ਬੰਗਾਲ ਦੀ ਖਾੜੀ ਵਿੱਚ ਬਣੇ ਮੌਸਮੀ ਸਿਸਟਮ ਕਾਰਨ ਨੇਪਾਲ ਵਿੱਚ ਇੱਕ ਵਾਰ ਫਿਰ ਕੁਦਰਤੀ ਆਫ਼ਤ ਨੇ ਭਾਰੀ ਤਬਾਹੀ ਮਚਾਈ ਹੈ। ਐਤਵਾਰ ਸਵੇਰੇ ਪੱਛਮੀ ਨੇਪਾਲ ਦੇ ਮਨੰਗ ਜ਼ਿਲ੍ਹੇ ਵਿੱਚ 7,126 ਮੀਟਰ ਉੱਚੇ ਹਿਮਲੁੰਗ ਹਿਮਾਲ ਦੇ ਬੇਸ ਕੈਂਪ ’ਤੇ ਆਏ ਵੱਡੇ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ 10 ਪਰਬਤਾਰੋਹੀ ਲਾਪਤਾ ਹੋ ਗਏ ਹਨ। ਲਾਪਤਾ ਲੋਕਾਂ ਵਿੱਚ ਗਾਈਡ ਅਤੇ ਰਸੋਈ ਸਟਾਫ਼ ਸ਼ਾਮਲ ਹਨ, ਜਿਨ੍ਹਾਂ ਵਿੱਚ ’ਇਮੇਜਿਨ ਨੇਪਾਲ’ ਏਜੰਸੀ ਦੇ ਵੀ ਦੋ ਮੈਂਬਰ ਸ਼ਾਮਲ ਹਨ। ਖ਼ਰਾਬ ਮੌਸਮ ਅਤੇ ਦੂਰ-ਦੁਰਾਡੇ ਇਲਾਕਾ ਹੋਣ ਕਾਰਨ ਬਚਾਅ ਕਾਰਜਾਂ ਵਿੱਚ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਹਾ ਹੈ, ਜਿਸ ਤੋਂ ਬਾਅਦ ਸੈਰ-ਸਪਾਟਾ ਵਿਭਾਗ ਨੇ ਸਾਰੀਆਂ ਟ੍ਰੈਕਿੰਗ ਗਤੀਵਿਧੀਆਂ ’ਤੇ ਰੋਕ ਲਗਾ ਦਿੱਤੀ ਹੈ।
ਦੂਜੇ ਪਾਸੇ, ਵੀਰਵਾਰ ਤੋਂ ਹੋ ਰਹੀ ਲਗਾਤਾਰ ਭਾਰੀ ਬਾਰਿਸ਼ ਕਾਰਨ ਨੇਪਾਲ ਦੇ ਮੈਦਾਨੀ ਅਤੇ ਪਹਾੜੀ ਇਲਾਕਿਆਂ ਵਿੱਚ ਨਦੀਆਂ ਉਫ਼ਾਨ ’ਤੇ ਹਨ। ਬੁਟਵਾਲ ਖੇਤਰ ਵਿੱਚ ਤਿਨੌ ਨਦੀ ਦੇ ਓਵਰਫਲੋ ਹੋਣ ਨਾਲ ਛੇ ਘਰ ਵਹਿ ਗਏ, ਜਿਸ ਤੋਂ ਬਾਅਦ ਪੁਲਿਸ ਨੇ 1,000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਰਾਹਤ ਕੈਂਪਾਂ ਵਿੱਚ ਪਹੁੰਚਾਇਆ ਹੈ। ਇਸੇ ਤਰ੍ਹਾਂ ਦੇਵਘਾਟ ਵਿਖੇ ਨਾਰਾਇਣੀ ਨਦੀ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਈ ਹੈ ਅਤੇ ਕਰਨਾਲੀ ਹਾਈਵੇਅ ਜ਼ਮੀਨ ਖਿਸਕਣ ਕਾਰਨ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਨੇਪਾਲ ਅਜੇ ਅਗਸਤ ਮਹੀਨੇ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਉੱਭਰ ਨਹੀਂ ਸਕਿਆ ਸੀ, ਜਿਸ ਵਿੱਚ 1,400 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਸੀ। ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਆਫ਼ਤ ਪ੍ਰਬੰਧਨ ਟੀਮਾਂ ਨੇ ਦੇਸ਼ ਭਰ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ।
Breaking News
- ਪੰਜਾਬ ਦੇ ਹੱਕਾਂ ਅਤੇ ਲੋਕ ਹਿੱਤ ਲਈ ਆਵਾਜ਼ ਬੁਲੰਦ ਕਰਦੇ ਰਹਾਂਗੇ : ਇਆਲੀ
- ਮਾਲੇਰਕੋਟਲਾ ’ਚ ਸਰੀਏ ਨਾਲ ਭਰੇ ਟਰੱਕ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਮੁਸਤੈਦੀ ਨਾਲ ਪਾਇਆ ਕਾਬੂ
- ਉਪਵੈਦ ਬੇਰੁਜ਼ਗਾਰ ਯੂਨੀਅਨ ਵੱਲੋਂ ਸਿਹਤ ਮੰਤਰੀ ਦੇ ਘਰ ਦਾ ਕੀਤਾ ਘੇਰਾਓ
- ਐ ਐਚ ਓ ਸੁਨੀਤਾ ਰਾਣੀ ਤੇ ਹੋਮ ਗਾਰਡ ਜਵਾਨ ਗੁਰਅਵਤਾਰ ਸਿੰਘ 50 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ
- ਭਾਜਪਾ ਦ੍ਰਿੜ੍ਹ ਇਰਾਦੇ ਨਾਲ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਰਹੇਗੀ : ਰਵਨੀਤ ਸਿੰਘ ਬਿੱਟੂ
- ਮੌਜੂਦਾ ਵਿਧਾਇਕ ਦੇ ਖਿਲਾਫ ਸਾਬਕਾ ਵਿਧਾਇਕ ਹਰਦਿਆਲ ਕੰਬੋਜ਼ ਨੇ ਲਗਾਇਆ ਧਰਨਾ
- ਐਲਪੀਯੂ ਵਿੱਚ ਹੰਗਾਮਾ: ਵਿਦਿਆਰਥਣ ਨਾਲ ਬਲਾਤਕਾਰ ਦੀਆਂ ਖਬਰਾਂ ਤੋਂ ਭੜਕੇ ਵਿਦਿਆਰਥੀਆਂ ਵੱਲੋਂ ਭੰਨ-ਤੋੜ ਤੇ ਲਗਾਈ ਅੱਗ
- ਨੇਪਾਲ ’ਚ ਫਿਰ ਕੁਦਰਤੀ ਆਫ਼ਤ: ਬਰਫ਼ੀਲੇ ਤੂਫ਼ਾਨ ਕਾਰਨ 10 ਪਰਬਤਾਰੋਹੀ ਲਾਪਤਾ


