ਜ਼ਿਲ੍ਹਾ ਬਰਨਾਲਾ ਵਿੱਚ ਨਗਰ ਨਿਗਮ ਬਰਨਾਲਾ, ਨਗਰ ਕੌਂਸਲ ਤਪਾ, ਭਦੌੜ ਤੇ ਧਨੌਲਾ ਲਈ ਵੋਟਾਂ ਭਲਕੇ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤਕ ਪੈਣਗੀਆਂ ਜਿਸ ਵਾਸਤੇ ਅੱਜ ਪੋਲਿੰਗ ਪਾਰਟੀਆਂ ਸਬੰਧਤ ਬੂਥਾਂ ’ਤੇ ਪੁੱਜ ਗਈਆਂ ਹਨ।
ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣਕਾਰ ਅਫ਼ਸਰ ਸਹਿਤ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਨਗਰ ਨਿਗਮ ਬਰਨਾਲਾ ਲਈ ਕੁੱਲ 124 ਪੋਲਿੰਗ ਪਾਰਟੀਆਂ (ਸਮੇਤ ਰਾਖਵੀਆਂ) ਬਣਾਈਆਂ ਗਈਆਂ। ਇਸੇ ਤਰ੍ਹਾਂ ਨਗਰ ਕੌਂਸਲ ਧਨੌਲਾ, ਭਦੌੜ ਅਤੇ ਤਪਾ ਲਈ ਕ੍ਰਮਵਾਰ 31, 24 ਤੇ 25 ਪੋਲਿੰਗ ਪਾਰਟੀਆਂ (ਸਮੇਤ ਰਾਖਵੀਆਂ) ਬਣਾਈਆਂ ਗਈਆਂ। ਨਗਰ ਨਿਗਮ ਬਰਨਾਲਾ ਦੇ ਚੋਣ ਬੂਥਾਂ ਲਈ ਪੋਲਿੰਗ ਪਾਰਟੀਆਂ ਨੂੰ ਐੱਸ ਡੀ ਕਾਲਜ ਆਫ ਫਾਰਮੇਸੀ ਤੋਂ ਰਵਾਨਾ ਕੀਤਾ ਗਿਆ। ਨਗਰ ਕੌਂਸਲ ਤਪਾ ਲਈ ਪੋਲਿੰਗ ਪਾਰਟੀਆਂ ਨੂੰ ਐੱਸ ਡੀ ਐਮ ਕੰਪਲੈਕਸ ਤਪਾ ਤੋਂ ਨਗਰ ਕੌਂਸਲ ਧਨੌਲਾ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਧਨੌਲਾ ਤੇ ਨਗਰ ਕੌਂਸਲ ਭਦੌੜ ਚੋਣਾਂ ਲਈ ਪੀ ਐਮ ਸ੍ਰੀ ਕੰਨਿਆ ਸਕੂਲ ਭਦੌੜ ਤੋਂ ਸਬੰਧਤ ਰਿਟਰਨਿੰਗ ਅਫ਼ਸਰਾਂ ਦੀ ਅਗਵਾਈ ਹੇਠ ਰਵਾਨਾ ਕੀਤਾ ਗਿਆ। ਉਹਨਾਂ ਦੱਸਿਆ ਕਿ ਨਗਰ ਨਿਗਮ ਬਰਨਾਲਾ ਦੇ 48 ਵਾਰਡਾਂ ਲਈ ਵੋਟਾਂ ਪੈਣਗੀਆਂ ਜਿਸ ਵਾਸਤੇ 177 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਸ ਮੰਤਵ ਲਈ ਬਣਾਏ 95 ਪੋਲਿੰਗ ਬੂਥਾਂ ਉੱਪਰ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਚੋਣਾਂ ਨਿਰਪੱਖ ਤਰੀਕੇ ਨਾਲ ਕਰਵਾਉਣ ਲਈ ਪੋਲਿੰਗ ਬੂਥਾਂ ’ਤੇ ਵੀਡੀਓਗ੍ਰਾਫੀ ਵੀ ਕਰਵਾਈ ਜਾਵੇਗੀ।
ਇਸੇ ਤਰ੍ਹਾਂ ਨਗਰ ਕੌਂਸਲ ਧਨੌਲਾ ਲਈ 13 ਵਾਰਡਾਂ ਲਈ 58 ਉਮੀਦਵਾਰ ਮੈਦਾਨ ਵਿੱਚ ਹਨ ਤੇ 21 ਪੋਲਿੰਗ ਬੂਥਾਂ ’ਤੇ ਪੋਲਿੰਗ ਕਰਵਾਈ ਜਾਵੇਗੀ। ਨਗਰ ਕੌਂਸਲ ਤਪਾ ਦੇ 15 ਵਾਰਡਾਂ ਲਈ 59 ਉਮੀਦਵਾਰ ਚੋਣ ਮੈਦਾਨ ਵਿਚ ਹਨ ਅਤੇ 17 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ। ਨਗਰ ਕੌਂਸਲ ਭਦੌੜ ਦੇ ਕੁੱਲ 13 ਵਾਰਡਾਂ ਲਈ ਬਣਾਏ ਗਏ 16 ਪੋਲਿੰਗ ਬੂਥਾਂ ’ਤੇ ਵੋਟਿੰਗ ਹੋਵੇਗੀ ਅਤੇ ਇਥੇ 55 ਉਮੀਦਵਾਰ ਚੋਣ ਮੈਦਾਨ ਵਿਚ ਹਨ। ਉਹਨਾਂ ਦੱਸਿਆ ਕਿ ਨਗਰ ਨਿਗਮ ਬਰਨਾਲਾ ਅਧੀਨ 84858 ਵੋਟਰ, ਜਦਕਿ ਨਗਰ ਕੌਂਸਲ ਤਪਾ, ਭਦੌੜ ਤੇ ਧਨੌਲਾ ਅਧੀਨ ਕੁੱਲ 45107 ਵੋਟਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣਗੇ।
ਉਹਨਾਂ ਸਮੂਹ ਵੋਟਰਾਂ, ਰਾਜਨੀਤਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਇਸ ਪ੍ਰਕਿਰਿਆ ਨੂੰ ਨਿਰਪੱਖ ਤਰੀਕੇ ਅਤੇ ਅਮਨ-ਅਮਾਨ ਨਾਲ ਸਿਰੇ ਚੜ੍ਹਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


