ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਕਿਹਾ ਹੈ ਕਿ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ, ਨਗਰ ਪੰਚਾਇਤ ਚੋਣਾਂ ਲਈ ਜ਼ਿਲ੍ਹਾ ਮੋਗਾ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਜ਼ਿਲ੍ਹਾ ਪ੍ਰਸਾਸ਼ਨ ਇਹਨਾਂ ਚੋਣਾਂ ਨੂੰ ਪਾਰਦਰਸ਼ਤਾ, ਨਿਰਪੱਖਤਾ ਅਤੇ ਬਿਨਾ ਕਿਸੇ ਦਬਾਓ ਦੇ ਸ਼ਾਂਤੀਪੂਰਨ ਤਰੀਕੇ ਨਾਲ ਸਿਰੇ ਚਾੜਨ ਲਈ ਦ੍ਰਿੜ ਸੰਕਲਪ ਹੈ। ਪੂਰੀ ਵੋਟ ਪ੍ਰਕਿਰਿਆ ਦੌਰਾਨ ਕਿਸੇ ਵੀ ਵਿਅਕਤੀ ਵਿਸ਼ੇਸ਼ ਜਾਂ ਪਾਰਟੀ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਕਰਕੇ ਵੋਟਰ ਆਪਣੀ ਵੋਟ ਦਾ ਬਿਨਾ ਕਿਸੇ ਡਰ, ਭੈਅ ਜਾਂ ਲਾਲਚ ਦੇ ਜ਼ਰੂਰੀ ਅਤੇ ਸਹੀ ਇਸਤੇਮਾਲ ਕਰਨ।’’
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਕੀਤਾ। ਉਹਨਾਂ ਵੱਲੋਂ ਅੱਜ ਐਸ ਐਸ ਪੀ ਸ੍ਰੀ ਸਰਤਾਜ ਸਿੰਘ ਚਾਹਲ ਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਜਸਪਿੰਦਰ ਸਿੰਘ ਨਾਲ ਮੋਗਾ, ਕੋਟ ਈਸੇ ਖਾਂ ਵਿਖੇ ਬਣਾਏ ਗਏ ਡਿਸਪੈਚ ਸੈਂਟਰਾਂ ਦਾ ਦੌਰਾ ਕੀਤਾ ।
ਉਨ੍ਹਾਂ ਕਿਹਾ ਕਿ ਵੋਟਰ ਆਪਣੀ ਵੋਟ ਦਾ ਬਿਨਾ ਕਿਸੇ ਡਰ, ਭੈਅ ਜਾਂ ਲਾਲਚ ਦੇ ਸਹੀ ਇਸਤੇਮਾਲ ਕਰਨ।’’
ਉਹਨਾਂ ਦੱਸਿਆ ਕਿ ਪੋਲਿੰਗ 26 ਮਈ (ਮੰਗਲਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 05:00 ਵਜੇ ਤੱਕ ਹੋਵੇਗੀ। ਉਹਨਾਂ ਦੱਸਿਆ ਕਿ ਨਗਰ ਨਿਗਮ ਦੇ 50 ਵਾਰਡਾਂ ਲਈ 130321 ਵੋਟਰ ਅਤੇ ਨਗਰ ਪੰਚਾਇਤ ਕੋਟ ਈਸੇ ਖਾਂ ਦੇ 13 ਵਾਰਡਾਂ ਲਈ 10452 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਪੋਲ ਹੋਈਆਂ ਵੋਟਾਂ ਦੀ ਗਿਣਤੀ 29 ਮਈ 2026 (ਸ਼ੁੱਕਰਵਾਰ) ਨੂੰ ਹੋਵੇਗੀ । ਉਹਨਾਂ ਦੱਸਿਆ ਕਿ ਇਹਨਾਂ ਚੋਣਾਂ ਲਈ 710 ਪੋਲਿੰਗ ਪਾਰਟੀਆਂ ਤੇ 497 ਰਿਜਰਵ ਪੋਲਿੰਗ ਪਾਰਟੀਆਂ ਨਿਯੁਕਤ ਕੀਤੀਆਂ ਗਈਆਂ ਹਨ। ਕਾਊਂਟਿੰਗ ਲਈ 336 ਕਰਮੀਆਂ ਦੀ ਡਿਊਟੀ ਲਗਾਈ ਗਈ ਹੈ।
ਉਹਨਾਂ ਕਿਹਾ ਕਿ ਚੋਣਾਂ ਨੂੰ ਵਧੀਆ ਤਰੀਕੇ ਨਾਲ ਕਰਵਾਉਣ ਲਈ ਨਗਰ ਨਿਗਮ ਮੋਗਾ ਦੇ 50 ਵਾਰਡਾਂ ਲਈ 129 ਪੋਲਿੰਗ ਬੂਥ ਅਤੇ ਨਗਰ ਪੰਚਾਇਤ ਕੋਟ ਈਸੇ ਖਾਂ ਦੇ 13 ਵਾਰਡਾਂ ਲਈ 13 ਪੋਲਿੰਗ ਬੂਥ ਤਿਆਰ ਕੀਤੇ ਗਏ ਹਨ ।
ਇਸ ਮੌਕੇ ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ “ ਪੰਜਾਬ ਪੁਲਿਸ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਡਿਊਟੀ ਉੱਤੇ ਤਾਇਨਾਤ ਰਹਿਣਗੇ। ਉਨ੍ਹਾਂ ਕਿਹਾ ਕਿ “ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ “।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


