ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਅੱਜ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ ਸਿੱਖ ਸੰਗਤ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਨਿਊਜ਼ੀਲੈਂਡ ਵਿੱਚ ਵੱਸਦੇ ਸਿੱਖ ਭਾਈਚਾਰੇ ਅਤੇ ਹੋਰ ਭਾਈਚਾਰਿਆਂ ਅੰਦਰ ਆਪਸੀ ਸਾਂਝ ਅਤੇ ਇਤਫ਼ਾਕ ਸਬੰਧੀ ਵਿਚਾਰਾਂ ਹੋਈਆਂ। ਉਨ੍ਹਾਂ ਨਿਊਜ਼ੀਲੈਂਡ ਅੰਦਰ ਸਿੱਖਾਂ ਵੱਲੋਂ ਇੱਥੋਂ ਦੇ ਵਿਕਾਸ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਸਬੰਧੀ ਵੀ ਵਿਚਾਰ ਕੀਤੇ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਸਰਕਾਰ ਵੱਲੋਂ ਸਿੱਖਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮਾਨਤਾ ਅਤੇ ਮਾਣ ਸਨਮਾਨ ਦੇਣ ਲਈ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਦਾ ਧੰਨਵਾਦ ਕੀਤਾ।
ਉਨ੍ਹਾਂ ਪ੍ਰਧਾਨ ਮੰਤਰੀ ਲਕਸਨ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਦਾ ਸੱਦਾ ਦਿੱਤਾ, ਜਿਸ ਨੂੰ ਉਨ੍ਹਾਂ ਖੁਸ਼ੀ ਨਾਲ ਪ੍ਰਵਾਨ ਕੀਤਾ। ਮੁਲਾਕਾਤ ਦੌਰਾਨ ਜਥੇਦਾਰ ਗੜਗੱਜ ਨੇ ਪ੍ਰਧਾਨ ਮੰਤਰੀ ਲਕਸਨ ਨੂੰ ਤੋਹਫੇ ਵਜੋਂ ਇੱਕ ਮਾਡਲ ਦਿੱਤਾ ਗਿਆ ਅਤੇ ਪ੍ਰਧਾਨ ਮੰਤਰੀ ਨੇ ਵੀ ਜਥੇਦਾਰ ਗੜਗੱਜ ਨੂੰ ਤੋਹਫੇ ਵਿੱਚ ਘੜੀ ਦਿੱਤੀ। ਇਸ ਮੌਕੇ ਟਾਕਾਨੀਨੀ ਦੀ ਸੰਸਦ ਮੈਂਬਰ ਰੀਮਾ ਨਾਕ?ਹਲੇ, ਸੈਂਟਰਲ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਦੇ ਬੁਲਾਰੇ ਦਲਜੀਤ ਸਿੰਘ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਮੀਡੀਆ ਸਲਾਹਕਾਰ ਜਸਕਰਨ ਸਿੰਘ ਆਦਿ ਮੌਜੂਦ ਸਨ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


