ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਚੰਡੀਗੜ੍ਹ ਵਾਪਸ ਜਾ ਰਹੇ ਇੱਕ ਪਤੀ-ਪਤਨੀ ਦੀ ਭਿਆਨਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸਾ ਪਿੰਡ ਆਲਮਪੁਰ ਨੇੜੇ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ-41 ਬੀ ਦੇ ਵਸਨੀਕ ਧਰਮਵੀਰ ਸਿੰਘ ਆਪਣੀ ਪਤਨੀ ਸ਼ਸ਼ੀ ਬਾਲਾ ਨਾਲ ਸਕੂਟਰੀ ’ਤੇ ਸਵਾਰ ਹੋ ਕੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਆਏ ਸਨ। ਮੱਥਾ ਟੇਕਣ ਉਪਰੰਤ ਜਦੋਂ ਦੋਵੇਂ ਸਕੂਟਰੀ ’ਤੇ ਸਵਾਰ ਹੋ ਕੇ ਚੰਡੀਗੜ੍ਹ ਵੱਲ ਵਾਪਸ ਜਾ ਰਹੇ ਸਨ ਤਾਂ ਪਿੰਡ ਆਲਮਪੁਰ ਦੇ ਨੇੜੇ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੀ ਸਕੂਟਰੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਭਿਆਨਕ ਸੀ ਕਿ ਸਕੂਟਰੀ ਸਵਾਰ ਪਤੀ-ਪਤਨੀ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਬੱਸੀ ਪਠਾਣਾ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਹਾਦਸੇ ਦੀ ਜਾਂਚ ਸ਼ੁਰੂ ਕੀਤੀ।
ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬੱਸੀ ਪਠਾਣਾ ਦੇ ਸਹਾਇਕ ਥਾਣੇਦਾਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਹਾਦਸਾਗ੍ਰਸਤ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਵੱਲੋਂ ਟਰੱਕ ਚਾਲਕ ਦਲਜੀਤ ਸਿੰਘ ਖ਼?ਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
Breaking News
- ਸੀਐਮ ਮਾਨ ਨੇ ਕੇਜਰੀਵਾਲ ਅਤੇ ਸਿਸੋਦੀਆ ਦੀ ਮੌਜੂਦਗੀ ’ਚ ਰਵੀ ਸ਼ੰਕਰ ਨਾਲ ਕੀਤੀ ਮੁਲਾਕਾਤ
- ‘ਮਨ ਕੀ ਬਾਤ’ ਵਿੱਚ ਪੀਐਮ ਮੋਦੀ ਨੇ ਨਸ਼ਾ-ਮੁਕਤ ਭਾਰਤ, ਮਹਿਲਾ ਸਸ਼ਕਤੀਕਰਨ ਤੇ ‘ਵੋਕਲ ਫ਼ਾਰ ਲੋਕਲ’ ’ਤੇ ਦਿੱਤਾ ਸੱਦਾ
- ਉਜ਼ਬੇਕਿਸਤਾਨ ਦਾ ਪ੍ਰਧਾਨ ਮੰਤਰੀ ਮੋਦੀ ਲਈ ਸਭ ਤੋਂ ਉੱਚਾ ਸਨਮਾਨ
- आईबीबीआई (IBBI) ने इन्सॉल्वेंसी प्रोफेशनल नवनीत गुप्ता को निलंबित किया!
- केंद्रीय खेल मंत्री डॉ. मनसुख मांडविया ने मेजर ध्यानचंद राष्ट्रीय स्टेडियम में राष्ट्रीय खेल दिवस समारोह का नेतृत्व किया
- केंद्रीय मंत्रीडॉ. जितेन्द्र सिंह ने जम्मू में 1,503 करोड़ रुपये की लागत से बनने वाली पीएमजीएसवाई सड़कों की आधारशिला रखी
- केंद्रीय मंत्री डॉ. जितेंद्र सिंह ने रोकी जा सकने वाली दिव्यांगता की रोकथाम के लिए महिलाओं के बीच अधिक जागरूकता फैलाने का आह्वान किया
- उपराष्ट्रपति श्री सी. पी. राधाकृष्णन ने बेंगलुरु में कर्नाटक के पूर्व मुख्यमंत्री श्री रामकृष्ण हेगड़े जी के जन्म शताब्दी समारोह में भाग लिया


