ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਉੱਤੇ ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਅੰਦਰ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੁਨੀਆ ਤੋਂ ਸਿੱਖ ਸੰਗਤ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਣ ਆਉਂਦੀ ਹੈ ਜਿੱਥੋਂ ਸਰਬੱਤ ਦੇ ਭਲੇ ਦਾ ਅਰਦਾਸ ਕੀਤੀ ਜਾਂਦੀ ਹੈ ਅਤੇ ਅਜਿਹੀ ਥਾਂ ਉੱਤੇ ਇਸ ਤਰ੍ਹਾਂ ਦੀ ਘਟਨਾ ਹੋਣੀ ਬਹੁਤ ਹੀ ਮੰਦਭਾਗਾ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਨਾਲ ਜਿੱਥੇ ਗੁਰਦੁਆਰਾ ਸਾਹਿਬਾਨ ਦੇ ਮਾਣ ਸਤਿਕਾਰ ਨੂੰ ਠੇਸ ਪੁੱਜਦੀ ਹੈ ਉੱਥੇ ਹੀ ਸਮੁੱਚੀ ਸਿੱਖ ਕੌਮ ਦੇ ਅਕਸ ਨੂੰ ਭਾਰੀ ਸੱਟ ਵੱਜਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਦਾ ਸੱਚਾ ਸਿੱਖ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਆਏ ਕਿਸੇ ਵੀ ਸਿੱਖ ਉੱਤੇ ਹਮਲਾ ਨਹੀਂ ਕਰ ਸਕਦਾ ਅਤੇ ਅਜਿਹਾ ਕਰਨ ਵਾਲਾ ਵਿਅਕਤੀ ਸਿੱਖ ਨਹੀਂ ਹੋ ਸਕਦਾ।
ਇਸੇ ਦੌਰਾਨ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪਰਿਵਾਰ ਨਾਲ ਦਰਸ਼ਨ ਦੀਦਾਰ ਕਰਨ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਨਜ਼ਦੀਕ ਇਕ ਵਿਅਕਤੀ ਵੱਲੋਂ ਹਮਲਾ ਕੀਤੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਆਸਥਾ ਦੇ ਪ੍ਰਤੀਕ ਪਾਵਨ ਅਸਥਾਨ ’ਤੇ ਨੁਮਾਇੰਦਾ ਸਿੱਖ ਸਿਆਸੀ ਜਥੇਬੰਦੀ ਦੇ ਮੁਖੀ ’ਤੇ ਹਮਲਾ ਦੁਖਦਾਈ ਤੇ ਮੰਦਭਾਗਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਸਿੱਖਾਂ ਨੂੰ ਆਪਸ ਵਿਚ ਲੜਾ ਕੇ ਕੌਮ ਦੀ ਸ਼ਕਤੀ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ। ਅਜਿਹੇ ਮਨਸੂਬਿਆਂ ਲਈ ਹੀ ਅਜਿਹੀਆਂ ਕਾਰਵਾਈਆਂ ਹੋ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਪਵਿੱਤਰਤਾ ਅਤੇ ਮਰਯਾਦਾ ਸਮੁੱਚੇ ਸਿੱਖ ਪੰਥ ਲਈ ਸਰਵਉੱਚ ਹੈ ਅਤੇ ਗੁਰਦੁਆਰਾ ਸਾਹਿਬਾਨ ਵਿਖੇ ਵਾਪਰੀ ਅਜਿਹੀ ਦੁਖਦਾਈ ਘਟਨਾ ਪ੍ਰਵਾਨ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋ ਕੇ ਇਸ ਘਟਨਾ ਦੇ ਦੋਸ਼ੀ ਅਤੇ ਇਸ ਪਿੱਛੇ ਕੰਮ ਕਰਨ ਵਾਲੀਆਂ ਸ਼ਕਤੀਆਂ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


