ਦਿੱਲੀ ਦੀ ਇੱਕ ਮੈਜਿਸਟ੍ਰੇਟ ਅਦਾਲਤ ਨੇ ਸੀਜੇਪੀ ਮੁਖੀ ਅਭਿਜੀਤ ਦੀਪਕੇ ਨੂੰ ਦੋ ਦਿੰਦਿਆਂ ਸ਼ਰਤੀਆ ਜ਼ਮਾਨਤ ਮਨਜ਼ੂਰ ਕਰ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਅਭਿਜੀਤ ਨੂੰ ਬੀਤੇ ਦਿਨ ਆਯੋ ਵਾਲੇ ’ਤਿਰੰਗਾ ਮਾਰਚ’ ਤੋਂ ਪਹਿਲਾਂ ਦਿੱਲੀ ਪੁਲਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਸੀ। ਹਿਰਾਸਤ ਵਿੱਚ ਲੈਣ ਪੁਲਸ ਵੱਲੋਂ ਉਸ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਅੱਜ ਦਿੱਲੀ ਪੁਲਸ ਨੇ ਅਭਿਜੀਤ ਦਿਪਕੇ ਨੂੰ ਮੈਜਿਸਟ?ਰੇਟ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਵਿੱਚ ਹੋਈ ਸੁਣ ਬਾਅਦ ਜੱਜ ਨੇ ਉਸ ਨੂੰ ਜ਼ਮਾਨਤੀ ਬਾਂਡ ਭਰਨ ਦੇ ਨਿਰਦੇਸ਼ਾਂ ਨਾਲ ਜ਼ਮਾਨਤ ਦੇ ਦਿੱਤੀ। ਅਦਾਲਤੀ ਨਿਰਦੇਸ਼ਾਂ ਅਨੁਸ ਭਰਨ ਦੀ ਕਾਨੂੰਨੀ ਪ੍ਰਕਿਰਿਆ ਪੂਰੀ ਹੁੰਦੇ ਹੀ ਦੀਪਕੇ ਨੂੰ ਜਲਦ ਹੀ ਰਿਹਾਅ ਕਰ ਦਿੱਤਾ ਜਾਵੇਗਾ।ਸ਼ੁੱਕਰਵਾਰ ਨੂੰ ਦਿੱਲੀ ਪੁਲਿਸ ਵੱਲੋਂ ਹਿਰਾਸਤ ਵਿੱਚ ਲਈ ਗਈ ਖੱਬੇਪੱਖੀ ਵਿਦਿਆਰਥੀ ਜਥੇਬੰਦੀ ‘ਆਇਸ਼ਾ’ ਦੀ ਪ੍ਰਧਾਨ ਨੇਹਾ ਬੋਰਾ ਨੂੰ ਸਖ਼ਤ ਹਦਾਇਤ ਦੇ ਕੇ ਛੱਡ ਦਿੱਤਾ ਗਿਆ ਸੀ।ਅਭਿਜੀਤ ਦੀਪਕੇ ਦੇ ਦੋ ਸਾਥੀ, ਸੀਜੇਪੀ ਦੇ ਸਹਿ-ਸੰਯੋਜਕ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਅਜੇ ਵੀ ਤਿਹਾੜ ਜੇਲ੍ਹ ਵਿੱਚ ਹੀ ਹਨ। ਉਨ੍ਹਾਂ ਨੂੰ ਉੱਥੇ ਸੁਰੱਖਿਆ ਕਾਰਨਾਂ ਕਰਕੇ ਵੱਖ-ਵੱਖ ਬੈਰਕਾਂ ਵਿੱਚ ਰੱਖਿਆ ਗਿਆ ਹੈ। ਇਨ੍ਹਾਂ ਨੂੰ ਆਮ ਕੈਦੀਆਂ ਤੋਂ ਦੂਰ ਰੱਖਿਆ ਗਿਆ ਹੈ ਤਾਂ ਜੋ ਕੈਦੀ ਇਨ੍ਹਾਂ ’ਤੇ ਕਿਸੇ ਤਰ੍ਹਾਂ ਦਾ ਹਮਲਾ ਜਾਂ ਗਾਲੀ-ਗਲੋਚ ਨਾ ਕਰ ਸਕਣ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


