ਇਥੋਂ ਦੇ ਦੁਕਾਨਦਾਰਾਂ ਵਲੋਂ ਖਰੜ ਦੇ ਐਸ ਡੀ ਐਮ ਨੂੰ ਇੱਕ ਚਿੱਠੀ ਲਿਖ ਕੇ ਕਿਹਾ ਗਿਆ ਹੈ ਕਿ ਬਾਜ਼ਾਰ ਬੰਦ ਦੇ ਸੱਦੇ ਦੌਰਾਨ ਦੁਕਾਨਦਾਰਾਂ ਦੀ ਸੁਰੱਖਿਆ ਕਾਨੂੰਨ ਵਿਵਸਥਾ ਅਤੇ ਵਪਾਰ ਨੂੰ ਨਿਰਵਿਘਨ ਚਾਲੂ ਰੱਖਣ ਨੂੰ ਯਕੀਨੀ ਬਣਾਉਣ ਸਬੰਧੀ ਕਦਮ ਚੁੱਕੇ ਜਾਣ।
ਇਸ ਸਬੰਧੀ ਰਿਟੇਲ ਕਰਿਆਨਾ ਮਰਚੈਂਟਸ ਐਸੋਸੀਏਸ਼ਨ ਖਰੜ ਦੇ ਸਕੱਤਰ ਅਮਨਦੀਪ ਗਰਗ ਵਲੋਂ ਲਿਖੀ ਚਿੱਠੀ ਵਿਚ ਕਿਹਾ ਗਿਆ ਹੈ ਕਿ ਪਿਛਲੇ ਕੁਝ ਸਮੇਂ ਤੋਂ ਵੱਖ-ਵੱਖ ਸੰਸਥਾਵਾਂ, ਜੱਥੇਬੰਦੀਆਂ ਅਤੇ ਹੋਰ ਗਰੁੱਪਾਂ ਵਲੋਂ ਵਾਰ-ਵਾਰ ਬਾਜ਼ਾਰ ਬੰਦ ਰੱਖਣ ਦੇ ਸੱਦੇ ਦਿੱਤੇ ਜਾ ਰਹੇ ਹਨ। ਉਨਾਂ ਦੀ ਐਸੋਸੀਏਸ਼ਨ ਅਤੇ ਜਿਆਦਾਤਰ ਦੁਕਾਨਦਾਰਾਂ ਦਾ ਅਜਿਹੇ ਬੰਦ ਨਾਲ ਕੋਈ ਵੀ ਸਬੰਧ ਨਹੀਂ ਹੈ। ਫਿਰ ਵੀ ਉਨਾਂ ਉਤੇ ਦੁਕਾਨਾਂ ਬੰਦ ਰੱਖਣ ਲਈ ਦਬਾਓ ਬਣਾਇਆ ਜਾਂਦਾ ਹੈ। ਇਸ ਨਾਲ ਜਿਥੇ ਵਪਾਰੀਆਂ ਨੂੰ ਭਾਰੀ ਆਰਥਿਕ ਨੁਕਸਾਨ ਹੁੰਦਾ ਹੈ, ਉਥੇ ਆਮ ਲੋਕਾਂ ਨੂੰ ਵੀ ਲੋੜੀਂਦੀਆਂ ਵਸਤਾਂ ਖਰੀਦਣ ਵਿਚ ਮੁਸਕਿਲ ਆਉਂਦੀ ਹੈ।
ਉਨਾਂ ਲਿਖਿਆ ਹੈ ਕਿ ਅਜਿਹੇ ਮੌਕਿਆ ਉਤੇ ਜਬਰਦਸਤੀ ਦੁਕਾਨਾਂ ਬੰਦ ਕਰਵਾਉਣ ਦੀ ਕੋਸ਼ਿਸ਼, ਧਮਕੀਆਂ, ਤਕਰਾਰ ਅਤੇ ਝਗੜਿਆਂ ਦੀ ਸੰਭਾਵਨਾ ਬਣੀ ਰਹਿੰਦੀ ਹੈ। ਜਿਸ ਨਾਲ ਜਾਨ ਮਾਲ ਦੀ ਸੁਰੱਖਿਆ ਨੂੰ ਖਤਰਾ ਪੈਦਾ ਹੋ ਸਕਦਾ ਹੈ। ਉਨਾਂ ਕਿਹਾ ਕਿ ਦੁਕਾਨਦਾਰ ਸਿਰਫ ਸ਼ਾਂਤੀ ਪੂਰਵਕ ਆਪਣਾ ਕਾਰੋਬਾਰ ਕਰਨਾ ਚਾਹੁੰਦੇ ਹਨ ਅਤੇ ਕਿਸੇ ਵੀ ਅਜਿਹੇ ਬੰਦ ਦਾ ਹਿੱਸਾ ਨਹੀਂ ਬਣਨਾ ਚਾਹੁੰਦੇ ਜਿਸ ਨਾਲ ਉਨਾਂ ਦਾ ਕੋਈ ਲੈਣਾ ਦੇਣਾ ਨਹੀਂ ਹੈ।
ਉਨਾਂ ਲਿਖਿਆ ਹੈ ਕਿ ਆਉਣ ਵਾਲੇ ਦਿਨਾਂ ਵਿਚ ਬੰਦ ਦੇ ਸੱਦੇ ਦੀ ਅਫਵਾਹਾਂ ਹਨ। ਉਨਾਂ ਲਿਖਿਆ ਹੈ ਕਿ ਕਿਸੇ ਵੀ ਵਿਅਕਤੀ ਜਾਂ ਜੱਥੇਬੰਦੀ ਨੂੰ ਜਬਰਦਸਤੀ ਦੁਕਾਨਾਂ ਬੰਦ ਕਰਵਾਉਣ ਦੀ ਇਜ਼ਾਜਤ ਨਾ ਦਿੱਤੀ ਜਾਵੇ। ਜੋ ਦੁਕਾਨਦਾਰ ਆਪਣੀਆ ਦੁਕਾਨਾਂ ਖੋਲਣਾ ਚਾਹੁੰਦੇ ਹਨ, ਉਨਾਂ ਦੇ ਜਾਨ ਮਾਲ ਦੀ ਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਵਲੋਂ ਇਸ ਚਿੱਠੀ ਦੀ ਕਾਪੀ ਜਿਲੇ ਦੇ ਡਿਪਟੀ ਕਮਿਸ਼ਨਰ ਨੂੰ ਭੇਜੀ ਗਈ ਹੈ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


