ਧਨਤੇਰਸ ਦੇ ਮੌਕੇ ’ਤੇ ਹਰਿਆਣਾ ਸਰਕਾਰ ਨੇ ਸੂਬੇ ਦੇ ਲੱਖਾਂ ਪਰਿਵਾਰਾਂ, ਸਰਕਾਰੀ ਮੁਲਾਜ਼ਮਾਂ ਅਤੇ ਸਥਾਨਕ ਸੰਸਥਾਵਾਂ ਨੂੰ ਵੱਡੀ ਰਾਹਤ ਦਿੰਦਿਆਂ ਵੱਖ-ਵੱਖ ਲੋਕ ਭਲਾਈ ਅਤੇ ਵਿਕਾਸ ਯੋਜਨਾਵਾਂ ਤਹਿਤ 4,470 ਕਰੋੜ 77 ਲੱਖ ਰੁਪਏ ਦੀ ਰਾਸ਼ੀ ਸਿੱਧੀ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ। ਇਸ ਦੇ ਨਾਲ ਹੀ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਅਤੇ ਮਹਿੰਗਾਈ ਰਾਹਤ (ਡੀਆਰ) ਵਿੱਚ 3 ਫ਼ੀਸਦੀ ਵਾਧੇ ਦਾ ਐਲਾਨ ਵੀ ਕੀਤਾ ਗਿਆ। ਇਸ ਨਾਲ ਮਹਿੰਗਾਈ ਭੱਤਾ 60 ਫ਼ੀਸਦੀ ਤੋਂ ਵਧ ਕੇ 63 ਫ਼ੀਸਦੀ ਹੋ ਜਾਵੇਗਾ।
ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੱਸਿਆ ਕਿ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਦੀ 13ਵੀਂ ਕਿਸ਼ਤ ਵਜੋਂ 10 ਲੱਖ 59 ਹਜ਼ਾਰ ਔਰਤਾਂ ਦੇ ਖਾਤਿਆਂ ਵਿੱਚ 222 ਕਰੋੜ 52 ਲੱਖ ਰੁਪਏ ਭੇਜੇ ਗਏ ਹਨ। ਇਸ ਯੋਜਨਾ ਤਹਿਤ ਹੁਣ ਤੱਕ 13 ਕਿਸ਼ਤਾਂ ਵਿੱਚ 2,689 ਕਰੋੜ 15 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਯੋਜਨਾ ਦੇ ਦੂਜੇ ਪੜਾਅ ਤਹਿਤ ਸਾਲਾਨਾ ਪਰਿਵਾਰਕ ਆਮਦਨ ਦੀ ਹੱਦ ਇਕ ਲੱਖ ਤੋਂ ਵਧਾ ਕੇ 1.80 ਲੱਖ ਰੁਪਏ ਕਰ ਦਿੱਤੀ ਗਈ ਹੈ। ਇਸ ਦਾ ਲਾਭ 49,290 ਨਵੀਆਂ ਯੋਗ ਔਰਤਾਂ ਨੂੰ ਵੀ ਮਿਲਿਆ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਪੈਨਸ਼ਨ ਯੋਜਨਾਵਾਂ ਤਹਿਤ 35 ਲੱਖ 26 ਹਜ਼ਾਰ 358 ਲਾਭਪਾਤਰੀਆਂ ਦੇ ਖਾਤਿਆਂ ਵਿੱਚ 1,135 ਕਰੋੜ 21 ਲੱਖ ਰੁਪਏ ਪਾਏ ਗਏ ਹਨ। ਇਸ ਵਿੱਚ ਬੁਢਾਪਾ ਸਨਮਾਨ ਪੈਨਸ਼ਨ, ਦਿਵਿਆਂਗ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਭੱਤੇ ਸ਼ਾਮਲ ਹਨ। ਪਰਿਵਾਰ ਪਛਾਣ ਪੱਤਰ ਦੇ ਅੰਕੜਿਆਂ ਦੇ ਆਧਾਰ ’ਤੇ ਯੋਗ ਲਾਭਪਾਤਰੀਆਂ ਦੀ ਪਛਾਣ ਆਪਣੇ ਆਪ ਕੀਤੀ ਜਾਂਦੀ ਹੈ, ਜਿਸ ਨਾਲ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਂਦੇ।
ਹਰ ਘਰ-ਹਰ ਗ੍ਰਹਿਣੀ ਯੋਜਨਾ ਤਹਿਤ ਸਤੰਬਰ ਮਹੀਨੇ ਦੀ 24 ਕਰੋੜ 25 ਲੱਖ ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਹੈ। ਇਸ ਦਾ ਲਾਭ 6 ਲੱਖ 5 ਹਜ਼ਾਰ ਔਰਤਾਂ ਨੂੰ ਮਿਲਿਆ ਹੈ। ਯੋਜਨਾ ਤਹਿਤ ਯੋਗ ਔਰਤਾਂ ਨੂੰ ਹਰ ਮਹੀਨੇ 500 ਰੁਪਏ ਵਿੱਚ ਗੈਸ ਸਿਲੰਡਰ ਮੁਹੱਈਆ ਕਰਵਾਇਆ ਜਾਂਦਾ ਹੈ।
ਇਸ ਤੋਂ ਇਲਾਵਾ ਪਿੰਡਾਂ ਦੇ ਵਿਕਾਸ ਲਈ ਪੰਚਾਇਤੀ ਸੰਸਥਾਵਾਂ ਨੂੰ 1,158 ਕਰੋੜ ਰੁਪਏ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ 1,727 ਕਰੋੜ 80 ਲੱਖ ਰੁਪਏ ਜਾਰੀ ਕੀਤੇ ਗਏ ਹਨ। ਦਿਆਲੂ ਯੋਜਨਾ ਤਹਿਤ 5,429 ਪਰਿਵਾਰਾਂ ਨੂੰ 202 ਕਰੋੜ 99 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ਗਈ।
ਮਹਿੰਗਾਈ ਭੱਤੇ ਵਿੱਚ ਵਾਧੇ ਦਾ ਲਾਭ ਸੂਬੇ ਦੇ ਲਗਭਗ 2.78 ਲੱਖ ਨਿਯਮਤ ਮੁਲਾਜ਼ਮਾਂ ਅਤੇ 2.60 ਲੱਖ ਪੈਨਸ਼ਨਰਾਂ ਨੂੰ ਮਿਲੇਗਾ। ਇਹ ਵਾਧਾ ਪਹਿਲੀ ਜੁਲਾਈ 2026 ਤੋਂ ਲਾਗੂ ਹੋਵੇਗਾ। ਇਸ ਫ਼ੈਸਲੇ ਨਾਲ ਸਰਕਾਰ ਦੇ ਖ਼ਜ਼ਾਨੇ ’ਤੇ ਵਿੱਤੀ ਸਾਲ 2026-27 ਦੌਰਾਨ ਲਗਭਗ 545 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ।
ਇਸ ਮੌਕੇ ਕੈਬਨਿਟ ਮੰਤਰੀ ਕ੍ਰਿਸ਼ਨ ਬੇਦੀ, ਮੁੱਖ ਸਕੱਤਰ ਅਨੁਰਾਗ ਰਸਤੋਗੀ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


