ਪੈਸਕੋ ਮੁਲਾਜਮਾਂ ਵੱਲੋਂ ਅੱਜ 132 ਕੇਵੀ ਮੋਗਾ ਗਰਿੱਡ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ 7 ਵੱਖ-ਵੱਖ ਗਰਿੱਡਾਂ ਤੋਂ ਆਏ ਪੈਸਕੋ ਮੁਲਾਜਮਾਂ ਅਤੇ ਸਕਿਉਰਿਟੀ ਗਾਰਡਾਂ ਨੇ ਹਿੱਸਾ ਲਿਆ।
ਧਰਨੇ ਦੌਰਾਨ ਮੁਲਾਜਮਾਂ ਨੇ ਦੋਸ਼ ਲਗਾਇਆ ਕਿ ਪਿਛਲੇ ਦੋ ਮਹੀਨਿਆਂ ਤੋਂ ਉਨ੍ਹਾਂ ਦੀ ਤਨਖਾਹ ਵਿੱਚ ਕਟੌਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਮੁਲਾਜਮਾਂ ਦੀ 10 ਤੋਂ 12 ਹਜ਼ਾਰ ਰੁਪਏ ਤੱਕ ਤਨਖਾਹ ਘੱਟ ਹੋ ਕੇ ਆਈ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਜਿੱਥੇ ਹੋਰ ਥਾਵਾਂ ‘ਤੇ ਪੈਸਕੋ ਕਰਮਚਾਰੀਆਂ ਦੀ ਤਨਖਾਹ ਵਿੱਚ 2500 ਰੁਪਏ ਦਾ ਵਾਧਾ ਕੀਤਾ ਗਿਆ ਹੈ, ਉੱਥੇ ਗਰਿੱਡਾਂ ‘ਤੇ ਡਿਊਟੀ ਕਰ ਰਹੇ ਕਰਮਚਾਰੀਆਂ ਦੀ ਤਨਖਾਹ ਵਧਾਉਣ ਦੀ ਬਜਾਏ ਘਟਾ ਦਿੱਤੀ ਗਈ ਹੈ।
ਪ੍ਰੈਸ ਨਾਲ ਗੱਲਬਾਤ ਕਰਦਿਆਂ ਗੁਰਮੀਤ ਸਿੰਘ ਮਾਣੂੰਕੇ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਦੀ ਗੱਲ ਕਰ ਰਹੀ ਹੈ, ਪਰ ਦੂਜੇ ਪਾਸੇ ਬਿਜਲੀ ਬੋਰਡ ਦੇ ਗਰਿੱਡਾਂ ‘ਤੇ ਡਿਊਟੀ ਕਰ ਰਹੇ ਸਾਬਕਾ ਸੈਨਿਕਾਂ ਅਤੇ ਸਕਿਉਰਿਟੀ ਗਾਰਡਾਂ ਦੀ ਤਨਖਾਹ ਕੱਟੀ ਜਾ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੈਸਕੋ ਮੁਲਾਜਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਤਨਖਾਹ ਸਬੰਧੀ ਮਸਲੇ ਦਾ ਜਲਦੀ ਹੱਲ ਕੀਤਾ ਜਾਵੇ।
ਇਸ ਮੌਕੇ 132 ਕੇਵੀ ਸਮਾਧ ਭਾਈ, 132 ਕੇਵੀ ਘੋਲੀਆ ਕਲਾਂ, 132 ਕੇਵੀ ਮੋਗਾ (1), 132 ਕੇਵੀ ਸੌਸਣ, 132 ਕੇਵੀ ਧੱਲਕੇ, 220 ਕੇਵੀ ਬਾਘਾਪੁਰਾਣਾ ਅਤੇ 132 ਕੇਵੀ ਸਿੰਘਾਂਵਾਲਾ ਗਰਿੱਡ ਦੇ ਸਕਿਉਰਿਟੀ ਗਾਰਡ ਹਾਜ਼ਰ ਸਨ।
Breaking News
- डीजीपी अजय सिंघल ने पुलिस शहीद स्मारक पर पुष्पचक्र अर्पित कर 82 अमर वीरों को दी श्रद्धांजलि
- मन चंगा तो कठौती में गंगा, संत रविदास जी की शिक्षाओं से ही बनेगा सतयुग” – ऊर्जा मंत्री अनिल विज
- ਸੀਵਰੇਜ ਓਵਰਫਲੋਅ, ਵਾਰਡ 6 ਦੇ 80% ਘਰਾਂ ’ਚ ਵੜਿਆ ਪਾਣੀ ਰਵਿੰਦਰ ਖੇੜਾ ਦੇ ਪੈਦਲ ਮਾਰਚ ਨੇ ਖੋਲੀ ਖਰੜ ਦੀ ਬਦਹਾਲੀ ਦੀ ਪੋਲ
- ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ
- ਸ. ਤੇਜਾ ਸਿੰਘ ਸਮੁੰਦਰੀ ਦਾ ਸੰਘਰਸ਼ ਤੇ ਕੁਰਬਾਨੀ ਪੰਥ ਲਈ ਸਦੀਵੀ ਪ੍ਰੇਰਣਾ : ਐਡਵੋਕੇਟ ਧਾਮੀ
- ਕਿਸਾਨ ਮਜ਼ਦੂਰ ਮੋਰਚਾ ਵੱਲੋਂ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ ਪੀਐਮ ਮੋਦੀ ਦੇ ਜਲੰਧਰ ਦੌਰੇ ਮੌਕੇ ਕੇਂਦਰ ਸਰਕਾਰ ਦੇ ਪੰਜਾਬ ਭਰ ਵਿੱਚ ਫੂਕੇ ਪੁਤਲੇ
- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਬੀਕੇਯੂ ਡਕੌਂਦਾ, ਬੀਕੇਯੂ ਖੋਸਾ ਅਤੇ ਜਮੂਹਰੀ ਕਿਸਾਨ ਸਭਾ ਵੱਲੋਂ ਜੰਡਿਆਲਾ ਗੁਰੂ ਥਾਣੇ ਅੱਗੇ ਧਰਨਾ ਲਾਕੇ ਰੋਸ ਪ੍ਰਦਰਸ਼ਨ ਕੀਤਾ
- ਸਫ਼ਾਈ ਸੇਵਕ ਯੂਨੀਅਨ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ -ਸੰਗਰਸ਼ ਹੋਰ ਕਰਾਂਗੇ ਤਿੱਖਾ : ਆਗੂ


