ਦੁਬਈ ਵਿੱਚ ਇੱਕ ਕੰਪਨੀ ਅਤੇ ਠੱਗ ਏਜੰਟਾਂ ਦੇ ਚੁੰਗਲ ਵਿੱਚ ਫਸੇ ਪੰਜਾਬ ਦੇ ਨੌਜਵਾਨ ਕਰਨਪ੍ਰੀਤ ਸਿੰਘ ਨੂੰ ਭਾਰਤੀ ਜਨਤਾ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ’ਹੈਲਪਿੰਗ ਹੈਪਲੈਸ’ ਸੰਸਥਾ ਦੀ ਪ੍ਰਧਾਨ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਦੇ ਅਣਥੱਕ ਅਤੇ ਤੁਰੰਤ ਯਤਨਾਂ ਸਦਕਾ ਸੁਰੱਖਿਅਤ ਭਾਰਤ ਵਾਪਸ ਲਿਆਂਦਾ ਗਿਆ ਹੈ। ਕਰਨਪ੍ਰੀਤ ਸਿੰਘ ਦੇ ਸੁਰੱਖਿਅਤ ਵਤਨ ਪਰਤਣ ਨਾਲ ਉਸ ਦੇ ਪੀੜਤ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਉਨ੍ਹਾਂ ਨੇ ਬੀਬੀ ਰਾਮੂਵਾਲੀਆ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।?ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਸਭ ਤੋਂ ਪਹਿਲਾਂ ਦੁਬਈ ਸਥਿਤ ਭਾਰਤੀ ਦੂਤਾਵਾਸ ਨਾਲ ਅਧਿਕਾਰਤ ਤੌਰ ’ਤੇ ਰਾਬਤਾ ਕਾਇਮ ਕਰਕੇ ਤੁਰੰਤ ਕਾਰਵਾਈ ਦੀ ਮੰਗ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਨਿੱਜੀ ਤੌਰ ’ਤੇ ਕੇਂਦਰੀ ਵਿਦੇਸ਼ ਰਾਜ ਮੰਤਰੀ ਸ਼੍ਰੀ ਪਵਿੱਤਰਾ ਮਾਰਗਰੀਟਾ ਨਾਲ ਫੋਨ ’ਤੇ ਗੱਲਬਾਤ ਕਰਕੇ ਨੌਜਵਾਨ ਦੀ ਜਾਨ ਨੂੰ ਖਤਰੇ ਅਤੇ ਉਸ ’ਤੇ ਬਣਾਏ ਜਾ ਰਹੇ ਨਾਜਾਇਜ਼ ਦਬਾਅ ਬਾਰੇ ਜਾਣੂ ਕਰਵਾਇਆ। ਕੇਂਦਰੀ ਮੰਤਰੀ ਦੇ ਤੁਰੰਤ ਦਖਲ ਤੋਂ ਬਾਅਦ ਭਾਰਤੀ ਦੂਤਾਵਾਸ ਨੇ ਹਰਕਤ ਵਿੱਚ ਆਉਂਦਿਆਂ ਕਰਨਪ੍ਰੀਤ ਸਿੰਘ ਨਾਲ ਸੰਪਰਕ ਸਾਧਿਆ ਅਤੇ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਪੂਰੀਆਂ ਕਰਵਾ ਕੇ ਉਸ ਨੂੰ ਸੁਰੱਖਿਅਤ ਭਾਰਤ ਵਾਪਸ ਭੇਜ ਦਿੱਤਾ।?ਪੀੜਤ ਕਰਨਪ੍ਰੀਤ ਸਿੰਘ ਦੇ ਪਿਤਾ ਇੱਕ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਸਿੰਘ ਵਜੋਂ ਸੇਵਾ ਨਿਭਾਉਂਦੇ ਹਨ। ਠੱਗ ਏਜੰਟਾਂ ਅਤੇ ਕੰਪਨੀ ਦੇ ਲੋਕਾਂ ਨੇ ਇੱਕ ਸਾਜ਼ਿਸ਼ ਤਹਿਤ ਇਸ ਗਰੀਬ ਪਰਿਵਾਰ ਨੂੰ ਡਰਾ-ਧਮਕਾ ਕੇ ਘੱਟੋ-ਘੱਟ 25 ਲੱਖ ਰੁਪਏ ਹੜੱਪ ਲਏ। ਵਤਨ ਪਰਤੇ ਕਰਨਪ੍ਰੀਤ ਸਿੰਘ ਨੇ ਆਪਣੀ ਹੱਡਬੀਤੀ ਸੁਣਾਉਂਦਿਆਂ ਦੱਸਿਆ ਕਿ ਦੁਬਈ ਵਿੱਚ ਨਜ਼ਰਬੰਦ ਰੱਖਣ ਦੌਰਾਨ ਉਸ ਨੂੰ ਮਾਨਸਿਕ ਤੌਰ ’ਤੇ ਬੇਹੱਦ ਪਰੇਸ਼ਾਨ ਕੀਤਾ ਗਿਆ, ਉਸ ਦੀ ਮਹੀਨਾਵਾਰ ਤਨਖਾਹ ਵੀ ਨਹੀਂ ਦਿੱਤੀ ਗਈ ਅਤੇ ਉਸ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ।?ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਖੁਲਾਸਾ ਕੀਤਾ ਕਿ ਇਹਨਾਂ ਠੱਗ ਏਜੰਟਾਂ ਅਤੇ ਕੰਪਨੀ ਮਾਲਕਾਂ ਦਾ ਇੱਕ ਬਹੁਤ ਵੱਡਾ ਸੰਗਠਿਤ ਗੈਂਗ ਚੱਲ ਰਿਹਾ ਹੈ, ਜੋ ਭਾਰਤ ਅਤੇ ਦੁਬਈ ਦੋਵਾਂ ਥਾਵਾਂ ਤੋਂ ਆਪਰੇਟ ਕਰਦਾ ਹੈ। ਇਹ ਗੈਂਗ ਹੁਣ ਤੱਕ ਪੰਜਾਬ ਦੇ ਕਈ ਮਾਸੂਮ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਪਣੀ ਠੱਗੀ ਦਾ ਸ਼ਿਕਾਰ ਬਣਾ ਚੁੱਕਾ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਧੋਖੇਬਾਜ਼ ਏਜੰਟਾਂ ਦੇ ਝਾਂਸੇ ਵਿੱਚ ਆਉਣ ਤੋਂ ਬਚਣ ਅਤੇ ਵਿਦੇਸ਼ ਜਾਣ ਵੇਲੇ ਪੂਰੀ ਜਾਂਚ-ਪੜਤਾਲ ਜ਼ਰੂਰ ਕਰਨ।?ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਰਾਜਵਿੰਦਰ ਸਿੰਘ ਲੱਕੀ ਅਤੇ ਸ੍ਰੀ ਚਰਨਜੀਤ ਸਿੰਘ ਬੰਗਾ ਵੀ ਹਾਜ਼ਰ ਰਹੇ। ਉਨ੍ਹਾਂ ਨੇ ਕਰਨਪ੍ਰੀਤ ਸਿੰਘ ਦੇ ਸੁਰੱਖਿਅਤ ਵਤਨ ਪਰਤਣ ’ਤੇ ਖੁਸ਼ੀ ਪ੍ਰਗਟ ਕਰਦਿਆਂ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਵੱਲੋਂ ਕੀਤੇ ਗਏ ਸ਼ਲਾਘਾਯੋਗ ਯਤਨਾਂ ਦੀ ਤਾਰੀਫ਼ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਗੁਰਮੀਤ ਸਿੰਘ ਬਕਾਪੁਰ, ਅਮਨ ਰਾਣਾ, ਜਤਿੰਦਰ ਸਿੰਘ ਸੈਣੀ, ਜਸਵੰਤ ਸਿੰਘ ਕੰਗਣਾ, ਪ੍ਰਵੀਨ ਪੁਰੀ, ਨਰਿੰਦਰ ਭਾਟੀਆ, ਨੰਦ ਕਿਸ਼ੋਰ, ਨਰਿੰਦਰ ਸੂਦਨ, ਅਤੇ ਸੁਰਿੰਦਰ ਪਾਲ ਵਰਮਾ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


