ਕਾਂਗਰਸੀ ਆਗੂ ਸੱਜਣ ਕੁਮਾਰ ਜਿਸਨੂੰ 1984 ਦੇ ਸਿੱਖ ਕਤਲੇਆਮ ਕੇਸ ਵਿਚ ਉਮਰ ਕੈਦ ਦੀ ਸਜ਼ਾ ਹੋਈ ਸੀ, ਦੀ ਤਿਹਾੜ ਜੇਲ੍ਹ ਵਿਚ ਮੌਤ ਹੋ ਗਈ ਹੈ। ਉਸਨੂੰ ਸਫਦਰਜੰਗ ਹਸਪਤਾਲ ਲਿਆਂਦਾ ਗਿਆ ਸੀ ਪਰ ਉਥੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੱਸ ਦਈਏ ਕਿ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ ਨੇਤਾ ਸੱਜਣ ਕੁਮਾਰ ਦਾ ਵੀਰਵਾਰ ਨੂੰ 80 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਣਕਾਰੀ ਮੁਤਾਬਕ, ਸੱਜਣ ਕੁਮਾਰ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ’ਚ ਮ੍ਰਿਤਕ ਹਾਲਤ ’ਚ ਲਿਆਂਦਾ ਗਿਆ ਸੀ। ਉਹ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋ ਮਾਮਲਿਆਂ ’ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਤਿਹਾੜ ਜੇਲ੍ਹ ’ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਨ।
1984 ਦੇ ਦੰਗਿਆਂ ’ਚ ਨਾਮ ਆਉਣ ਤੋਂ ਬਾਅਦ ਉਨ੍ਹਾਂ ਦਾ ਰਾਜਨੀਤਿਕ ਕਰੀਅਰ ਵਿਵਾਦਾਂ ਵਿੱਚ ਘਿਰ ਗਿਆ ਸੀ। ਸਾਲ 2018 ਵਿੱਚ ਦਿੱਲੀ ਹਾਈ ਕੋਰਟ ਵੱਲੋਂ ਸਜ਼ਾ ਸੁਣਾਏ ਜਾਣ ਦੇ ਤੁਰੰਤ ਬਾਅਦ ਉਨ੍ਹਾਂ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਉਹ 1980 ਦੇ ਦਹਾਕੇ ਵਿੱਚ ਉੱਤਰ-ਪੱਛਮੀ ਅਤੇ ਬਾਹਰੀ ਦਿੱਲੀ ਸੀਟ ਤੋਂ ਕਾਂਗਰਸ ਦੇ ਪ੍ਰਮੁੱਖ ਚਿਹਰੇ ਵਜੋਂ ਉੱਭਰੇ ਅਤੇ ਤਿੰਨ ਵਾਰ (1980, 1991 ਅਤੇ 2004) ਲੋਕ ਸਭਾ ਸੰਸਦ ਮੈਂਬਰ ਚੁਣੇ ਗਏ। ਬਾਹਰੀ ਦਿੱਲੀ ਸੰਸਦੀ ਖੇਤਰ ਵਿੱਚ ਉਨ੍ਹਾਂ ਦੀ ਮਜ਼ਬੂਤ ਪਕੜ ਮੰਨੀ ਜਾਂਦੀ ਸੀ। 1984 ਦੇ ਦੰਗਿਆਂ ਵਿੱਚ ਨਾਮ ਆਉਣ ਤੋਂ ਬਾਅਦ ਉਨ੍ਹਾਂ ਦਾ ਰਾਜਨੀਤਿਕ ਕਰੀਅਰ ਵਿਵਾਦਾਂ ਵਿੱਚ ਘਿਰ ਗਿਆ ਸੀ। ਸਾਲ 2018 ਵਿੱਚ ਦਿੱਲੀ ਹਾਈ ਕੋਰਟ ਵੱਲੋਂ ਸਜ਼ਾ ਸੁਣਾਏ ਜਾਣ ਦੇ ਤੁਰੰਤ ਬਾਅਦ ਉਨ੍ਹਾਂ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਸਾਲ 1984 ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ ਵਿੱਚ ਭੜਕੇ ਸਿੱਖ ਵਿਰੋਧੀ ਦੰਗਿਆਂ ਵਿੱਚ ਸੱਜਣ ਕੁਮਾਰ ’ਤੇ ਭੀੜ ਨੂੰ ਭੜਕਾਉਣ ਅਤੇ ਹੱਤਿਆਵਾਂ ਵਿੱਚ ਸ਼ਾਮਲ ਹੋਣ ਦਾ ਦੋਸ਼ ਲੱਗਿਆ ਸੀ। ਕਰੀਬ 34 ਸਾਲਾਂ ਤੱਕ ਚੱਲੇ ਲੰਬੇ ਕਾਨੂੰਨੀ ਸੰਘਰਸ਼ ਤੋਂ ਬਾਅਦ, 2018 ਨੂੰ ਦਿੱਲੀ ਉੱਚ ਅਦਾਲਤ ਨੇ ਹੇਠਲੀ ਅਦਾਲਤ ਦਾ ਫ਼ੈਸਲਾ ਪਲਟਦਿਆਂ ਉਨ੍ਹਾਂ ਨੂੰ ਦੋਸ਼ੀ ਠਹਿਰਾਇਆ ਅਤੇ ਉਮਰ ਕੈਦ ਦੀ ਸਜ਼ਾ ਸੁਣਾਈ। ਇਸ ਤੋਂ ਬਾਅਦ 31 ਦਸੰਬਰ 2018 ਨੂੰ ਉਨ੍ਹਾਂ ਨੇ ਅਦਾਲਤ ਵਿੱਚ ਆਤਮ-ਸਮਰਪਣ ਕੀਤਾ ਸੀ।
ਦਿੱਲੀ ਛਾਉਣੀ ਦੇ ਪਾਲਮ ਕਲੋਨੀ ਇਲਾਕੇ ’ਚ ਪੰਜ ਸਿੱਖਾਂ ਦੇ ਕਤਲ ਤੋਂ ਬਾਅਦ ਇੱਕ ਗੁਰਦੁਆਰੇ ਨੂੰ ਅੱਗ ਲਗਾ ਦਿੱਤੀ ਗਈ ਸੀ। ਇਸ ਮਾਮਲੇ ’ਚ ਸੱਜਣ ਕੁਮਾਰ ਨੂੰ ਦੋਸ਼ੀ ਪਾਇਆ ਗਿਆ ਸੀ। ਦਿੱਲੀ ਹਾਈ ਕੋਰਟ ਨੇ 17 ਦਸੰਬਰ, 2018 ਨੂੰ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
ਸਤੰਬਰ 2023 ’ਚ ਰਾਊਜ਼ ਐਵੇਨਿਊ ਅਦਾਲਤ ਨੇ ਉਸ ਨੂੰ ਦਿੱਲੀ ਦੇ ਸੁਲਤਾਨਪੁਰੀ ’ਚ ਤਿੰਨ ਸਿੱਖਾਂ ਦੇ ਕਤਲ ਨਾਲ ਸਬੰਧਤ ਮਾਮਲੇ ’ਚ ਬਰੀ ਕਰ ਦਿੱਤਾ ਸੀ। ਦੰਗਿਆਂ ਸੰਬੰਧੀ ਸੀਬੀਆਈ ਦੀ ਇੱਕ ਮੁੱਖ ਗਵਾਹ ਚਾਮ ਕੌਰ ਨੇ ਦੋਸ਼ ਲਗਾਇਆ ਸੀ ਕਿ ਸੱਜਣ ਭੀੜ ਨੂੰ ਭੜਕਾ ਰਿਹਾ ਸੀ। ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਨੂੰ 1 ਨਵੰਬਰ, 1984 ਨੂੰ ਸਰਸਵਤੀ ਵਿਹਾਰ ’ਚ ਮਾਰ ਦਿੱਤਾ ਗਿਆ ਸੀ। ਦੰਗਾਕਾਰੀਆਂ ਨੇ ਉਨ੍ਹਾਂ ’ਤੇ ਲੋਹੇ ਦੀਆਂ ਰਾਡਾਂ ਅਤੇ ਡੰਡਿਆਂ ਨਾਲ ਹਮਲਾ ਕੀਤਾ, ਬਾਅਦ ’ਚ ਦੋਵਾਂ ਸਿੱਖਾਂ ਨੂੰ ਜ਼ਿੰਦਾ ਸਾੜ ਦਿੱਤਾ। ਉਸਨੂੰ 12 ਫਰਵਰੀ, 2025 ਨੂੰ ਦੋਸ਼ੀ ਠਹਿਰਾਇਆ ਗਿਆ ਸੀ ਅਤੇ 25 ਫਰਵਰੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


