ਤਖ਼ਤ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਮੱਥਾ ਟੇਕਣ ਲਈ ਗਏ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਇਲਾਕੇ ਦੇ ਅਕਾਲੀ ਆਗੂਆਂ ਵਲੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਮੁੱਢਲੀ ਜਾਣਕਾਰੀ ਅਨੁਸਾਰ ਇਹ ਘਟਨਾ ਨਾਂਦੇੜ ਤੋਂ ਕਰੀਬ 10-15 ਕਿਲੋਮੀਟਰ ਦੂਰ ਮਾਤਾ ਸਾਹਿਬ ਕੌਰ ਗੁਰਦੁਆਰਾ ਸਾਹਿਬ ਦੇ ਇਲਾਕੇ ਵਿੱਚ ਵਾਪਰਨ ਦੀ ਗੱਲ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਧਾਰਮਿਕ ਯਾਤਰਾ ’ਤੇ ਸਨ। ਇਸੇ ਦੌਰਾਨ ਮਾਤਾ ਸਾਹਿਬ ਕੌਰ ਗੁਰਦੁਆਰਾ ਸਾਹਿਬ ਦੇ ਨੇੜਲੇ ਇਲਾਕੇ ਵਿੱਚ ਇੱਕ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦਿਆਂ ਹਮਲਾ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਉਨ੍ਹਾਂ ਦੇ ਸਮਰਥਕਾਂ ਅਤੇ ਸਥਾਨਕ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ। ਘਟਨਾ ਦੀ ਨਿੰਦਾ ਕਰਦਿਆਂ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ, ਸਰਕਲ ਸਮਾਉਂ ਦੇ ਪ੍ਰਧਾਨ ਮਨਿੰਦਰ ਸਿੰਘ ਮਨੀ ਗੁੜਥੜੀ, ਜਿਲ੍ਹਾ ਪ੍ਰੀਸ਼ਦ ਮੈਂਬਰ ਕਰਮਜੀਤ ਕੋਰ ਸਮਾਉਂ, ਗੁਰਇਕਬਾਲ ਸਿੰਘ ਬਾਲੀ, ਕੋਂਸਲਰ ਹਰਪ੍ਰੀਤ ਸਿੰਘ ਚਹਿਲ, ਵਿਜੈ ਕੁਮਾਰ ਗਰਗ, ਮਜੀਠਾ ਸਿੰਘ ਠੇਕੇਦਾਰ, ਐਡਵੋਕੇਟ ਕੁਲਸ਼ੇਰ ਸਿੰਘ ਰੂਬਲ, ਬੂਟਾ ਸਿੰਘ ਸਮਾਘ ਫਰਮਾਹੀ, ਰਜਿੰਦਰ ਸਿੰਘ ਚਹਿਲ, ਭੀਮ ਸੈਨ ਬਾਂਸਲ, ਹਰਵਿੰਦਰ ਸਿੰਘ ਧਲ਼ੇਵਾਂ, ਜੀਵਨ ਸਿੰਗਲਾ, ਐਡਵੋਕੇਟ ਉਂਕਾਰ ਸਿੰਘ ਮਿੱਤਲ, ਹਰਦੇਵ ਭੀਖੀ, ਗੁਲਸ਼ਨ ਮਿੱਤਲ ਨੇ ਕਿਹਾ ਕਿ ਕਿਸੇ ਵੀ ਸਿਆਸੀ ਆਗੂ ਜਾਂ ਵਿਅਕਤੀ ’ਤੇ ਹਮਲਾ ਕਰਨਾ ਲੋਕਤੰਤਰਿਕ ਅਤੇ ਸਮਾਜਿਕ ਕਦਰਾਂ-ਕੀਮਤਾਂ ਦੇ ਵਿਰੁੱਧ ਹੈ। ਖ਼ਾਸ ਕਰਕੇ ਧਾਰਮਿਕ ਅਸਥਾਨਾਂ ਨਾਲ ਸਬੰਧਤ ਇਲਾਕੇ ਵਿੱਚ ਅਜਿਹੀ ਘਟਨਾ ਵਾਪਰਨਾ ਹੋਰ ਵੀ ਚਿੰਤਾਜਨਕ ਹੈ। ਉਨਾਂ ਕਿਹਾ ਕਿ ਵਿਚਾਰਾਂ ਅਤੇ ਸਿਆਸੀ ਮਤਭੇਦਾਂ ਦਾ ਪ੍ਰਗਟਾਵਾ ਲੋਕਤੰਤਰਿਕ ਤਰੀਕੇ ਨਾਲ ਕੀਤਾ ਜਾ ਸਕਦਾ ਹੈ ਪਰ ਹਿੰਸਾ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਹਮਲੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾਵੇ ਅਤੇ ਜੇਕਰ ਕੋਈ ਵਿਅਕਤੀ ਇਸ ਘਟਨਾ ਲਈ ਜ਼ਿੰਮੇਵਾਰ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨਾਂ ਕਿਹਾ ਕਿ ਧਾਰਮਿਕ ਅਸਥਾਨਾਂ ਦੀ ਮਰਿਆਦਾ ਅਤੇ ਸਮਾਜ ਵਿੱਚ ਅਮਨ-ਸ਼ਾਂਤੀ ਨੂੰ ਹਰ ਹਾਲਤ ਵਿੱਚ ਕਾਇਮ ਰੱਖਿਆ ਜਾਣਾ ਚਾਹੀਦਾ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


