ਹਲਕਾ ਰਾਮਪੁਰਾ ਫੂਲ ਦੇ ਪਿੰਡ ਦਿਆਲਪੁਰਾ ਮਿਰਜ਼ਾ ਵਿਖੇ ਆਮ ਆਦਮੀ ਪਾਰਟੀ ਵੱਲੋਂ ‘ਪੰਜਾਬ ਵਾਸੀਆਂ ਦਾ ਇੱਕੋ ਨਾਅਰਾ-ਭਗਵੰਤ ਮਾਨ ਦੁਬਾਰਾ’ ਮੁਹਿੰਮ ਤਹਿਤ ਕਰਵਾਇਆ ਗਿਆ ‘ਲੋਕ ਮਿਲਣੀ’ ਪ੍ਰੋਗਰਾਮ ਲੋਕਾਂ ਦੀ ਵੱਡੀ ਸ਼ਮੂਲੀਅਤ ਕਾਰਨ ਇੱਕ ਵਿਸ਼ਾਲ ਰੈਲੀ ਦਾ ਰੂਪ ਧਾਰ ਗਿਆ। ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨੇ ਮਾਰਕਫੈਡ ਪੰਜਾਬ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਮਾਨ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਲੋਕਾਂ ਨਾਲ ਰੂਬਰੂ ਹੁੰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਮਾਮਲਿਆਂ ਨੂੰ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ, ਲੋਕ ਭਲਾਈ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਸੜਕਾਂ ਅਤੇ ਲੋਕ ਭਲਾਈ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਇਹ ਭਰੋਸਾ ਅਤੇ ਉਤਸ਼ਾਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਲਈ ਮਜ਼ਬੂਤ ਜਨ ਸਮਰਥਨ ਵਿੱਚ ਤਬਦੀਲ ਹੋਵੇਗਾ। ਚੇਅਰਮੈਨ ਮਾਨ ਨੇ ਕਿਹਾ ਕਿ ਦਿਆਲਪੁਰਾ ਮਿਰਜ਼ਾ ਵਿੱਚ ਹੋਇਆ ਇਹ ਵੱਡਾ ਇਕੱਠ ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਦੀ ਤਸਵੀਰ ਪੇਸ਼ ਕਰਦਾ ਹੈ। ਉਨ੍ਹਾਂ ਕਿਹਾ ਕਿ ਹਲਕਾ ਰਾਮਪੁਰਾ ਫੂਲ ਦੇ ਲੋਕਾਂ ਨਾਲ ਉਨ੍ਹਾਂ ਦਾ ਰਿਸ਼ਤਾ ਸਿਰਫ਼ ਸਿਆਸੀ ਨਹੀਂ, ਸਗੋਂ ਪਰਿਵਾਰਕ ਸਾਂਝ ਵਾਲਾ ਹੈ। ਅਤੇ ਉਹ ਹਮੇਸ਼ਾ ਲੋਕਾਂ ਦੇ ਦੁੱਖ-ਸੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ। ਪ੍ਰੋਗਰਾਮ ਵਿੱਚ ਪਿੰਡ ਦੀ ਸਮੂਹ ਗ੍ਰਾਮ ਪੰਚਾਇਤ, ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਾਵਾਂ, ਭੈਣਾਂ ਅਤੇ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


