ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਸ ਦੀਆਂ ਕਹੀਆਂ ਗੱਲਾਂ ਅਤੇ ਕੀਤੇ ਕੰਮਾਂ ਵਿੱਚ ਜ਼ਮੀਨ-ਆਸਮਾਨ ਦਾ ਫ਼ਰਕ ਹੈ। ਜਿਹੜੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਲੋਕਾਂ ਨੂੰ ਨੈਤਿਕਤਾ, ਇਮਾਨਦਾਰੀ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦਾ ਪਾਠ ਪੜ੍ਹਾਉਂਦੇ ਸਨ, ਅੱਜ ਉਹੀ ਸੰਜੀਵ ਅਰੋੜਾ ਵਰਗੇ ਵਿਵਾਦਾਂ ਵਿੱਚ ਘਿਰੇ ਆਗੂ ਨੂੰ ਟਿਕਟ ਦੇ ਕੇ ਆਪਣੀਆਂ ਨੈਤਿਕ ਕਦਰਾਂ-ਕੀਮਤਾਂ ਦੀ ਅਸਲੀਅਤ ਸਾਹਮਣੇ ਲਿਆ ਰਹੇ ਹਨ।
ਭਾਜਪਾ ਆਗੂ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਕਹਿੰਦੇ ਸਨ ਕਿ ਉਹ ਕਿਸੇ ਵੀ ਦਾਗੀ ਵਿਅਕਤੀ ਨੂੰ ਟਿਕਟ ਨਹੀਂ ਦੇਣਗੇ ਅਤੇ ਰਾਜਨੀਤੀ ਵਿੱਚ ਸਾਫ਼-ਸੁਥਰੇ ਅਕਸ ਵਾਲੇ ਲੋਕਾਂ ਨੂੰ ਅੱਗੇ ਲਿਆਉਣਗੇ। ਪਰ ਅੱਜ ਉਨ੍ਹਾਂ ਦੇ ਫ਼ੈਸਲੇ ਉਨ੍ਹਾਂ ਦੇ ਆਪਣੇ ਹੀ ਬਿਆਨਾਂ ’ਤੇ ਸਵਾਲ ਖੜ੍ਹੇ ਕਰ ਰਹੇ ਹਨ।
ਗੋਸ਼ਾ ਨੇ ਕਿਹਾ ਕਿ ਪੰਜਾਬ ਦੇ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਆਮ ਆਦਮੀ ਪਾਰਟੀ ਦੀ ਨੈਤਿਕਤਾ ਸਿਰਫ਼ ਚੋਣਾਂ ਵੇਲੇ ਭਾਸ਼ਣ ਦੇਣ ਲਈ ਸੀ? ਕੀ ਪੰਜਾਬ ਦੀ ਸੱਤਾ ਅਤੇ ਪੰਜਾਬ ਦੇ ਸਰੋਤਾਂ ਦੀ ਵਰਤੋਂ ਸਿਰਫ਼ ਪਾਰਟੀ ਦੇ ਸਿਆਸੀ ਅਤੇ ਆਰਥਿਕ ਹਿੱਤਾਂ ਲਈ ਕੀਤੀ ਜਾ ਰਹੀ ਹੈ?
ਉਨ੍ਹਾਂ ਕਿਹਾ ਕਿ ਭਾਜਪਾ ਦੇ ਵਧਦੇ ਜਨ-ਸਮਰਥਨ ਅਤੇ ਪੰਜਾਬ ਵਿੱਚ ਮਜ਼ਬੂਤ ਹੁੰਦੀ ਪਕੜ ਤੋਂ ਆਮ ਆਦਮੀ ਪਾਰਟੀ ਘਬਰਾਈ ਹੋਈ ਹੈ। ਹੁਣ ਪੰਜਾਬ ਦੇ ਲੋਕ ਬਦਲਾਅ ਦੇ ਨਾਮ ’ਤੇ ਕੀਤੇ ਵਾਅਦਿਆਂ ਦਾ ਹਿਸਾਬ ਮੰਗ ਰਹੇ ਹਨ। ਆਮ ਆਦਮੀ ਪਾਰਟੀ ਨੂੰ ਸਮਝ ਆ ਗਿਆ ਹੈ ਕਿ ਪੰਜਾਬ ਵਿੱਚ ਭਾਜਪਾ ਇੱਕ ਮਜ਼ਬੂਤ ਸਿਆਸੀ ਤਾਕਤ ਵਜੋਂ ਉਭਰ ਰਹੀ ਹੈ।
ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਪੰਜਾਬ ਕੋਈ ਸਿਆਸੀ ਪ੍ਰਯੋਗਸ਼ਾਲਾ ਜਾਂ ਕਿਸੇ ਪਾਰਟੀ ਲਈ ਕਮਾਈ ਦਾ ਸਾਧਨ ਨਹੀਂ ਹੈ। ਪੰਜਾਬ ਦੇ ਲੋਕਾਂ ਨੂੰ ਇਮਾਨਦਾਰ, ਜਵਾਬਦੇਹ ਅਤੇ ਵਿਕਾਸ ਲਈ ਸਮਰਪਿਤ ਸਰਕਾਰ ਚਾਹੀਦੀ ਹੈ। 2027 ਵਿੱਚ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਨੂੰ ਉਸ ਦੇ ਹਰ ਵਾਅਦੇ ਅਤੇ ਹਰ ਫ਼ੈਸਲੇ ਦਾ ਜਵਾਬ ਦੇਵੇਗੀ। ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਦਾ ਰਾਹ ਲੋਕਾਂ ਦੇ ਸਮਰਥਨ ਨਾਲ ਹੋਰ ਮਜ਼ਬੂਤ ਹੋ ਰਿਹਾ ਹੈ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


