ਨੀਟ-ਯੂਜੀ 2026 ਪ੍ਰੀਖਿਆ ਦੇ ਪੇਪਰ ਲੀਕ ਕਰਨ ਦੇ ਮਾਮਲੇ ਵਿੱਚ ਸੋਮਵਾਰ ਨੂੰ ਸੀ.ਬੀ.ਆਈ. ਨੇ ਇੱਕ ਹੋਰ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦਾ ਨਾਮ ਸ਼ਿਵਰਾਜ ਮੋਟੇਗਾਂਵਕਰ ਹੈ। ਸੀ.ਬੀ.ਆਈ. ਹੈੱਡਕੁਆਰਟਰ ਦੇ ਸੂਤਰਾਂ ਅਨੁਸਾਰ, ਸ਼ਿਵਰਾਜ ਨੂੰ ਸ਼ਾਮ 4 ਵਜੇ ਦਿੱਲੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਸੀ.ਬੀ.ਆਈ. ਜਲਦੀ ਹੀ ਇਸ ਗ੍ਰਿਫ਼ਤਾਰੀ ਦੀ ਰਸਮੀ ਪੁਸ਼ਟੀ ਕਰਨ ਵਾਲੀ ਹੈ। ਇਹ ਗ੍ਰਿਫ਼ਤਾਰੀ ਨੀਟ-ਯੂਜੀ 2026 ਪ੍ਰੀਖਿਆ ਵਿੱਚ ਹੋਏ ਕਥਿਤ ਪੇਪਰ ਲੀਕ ਅਤੇ ਵੱਡੇ ਫਰਜ਼ੀਵਾੜੇ ਦੀ ਜਾਂਚ ਦਾ ਹਿੱਸਾ ਹੈ। ਸੀ.ਬੀ.ਆਈ. ਪੂਰੇ ਗੈਂਗ ਦਾ ਪਤਾ ਲਗਾਉਣ ਲਈ ਲਗਾਤਾਰ ਛਾਪੇਮਾਰੀ ਅਤੇ ਗ੍ਰਿਫ਼ਤਾਰੀਆਂ ਕਰ ਰਹੀ ਹੈ, ਜਿਸ ਨਾਲ ਦੇਸ਼ ਭਰ ਦੇ ਲੱਖਾਂ ਮੈਡੀਕਲ ਉਮੀਦਵਾਰਾਂ ਦਾ ਭਵਿੱਖ ਪ੍ਰਭਾਵਿਤ ਹੋਇਆ ਹੈ।
ਨੀਟ-ਯੂਜੀ 2026 ਪ੍ਰੀਖਿਆ ਪੇਪਰ ਲੀਕ ਮਾਮਲੇ ਵਿੱਚ ਸੀ.ਬੀ.ਆਈ. ਨੇ ਮਹਾਰਾਸ਼ਟਰ ਦੇ ਲਾਤੂਰ ਵਿੱਚ ਆਰ.ਸੀ.ਸੀ. (ਰੇਣੁਕਾਈ ਕੈਮਿਸਟਰੀ ਕਲਾਸਿਜ਼) ਕੋਚਿੰਗ ਸੰਸਥਾ ਦੇ ਸੰਸਥਾਪਕ ਅਤੇ ਡਾਇਰੈਕਟਰ ਸ਼ਿਵਰਾਜ ਰਘੂਨਾਥ ਮੋਟੇਗਾਂਵਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀ.ਬੀ.ਆਈ. ਨੇ ਐਤਵਾਰ ਨੂੰ ਲਾਤੂਰ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਸੱਤ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਇਹ ਗ੍ਰਿਫ਼ਤਾਰੀ ਕੀਤੀ।
ਤਲਾਸ਼ੀ ਦੌਰਾਨ ਉਨ੍ਹਾਂ ਦੇ ਮੋਬਾਈਲ ਫੋਨ ਵਿੱਚੋਂ ਲੀਕ ਹੋਇਆ ਨੀਟ-ਯੂਜੀ 2026 ਦਾ ਪ੍ਰਸ਼ਨ ਪੱਤਰ ਬਰਾਮਦ ਹੋਇਆ ਹੈ, ਜਿਸ ਨੂੰ ਫੋਰੈਂਸਿਕ ਜਾਂਚ ਲਈ ਜ਼ਬਤ ਕਰ ਲਿਆ ਗਿਆ ਹੈ। ਜਾਂਚ ਏਜੰਸੀ ਅਨੁਸਾਰ, ਮੋਟੇਗਾਂਵਕਰ ਇੱਕ ਸੰਗਠਿਤ ਗਿਰੋਹ ਦਾ ਸਰਗਰਮ ਮੈਂਬਰ ਸੀ। ਸੀ.ਬੀ.ਆਈ. ਦੇ ਸੂਤਰਾਂ ਅਨੁਸਾਰ, ਮੁਲਜ਼ਮ ਨੇ ਪ੍ਰੀਖਿਆ ਤੋਂ ਬਾਅਦ ਸਬੂਤ ਨਸ਼ਟ ਕਰਨ ਦੀ ਵੀ ਕੋਸ਼ਿਸ਼ ਕੀਤੀ। ਜ਼ਿਕਰਯੋਗ ਹੈ ਕਿ ਨੀਟ-ਯੂਜੀ ਪ੍ਰੀਖਿਆ 3 ਮਈ ਨੂੰ ਹੋਈ ਸੀ, ਜਿਸ ਨੂੰ ਪੇਪਰ ਲੀਕ ਦੀਆਂ ਸ਼ਿਕਾਇਤਾਂ ਤੋਂ ਬਾਅਦ 12 ਮਈ ਨੂੰ ਰੱਦ ਕਰ ਦਿੱਤਾ ਗਿਆ ਸੀ। ਹੁਣ ਦੁਬਾਰਾ ਪ੍ਰੀਖਿਆ 21 ਜੂਨ ਨੂੰ ਹੋਣੀ ਤੈਅ ਹੈ।
Breaking News
- ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ
- ਮੋਗਾ ਮਹਾਂ ਰੈਲੀ ਨੇ ਤੋੜੇ ਸਾਰੇ ਰਿਕਾਰਡ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਦਾ ਦਿਲੋਂ ਕੀਤਾ ਧੰਨਵਾਦ
- ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ
- ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪਾਤਰੀਆਂ ਨੇ ਸਾਂਝੀ ਕੀਤੀ ਆਪਣੀ ਹੱਡਬੀਤੀ, ਵਿੱਤੀ ਸਹਾਇਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ
- ‘ਖੁਸ਼ਹਾਲ ਪੰਜਾਬ’ ਮੋਗਾ ਰੈਲੀ ਵਿੱਚ 2 ਲੱਖ ਲੋਕਾਂ ਦਾ ਰਿਕਾਰਡ ਇਕੱਠ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਜਾਇਆ ਚੋਣ ਬਿਗਲ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ
- ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਮੁੱਖ ਦਫ਼ਤਰ ਵਿਖੇ ‘ਸੰਵਿਧਾਨ ਦਿਵਸ’ ਮਨਾਇਆ
- प्रधानमंत्री श्री नरेंद्र मोदी के नेतृत्व में भारत ने विश्व में बनाई नई पहचान, 2047 तक विकसित राष्ट्र बनाने का संकल्प: डिप्टी स्पीकर डॉ. कृष्ण लाल मिड्ढा


