ਦਿੱਲੀ ਬੈਠੇ ਸਿਆਸੀ ਆਗੂਆਂ ਨੂੰ ਅਕਸਰ ਪੰਜਾਬ ਦੀ ਜ਼ਮੀਨੀ ਹਕੀਕਤ ਦੀ ਸਮਝ ਨਹੀਂ ਹੁੰਦੀ। ਪੰਜਾਬ ਨੂੰ ਸਮਝਣ ਦੀ ਬਜਾਏ ਉਹ ਇਸਦੇ ਖਿਲਾਫ਼ ਵਿਰਤਾਂਤ ਘੜਦੇ ਹਨ। ਜਿੱਥੇ ਪੰਜਾਬ ਨੂੰ ਕੱਟੜ ਜਾਂ ਦੇਸ਼ ਵਿਰੋਧੀ ਤਸਵੀਰ ਵਿੱਚ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਕੀਤਾ। ਉਹਨਾ ਕਿਹਾ ਕਿ ਅੱਜ ਅਜੇ ਮਾਕਨ ਵੱਲੋਂ ਪ੍ਰੈੱਸ ਕਾਨਫਰੰਸ ਵਿੱਚ ਪੰਜਾਬ ਦੇ ਹੱਕਾਂ ਦੀ ਗੱਲ ਕਰਨ ਵਾਲਿਆਂ ਨੂੰ “ਵੱਖਵਾਦੀ ਤਾਕਤਾਂ”ਕਹਿਣਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਕੀ ਆਪਣੇ ਸੂਬੇ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਹੁਣ ਵੱਖਵਾਦ ਮੰਨਿਆ ਜਾਵੇਗਾ?
ਕਾਂਗਰਸ ਦੀ ਐਸੀ ਸੋਚ ਪਹਿਲਾਂ ਵੀ ਪੰਜਾਬ ਨੂੰ ਨੁਕਸਾਨ ਪਹੁੰਚਾ ਚੁੱਕੀ ਹੈ। ਅੱਜ ਵੀ ਫਿਰ ਉਹੀ ਕੁਝ ਦੁਹਰਾਇਆ ਜਾ ਰਿਹਾ ਹੈ। ਇੱਕ ਪਾਸੇ ਪੁਰਾਣੇ ਜ਼ਖਮਾਂ ‘ਤੇ ਮੱਲ੍ਹਮ ਲਗਾਉਣ ਦੀ ਗੱਲ ਕੀਤੀ ਜਾਂਦੀ ਹੈ ਪਰ ਦੂਜੇ ਪਾਸੇ ਪੰਜਾਬ ਖਿਲਾਫ਼ ਇਸ ਤਰ੍ਹਾਂ ਦੇ ਨਫ਼ਰਤੀ ਬਿਰਤਾਂਤ ਘੜਨ ਵਾਲੇ ਬਿਆਨ ਦਿੱਤੇ ਜਾਂਦੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਨੂੰ ਇਸ ਬਿਆਨ ‘ਤੇ ਤੁਰੰਤ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ, ਕਿ ਕੀ ਉਹ ਅਜੇ ਮਾਕਨ ਦੇ ਬਿਆਨ ਨਾਲ ਸਹਿਮਤ ਹਨ ਜਾਂ ਇਸ ਦੇ ਵਿਰੁੱਧ। ਉਹਨਾਂ ਨੂੰ ਦਿੱਲੀ ਦੇ ਇਸ ਲੀਡਰ ਤੋਂ ਪੰਜਾਬ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਬਦਲੇ ਤੁਰੰਤ ਮੁਆਫ਼ੀ ਮੰਗਵਾਉਣੀ ਚਾਹੁੰਦੀ ਹੈ। ਇਹ ਪ੍ਰੈੱਸ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


