ਨਾਭਾ ਥਾਣਾ ਕਤਵਾਲੀ ਦੀ ਹਵਾਲਾਤ ਦੇ ਅੰਦਰ ਇੱਕ ਐਨਡੀਪੀਐਸ ਮਾਮਲੇ ਦੇ ਵਿੱਚ ਕਥਿਤ ਆਰੋਪੀ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ ਖਾਨਾ ਕਤਵਾਲੀ ਪੁਲਿਸ ਨੇ 27 ਸਤੰਬਰ ਨੂੰ ਦੋ ਵਿਅਕਤੀਆਂ ਨੂੰ ਮੋਟਰਸਾਈਕਲ ਤੇ 80 ਗਰਾਮ ਚਿੱਟਾ ਹੈਰੋਇਨ ਸਮੇਤ ਗਿਰਫਤਾਰ ਕੀਤਾ ਸੀ ਜਿਸ ਦਾ ਸੋਮਵਾਰ ਨੂੰ ਮਾਨਯੋਗ ਅਦਾਲਤ ਵੱਲੋਂ ਦੋ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਮੰਗਲਵਾਰ ਨੂੰ ਸਵੇਰੇ 7 ਵਜੇ ਦੇ ਕਰੀਬ ਲਛਮਣ ਨਾਮ ਦੇ ਕਥਿਤ ਆਰੋਪੀ ਵੱਲੋਂ ਆਪਣੇ ਹੀ ਪਜਾਮੇ ਦੇ ਨਾਲ ਹਵਾਲਾਤ ਦੀ ਟੋਇਲਟ ਦੇ ਅੰਦਰ ਖੁਦਕੁਸ਼ੀ ਕਰ ਲਈ ਗਈ। ਇਸ ਮਾਮਲੇ ਵਿੱਚ ਮ੍ਰਿਤਕ ਦਾ ਪਰਿਵਾਰ ਪਹਿਲਾ ਤਾਂ ਕੁਝ ਗੁੱਸੇ ਵਿੱਚ ਸੀ ਪਰ ਜਦੋਂ ਪੁਲਿਸ ਅਧਿਕਾਰੀਆਂ ਦੇ ਨਾਲ ਉਹਨਾਂ ਦੀ ਮੀਟਿੰਗ ਹੋਈ ਅਤੇ ਸੀਸੀਟੀਵੀ ਫੁਟੇਜ਼ ਵੇਖਣ ਤੋਂ ਬਾਅਦ ਪਰਿਵਾਰ ਵੱਲੋਂ ਮੰਨਿਆ ਗਿਆ ਕਿ ਲਛਮਣ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ ਪਰ ਪਰਿਵਾਰ ਵੱਲੋਂ ਇਹ ਰੋਸ ਜਤਾਇਆ ਗਿਆ ਕਿ ਪੁਲਿਸ ਨੇ ਮੌਤ ਦੀ ਸੂਚਨਾ ਪਰਿਵਾਰ ਨੂੰ ਬਹੁਤ ਦੇਰੀ ਨਾਲ ਦਿੱਤੀ ਹੈ . ਇਸ ਮਾਮਲੇ ਵਿੱਚ ਇੱਕ ਵਾਰ ਤਾ ਥਾਣਾ ਕੋਤਵਾਲੀ ਦੇ ਬਾਹਰ ਮਾਹੌਲ ਕਾਫੀ ਤਨਾਵਪੂਰਨ ਹੋ ਗਿਆ ਜਦੋਂ ਬਹੁਤ ਸਾਰੇ ਨੌਜਵਾਨ ਇਕੱਠੇ ਹੋ ਕੇ ਇਸ ਮਾਮਲੇ ਤੇ ਹੰਗਾਮਾ ਕਰਨ ਲੱਗੇ ਪਰ ਪਟਿਆਲਾ ਦੇ ਐਸਪੀ ਹੈਡਕੁਾਰਟਰ ਰਾਜੇਸ਼ ਛਿੱਬੜ ਅਤੇ ਡੀਐਸਪੀ ਨਾਭਾ ਗੁਰਿੰਦਰ ਸਿੰਘ ਬੱਲ ਵੱਲੋਂ ਪੀੜਤ ਪਰਿਵਾਰਾਂ ਨੂੰ ਸਮਝਾਇਆ ਗਿਆ ਜਿਸ ਤੋਂ ਬਾਅਦ ਮਾਹੌਲ ਕਾਬੂ ਵਿੱਚ ਰਿਹਾ ਪੁਲਿਸ ਵੱਲੋਂ ਲਾਸ਼ ਨੂੰ ਸਿਵਿਲ ਹਸਪਤਾਲ ਨਾਭਾ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ ਜਿੱਥੇ ਮਾਨਯੋਗ ਜੱਜ ਸਾਹਿਬਾਨ ਦੀ ਨਿਗਰਾਨੀ ਹੇਠ ਡਾਕਟਰਾਂ ਦੀ ਬੋਰਡ ਵੱਲੋਂ ਮ੍ਰਿਤਕ ਕਥਿਤ ਮੁਜਰਮ ਦਾ ਪੋਸਟਮਾਰਟਮ ਕੀਤਾ ਜਾਵੇਗਾ ।
ਇਸ ਮਾਮਲੇ ਵਿੱਚ ਮ੍ਰਿਤਕ ਲਛਮਣ ਦੇ ਮਾਮਾ ਜੱਗੀ ਸਿੰਘ ਅਤੇ ਤਾਇਆ ਬਲਵੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਹਨਾਂ ਦੇ ਬੇਟੇ ਲਛਮਣ ਨੂੰ ਪੁਲਿਸ ਨੇ ਐਨਡੀਪੀਐਸ ਮਾਮਲੇ ਵਿੱਚ ਗਿਰਫਤਾਰ ਕੀਤਾ ਸੀ ਜਿਸ ਸਬੰਧੀ ਅੱਜ ਸਵੇਰੇ ਲਛਮਣ ਵੱਲੋਂ ਥਾਣੇ ਦੀ ਹਵਾਲਾਤ ਦੇ ਅੰਦਰ ਖੁਦਕੁਸ਼ੀ ਕਰ ਲਈ ਗਈ ਹੈ ਇਸ ਸਬੰਧੀ ਉਹਨਾਂ ਵੱਲੋਂ ਸੀਸੀਟੀਵੀ ਫੁਟੇਜ ਵਿੱਚ ਵੇਖਣ ਤੋਂ ਬਾਅਦ ਪੁਲਿਸ ਦੀ ਕਾਰਵਾਈ ਤੇ ਸੰਤੁਸ਼ਟੀ ਜਾਹਿਰ ਕੀਤੀ ਹੈ ਉਹਨਾਂ ਕਿਹਾ ਕਿ ਉਹਨਾਂ ਨੂੰ ਇਸ ਗੱਲ ਦਾ ਰੋਸ ਹੈ ਕਿ ਪੁਲਿਸ ਨੇ ਸਵੇਰੇ 7 ਵਜੇ ਦੀ ਘਟਨਾ ਨੂੰ ਬਹੁਤ ਦੇਰੀ ਨਾਲ ਉਹਨਾਂ ਨੂੰ ਦੱਸਿਆ .
ਇਸ ਸਾਰੇ ਮਾਮਲੇ ਵਿੱਚ ਪੁਲਿਸ ਦੀ ਅਗਵਾਈ ਕਰ ਰਹੇ ਐਸਪੀ ਹੈਡ ਕੁਾਰਟਰ ਪਟਿਆਲਾ ਰਾਜੇਸ਼ ਛਿਬੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਥਾਣਾ ਕਥਵਾਲੀ ਪੁਲਿਸ ਨੇ 27 ਸਤੰਬਰ ਨੂੰ ਲਛਮਣ ਅਤੇ ਉਸਦੇ ਸਾਥੀ ਬਿਰਜੂ ਨੂੰ ਅਸੀਂ ਗ੍ਰਾਮ ਚਿੱਟਾ ਨਸ਼ੀਲਾ ਪਦਾਰਥ ਸਮੇਤ ਗ੍ਰਫਤਾਰ ਕੀਤਾ ਸੀ ਜਿਸ ਸਬੰਧੀ ਮਾਨਯੋਗ ਅਦਾਲਤ ਤੋਂ ਰਿਮਾਂਡ ਲੈ ਕੇ ਕਤਵਾਲੀ ਦੀ ਹਵਾਲਾ ਵੀ ਬੰਦ ਕੀਤਾ ਹੋਇਆ ਸੀ ਪਰ ਅੱਜ ਸਵੇਰੇ ਅਚਾਨਕ ਲਛਮਣ ਨੇ ਹਵਾਲਾਤ ਅੰਦਰ ਹੀ ਖੁਦਕੁਸ਼ੀ ਕਰ ਲਈ ਜਿਸ ਸਬੰਧੀ ਪਰਿਵਾਰ ਦੀ ਸੰਤੁਸ਼ਟੀ ਕਰਵਾ ਦਿੱਤੀ ਗਈ ਹੈ ਤੇ ਮਾਨਯੋਗ ਅਦਾਲਤ ਦੇ ਹੁਕਮਾਂ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


