ਤਾਮਿਲਨਾਡੂ ਵਿਧਾਨ ਸਭਾ ਚੋਣਾਂ ਹਾਰਨ ਤੋਂ ਇਕ ਦਿਨ ਬਾਅਦ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨੇ ਮੰਗਲਵਾਰ ਨੂੰ ਆਪਣਾ ਅਸਤੀਫ਼ਾ ਦੇ ਦਿੱਤਾ। ਇਸ ਵਿਚ ਰਾਜਨੀਤੀ ’ਚ ਤਮਿਲਗਾ ਵੇਟੀ ਕੜਗਮ (ਟੀਵੀਕੇ) ਦੇ ਸੰਸਥਾਪਕ ਅਤੇ ਅਭਿਨੇਤਾ-ਰਾਜਨੇਤਾ ਵਿਜੇ ਨੇ ਅੱਜ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਲੇਕਰ ਨੂੰ ਅਗਲੀ ਸਰਕਾਰ ਬਣਾਉਣ ਲਈ ਆਪਣਾ ਦਾਅਵਾ ਪੇਸ਼ ਕਰਨ ਲਈ ਮੁਲਾਕਾਤ ਦਾ ਸਮਾਂ ਮੰਗਿਆ ਹੈ। ਸ਼੍ਰੀ ਸਟਾਲਿਨ ਨੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ ਅਤੇ ਇਸ ਨੂੰ ਲੋਕ ਭਵਨ ’ਚ ਸੌਂਪ ਦਿੱਤਾ ਗਿਆ ਹੈ। ਇਸ ਵਿਚ ਵਿਜੇ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਅਤੇ ਰਾਜਪਾਲ ਨੂੰ ਚਿੱਠੀ ਲਿਖ ਕੇ ਮਿਲਣ ਦਾ ਸਮਾਂ ਮੰਗਿਆ ਹੈ।
ਰਿਪੋਰਟ ਅਨੁਸਾਰ, ਲੋਕ ਭਵਨ ਨੂੰ ਭੇਜੇ ਗਈ ਇਕ ਈ-ਮੇਲ ’ਚ ਵਿਜੇ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ 108 ਵਿਧਾਇਕਾਂ ਨਾਲ ਸਭ ਤੋਂ ਵੱਡੀ ਪਾਰਟੀ ਵਜੋਂ ਜਨਾਦੇਸ਼ ਪ੍ਰਾਪਤ ਕਰ ਲਿਆ ਹੈ ਅਤੇ ਸਰਕਾਰ ਬਣਾਉਣ ਲਈ ਸੱਦਾ ਦਿੱਤੇ ਜਾਹ ਹੱਕਦਾਰ ਹੈ। ਉਨ੍ਹਾਂ ਨੇ ਵਿਧਾਨ ਸਭਾ ’ਚ ਆਪਣਾ ਬਹੁਮਤ ਸਾਬਤ ਕਰਨ ਲਈ ਸਮੇਂ ਹੱਦ ਵੀ ਮੰਗੀ। ਉਨ੍ਹਾਂ ਕਿਹਾ, ਸਾਡੀ 108 ਵਿਧਾਇਕਾਂ ਨਾਲ ਸਭ ਤੋਂ ਵੱਡੀ ਪਾਰਟੀ ਹੈ ਅਤੇ ਅਸੀਂ ਸਰਕਾਰ ਬਣਾਉਣ ਦਾ ਅਧਿਕਾਰ ਰੱਖਦੇ ਹਾਂ। ਅਸੀਂ ਆਪਣਾ ਬਹੁਮਤ ਸਾਬਤ ਕਰਨ ਦਾ ਮੌਕਾ ਚਾਹੁੰਦੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਉਹ 15 ਦਿਨਾਂ ਦੇ ਅੰਦਰ ਬਹੁਮਤ ਸਾਬਿਤ ਕਰ ਦੇਣਗੇ।
Breaking News
- ਨਸ਼ਾ ਵਿਰੋਧੀ ਆਗੂ ਪਰਮਿੰਦਰ ਝੋਟਾ ਦੇ ਕਤਲ ਦੇ ਵਿਰੋਧ ’ਚ ਲਹਿਰਾਗਾਗਾ ਰਿਹਾ ਮੁਕੰਮਲ ਬੰਦ ਭਰਾਤਰੀ ਜਥੇਬੰਦੀਆਂ ਵੱਲੋਂ ਜਾਖਲ-ਸੁਨਾਮ ਮੁੱਖ ਮਾਰਗ ’ਤੇ ਧਰਨਾ ਦੇ ਕੇ ਕੀਤਾ ਚੱਕਾ ਜਾਮ
- ਪੰਜਾਬ ਬੰਦ ਦੇ ਸੱਦੇ ’ਤੇ ਕੋਟ ਈਸੇ ਖਾਂ ਪੂਰਨ ਤੌਰ ’ਤੇ ਬੰਦ ਰਿਹਾ, ਦੁਕਾਨਦਾਰਾਂ ਨੇ ਦਿੱਤਾ ਸਮਰਥਨ
- ਪਰਵਿੰਦਰ ਸਿੰਘ ਝੋਟੇ ਦੇ ਕਤਲ ਵਿਰੁੱਧ ਧਾਰੀਵਾਲ ਰਿਹਾ ਮੁਕੰਮਲ ਬੰਦ ਵੱਖ-ਵੱਖ ਜਥੇਬੰਦੀਆਂ ਵੱਲੋਂ ਕੱਢਿਆ ਗਿਆ ਰੋਸ ਮਾਰਚ
- ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਸਨੌਰ ’ਚ ਮੁਕੰਮਲ ਬੰਦ ਕਰਵਾਇਆ
- ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਬੀਕੇਯੂ ਉਗਰਾਹਾਂ ਨੇ ਦਿੜ੍ਹਬਾ ’ਚ ਕੱਢਿਆ ਮੁਜ਼ਾਹਰਾ
- ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵੱਡੇ ਰੂਪ ਵਿੱਚ ਸ਼ਮੂਲੀਅਤ, ਅੰਮ੍ਰਿਤਸਰ ਸ਼ਹਿਰ ਮੁਕੰਮਲ ਬੰਦ
- ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਪੰਜਾਬ ’ਚ ਵੱਖ-ਵੱਖ ਥਈਂ ਮੁਕੰਮਲ ਬੰਦ ਬੀ ਕੇ ਯੂ ਏਕਤਾ ਅਜ਼ਾਦ ਅਤੇ ਬੀ ਕੇ ਯੂ ਕ੍ਰਾਂਤੀਕਾਰੀ, ਕਿਰਤੀ ਕਿਸਾਨ ਯੂਨੀਅਨ ਨੇ ਸਾਂਝੇ ਤੌਰ ਤੇ ਪੰਜਾਬ ਬੰਦ ਦੇ ਸੱਦੇ ਨੂੰ ਦਿੱਤਾ ਸਮਰਥਨ- ਆਗੂਆਂ ਨੂੰ ਪÇੁਲਸ ਨੇ ਹਿਰਾਸਤ ਵਿੱਚ ਲੈ ਕੇ ਕੀਤਾ ਰਾਹਾਅ
- ਜਲੰਧਰ ਕੈਂਟ ਸੀਟ ’ਤੇ ‘ਆਪ’ ਦੀ ਨਵੀਂ ਰਣਨੀਤੀ ਤਹਿਤ ਦੀਪਕ ਬਾਲੀ ਹਲਕਾ ਇੰਚਾਰਜ ਨਿਯੁਕਤ


