ਮਾਲਵੀਆ ਨਗਰ ਅਗਨੀਕਾਂਡ ਮਾਮਲੇ ਵਿੱਚ ਮੁਲਜ਼ਮ ਅਤੇ ਹੋਟਲ ’ਫਲੋਰਿਸ਼ ਸਟੇਜ’ ਦੇ ਮਾਲਕ ਲਵਕੇਸ਼ ਬਜਾਜ ਨੂੰ ਗ੍ਰਿਫ਼ਤਾਰ ਕਰਕੇ ਵੀਰਵਾਰ ਨੂੰ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਭਾਨੂ ਪ੍ਰਤਾਪ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਜਿੱਥੇ ਸਾਕੇਤ ਕੋਰਟ ਨੇ ਉਨ੍ਹਾਂ ਨੂੰ ਚਾਰ ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸੁਣਵਾਈ ਦੌਰਾਨ ਪੁਲਿਸ ਨੇ ਚਾਰ ਦਿਨਾਂ ਦੀ ਰਿਮਾਂਡ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਪ੍ਰਵਾਨ ਕਰਦਿਆਂ ਇਹ ਫੈਸਲਾ ਸੁਣਾਇਆ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਉਪ-ਰਾਜਪਾਲ (L7) ਨੇ ਇਸ ਪੂਰੇ ਅਗਨੀਕਾਂਡ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦੇ ਦਿੱਤੇ ਹਨ। ਦੂਜੇ ਪਾਸੇ, ਦਿੱਲੀ ਸਰਕਾਰ ਨੇ ਵੀ ਮਾਮਲੇ ਦੀ ਤਹਿ ਤੱਕ ਜਾਣ ਅਤੇ ਜਵਾਬਦੇਹੀ ਤੈਅ ਕਰਨ ਲਈ ਇੱਕ ਸੰਯੁਕਤ ਕਮੇਟੀ ਦਾ ਗਠਨ ਕੀਤਾ ਹੈ, ਜੋ ਮਿੱਥੇ ਸਮੇਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ।
ਹਾਦਸੇ ਦੀ ਸੂਚਨਾ ਮਿਲਦੇ ਹੀ ਮੁੱਖ ਮੰਤਰੀ ਜ਼ਖ਼ਮੀਆਂ ਦਾ ਹਾਲ-ਚਾਲ ਜਾਣਨ ਲਈ ਸਾਕੇਤ ਸਥਿਤ ਮੈਕਸ ਹਸਪਤਾਲ ਪਹੁੰਚੇ। ਉਨ੍ਹਾਂ ਨੇ ਡਾਕਟਰਾਂ ਨਾਲ ਗੱਲਬਾਤ ਕੀਤੀ ਅਤੇ ਜ਼ਖ਼ਮੀਆਂ ਨੂੰ ਵਧੀਆ ਤੋਂ ਵਧੀਆ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨੂੰ ਹੌਸਲਾ ਦਿੱਤਾ ਅਤੇ ਭਰੋਸਾ ਦਿਵਾਇਆ ਕਿ ਇਸ ਲਾਪਰਵਾਹੀ ਲਈ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਜ਼ਿਕਰਯੋਗ ਹੈ ਕਿ ਮਾਲਵੀਆ ਨਗਰ ਖੇਤਰ ਦੇ ’ਫਲੋਰਿਸ਼ ਸਟੇਅ’ ਹੋਟਲ ਵਿੱਚ ਬੁੱਧਵਾਰ ਸਵੇਰੇ ਭਿਆਨਕ ਅੱਗ ਲੱਗਣ ਕਾਰਨ 11 ਵਿਦੇਸ਼ੀ ਨਾਗਰਿਕਾਂ ਸਮੇਤ ਕੁੱਲ 21 ਲੋਕਾਂ ਦੀ ਜਾਨ ਚਲੀ ਗਈ ਸੀ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


