ਲਈ 6.25 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ।
ਇਹ ਕੇਂਦਰ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦੇ ਸਾਨਿਧ ਵਿੱਚ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਵਿਚਾਰਧਾਰਾ ਨਾਲ ਸਬੰਧਤ ਅਧਿਐਨ ਤੇ ਖੋਜ ਨੂੰ ਨਵੀਂ ਦਿਸ਼ਾ ਦੇਣ ਦਾ ਕੰਮ ਕਰੇਗਾ।
ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਵਿੱਚ ਗੁਰੂ ਸਾਹਿਬ ਦੀ ਬਾਣੀ, ਸਮਾਜਿਕ ਸਮਾਨਤਾ ਦੇ ਸੰਦੇਸ਼ ਅਤੇ ਮਨੁੱਖੀ ਦਰਸ਼ਨ ਨਾਲ ਸਬੰਧਤ ਵਿਸ਼ਿਆਂ ’ਤੇ ਉੱਚ ਪੱਧਰੀ ਖੋਜ ਅਤੇ ਪੀਐੱਚ.ਡੀ. ਕਰਨ ਲਈ ਵਿਸ਼ੇਸ਼ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ।
ਖੋਜਕਰਤਾਵਾਂ ਅਤੇ ਵਿਦਵਾਨਾਂ ਲਈ ਇੱਕ ਵਿਸ਼ੇਸ਼ ਲਾਇਬ੍ਰੇਰੀ ਅਤੇ ਰਿਸਰਚ ਬਲਾਕ ਤਿਆਰ ਕੀਤਾ ਜਾਵੇਗਾ, ਜਿੱਥੇ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਨ੍ਹਾਂ ਦੇ ਫ਼ਲਸਫ਼ੇ ਨਾਲ ਸਬੰਧਤ ਵੱਖ-ਵੱਖ ਸਰੋਤਾਂ ਦਾ ਡੂੰਘਾਈ ਨਾਲ ਅਧਿਐਨ ਕੀਤਾ ਜਾ ਸਕੇਗਾ।
ਕੇਂਦਰ ਦੀ ਇੱਕ ਹੋਰ ਵੱਡੀ ਵਿਸ਼ੇਸ਼ਤਾ ਇਸ ਦੀ ਅਤਿ-ਆਧੁਨਿਕ ਡਿਜੀਟਲ ਲਾਇਬ੍ਰੇਰੀ ਹੋਵੇਗੀ। ਇਸ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ, ਯਾਤਰਾਵਾਂ, ਬਾਣੀ ਅਤੇ ਉਨ੍ਹਾਂ ਨਾਲ ਸਬੰਧਤ ਇਤਿਹਾਸਕ ਦਸਤਾਵੇਜ਼ਾਂ ਨੂੰ ਡਿਜੀਟਲ ਰੂਪ ਵਿੱਚ ਸੰਭਾਲਣ ਦਾ ਪ੍ਰਬੰਧ ਕੀਤਾ ਜਾਵੇਗਾ।
ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ, ਵਿਦਵਾਨਾਂ ਅਤੇ ਖੋਜਕਰਤਾਵਾਂ ਲਈ ਸੈਮੀਨਾਰ ਹਾਲ ਅਤੇ ਠਹਿਰਣ ਦੀ ਵਿਸ਼ੇਸ਼ ਵਿਵਸਥਾ ਵੀ ਕੀਤੀ ਜਾਵੇਗੀ।
ਇਹ ਅਧਿਐਨ ਕੇਂਦਰ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਮਨੁੱਖੀ ਬਰਾਬਰੀ, ਸਮਾਜਿਕ ਏਕਤਾ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦੇ ਨਾਲ-ਨਾਲ ਵਿਸ਼ਵ ਭਰ ਦੇ ਖੋਜਕਰਤਾਵਾਂ ਲਈ ਇੱਕ ਮਹੱਤਵਪੂਰਨ ਗਿਆਨ ਅਤੇ ਖੋਜ ਕੇਂਦਰ ਵਜੋਂ ਉਭਰਨ ਦੀ ਉਮੀਦ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


