Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਤੋਂ ਭੱਜੀ ਸਰਕਾਰ!
    Punjab

    ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਤੋਂ ਭੱਜੀ ਸਰਕਾਰ!

    July 9, 20263 Mins Read
    Share Facebook Twitter Telegram Email WhatsApp

    70000 ਨਵੀਆਂ ਨੌਕਰੀਆਂ ਦੇਣ ਦਾ ਦਾਅਵਾ ਕਰਨ ਵਾਲੀ ਭਗਵੰਤ ਮਾਨ ਸਰਕਾਰ ਦਾ ਉਸ ਸਮੇਂ ਝੂਠ ਬੇਨਕਾਬ ਹੋ ਗਿਆ ਜਦੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੇ ਨਰੇਗਾ ਮੁਲਾਜ਼ਮਾਂ ਨੂੰ 18 ਸਾਲਾਂ ਤੋਂ ਕੱਚੀਆਂ ਅਸਾਮੀਆਂ ਤੇ ਰੱਖਣ ਦੇ ਬਾਵਜੂਦ ਅੱਜ ਪੱਕੇ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ। ਨਰੇਗਾ ਮੁਲਾਜ਼ਮ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਮਰਜ਼ ਕਰਕੇ ਪੱਕੀਆਂ ਕਰਨ ਦੀ ਮੰਗ ਨੂੰ ਲੈਕੇ ਪਿਛਲੇ 37 ਦਿਨਾਂ ਤੋਂ ਧਰਨੇ ਤੇ ਚੱਲ ਰਹੇ ਹਨ। ਲੰਘੀ 1 ਜੂਨ, 10 ਜੂਨ ਅਤੇ 2 ਜੁਲਾਈ ਨੂੰ ਲਗਾਤਾਰ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈਆਂ ਪੈਨਲ ਮੀਟਿੰਗਾਂ ਵਿੱਚ ਕੈਬਨਿਟ ਮੰਤਰੀਆਂ ਨੇ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਨੂੰ ਜਾਇਜ਼ ਠਹਿਰਾਉਂਦਿਆਂ ਪ੍ਰਵਾਨ ਕਰ ਲਿਆ ਸੀ। ਸਰਕਾਰ ਵੱਲੋਂ 7 ਜੁਲਾਈ ਦੀ ਮੀਟਿੰਗ ਵਿੱਚ ਪੰਚਾਇਤ ਵਿਭਾਗ ਦੇ ਸਾਰੇ ਉੱਚ ਅਧਿਕਾਰੀਆਂ ਨੂੰ ਸ਼ਾਮਲ ਹੋਣ ਦੀ ਹਦਾਇਤ ਕੀਤੀ ਸੀ। ਅੱਜ ਇੱਥੇ ਵਿਕਾਸ ਭਵਨ ਮੋਹਾਲੀ ਫੇਜ਼ 8 ਵਿਖੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਸੇਵਕ ਸਿੰਘ ਝੰਡੂਕੇ, ਸੀਨੀਅਰ ਮੀਤ ਪ੍ਰਧਾਨ ਹਰਿੰਦਰਪਾਲ ਸਿੰਘ, ਸਰਪ੍ਰਸਤ ਵਰਿੰਦਰ ਸਿੰਘ ਬਠਿੰਡਾ, ਵਿੱਚ ਸਕੱਤਰ ਰਮਨਦੀਪ ਸਿੰਘ, ਪ੍ਰੈੱਸ ਸਕੱਤਰ ਅਮਰੀਕ ਸਿੰਘ ਮਹਿਰਾਜ, ਜਨਰਲ ਸਕੱਤਰ ਗੁਰਦੀਪ ਦਾਸ, ਰਣਧੀਰ ਸਿੰਘ, ਸੰਜੀਵ ਕਾਕੜਾ, ਜਸਵੀਰ ਸਿੰਘ ਤੇ ਸੁਖਦੇਵ ਸਿੰਘ ਨੇ ਕਿਹਾ ਕਿ 18 ਸਾਲਾਂ ਤੋਂ ਪਿੰਡਾਂ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਨਰੇਗਾ ਮੁਲਾਜ਼ਮਾਂ ਨੂੰ ਅੱਜ ਦੀ ਮੀਟਿੰਗ ਵਿੱਚ ਨਮੋਸ਼ੀ ਹੋਈ ਜਦੋਂ ਸ਼ਨੀਵਾਰ ਐਤਵਾਰ ਅਤੇ ਛੁੱਟੀ ਵਾਲੇ ਦਿਨ ਵੀ ਨਰੇਗਾ ਮੁਲਾਜ਼ਮਾਂ ਤੋਂ ਕੰਮ ਲੈਣ ਵਾਲੀ ਅਫ਼ਸਰਸ਼ਾਹੀ ਮੀਟਿੰਗ ਦੌਰਾਨ ਮੁਲਾਜ਼ਮਾਂ ਨੂੰ ਪੱਕਾ ਕਰਨ ਤੋਂ ਪੂਰੀ ਤਰ੍ਹਾਂ ਭੱਜ ਗਈ। ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਥਾਂ, 8 ਮਹੀਨਿਆਂ ਦੀ ਬਕਾਇਆ ਤਨਖ਼ਾਹ ਦੇਣ ਦੀ ਥਾਂ ਨੌਕਰੀ ਤੋਂ ਕੱਢ ਦੇਣ ਦੀਆਂ ਧਮਕੀਆਂ ਦੇਣ ਲੱਗੀ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਅਫ਼ਸਰਸ਼ਾਹੀ ਦੀਆਂ ਆਪ ਹੁਦਰੀਆਂ ਤੇ ਕੋਈ ਨਿਯੰਤਰਣ ਨਹੀਂ ਹੈ, ਅੱਜ ਦੀ ਮੀਟਿੰਗ ਵਿੱਚ ਵੀ ਪੰਚਾਇਤ ਮੰਤਰੀ ਆਪਣੇ ਵਿਭਾਗ ਦੀ ਅਫ਼ਸਰਸ਼ਾਹੀ ਸਾਹਮਣੇ ਬੇਵੱਸ ਨਜ਼ਰ ਆਏ। ਆਗੂਆਂ ਨੇ ਕਿਹਾ ਸਿਰਫ਼ ਨਰੇਗਾ ਹੀ ਨਹੀਂ ਪਿੰਡਾਂ ਦੇ ਵਿਕਾਸ ਨਾਲ ਸੰਬੰਧਿਤ ਹਰ ਤਰ੍ਹਾਂ ਦੇ ਵਾਧੂ ਕੰਮਾਂ ਵਿੱਚ ਵੀ ਨਰੇਗਾ ਮੁਲਾਜ਼ਮ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸਤੋਂ ਪਹਿਲਾਂ ਅਕਾਲੀ ਭਾਜਪਾ ਅਤੇ ਕਾਂਗਰਸ ਸਰਕਾਰ ਨੇ ਨਰੇਗਾ ਮੁਲਾਜ਼ਮਾਂ ਨੂੰ ਆਪਣੇ ਸਿਆਸੀ ਹਿੱਤਾਂ ਲਈ ਰੱਜ਼ ਕੇ ਇਸਤੇਮਾਲ ਕੀਤਾ ਸੀ ਅਤੇ ਹੁਣ ਮੌਜੂਦਾ ਸਰਕਾਰ ਜੋ ਨਰੇਗਾ ਮੁਲਾਜ਼ਮਾਂ ਨਾਲ ਪੱਕੇ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਸਰਕਾਰ ਵੀ ਮੁਲਾਜ਼ਮ ਵਿਰੋਧੀ ਸਰਕਾਰ ਸ਼ਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਆਪਣੀ ਜ਼ਿੰਦਗੀ ਦਾ ਸਭ ਤੋਂ ਕੀਮਤੀ ਸਮਾਂ ਨਰੇਗਾ ਲੇਖੇ ਲਾ ਚੁੱਕੇ ਮੁਲਾਜ਼ਮਾਂ ਨੂੰ ਅੱਜ ਮੰਤਰੀ ਸੌਂਦ ਨੇ ਵੀ ਕਿਹਾ ਕਿ ਹੜਤਾਲ ਖ਼ਤਮ ਕਰੋ ਨਹੀਂ ਤਾਂ ਤੁਹਾਨੂੰ ਕੱਢ ਕੇ ਨਵੀਂ ਭਰਤੀ ਕੀਤੀ ਜਾਵੇਗੀ। ਇਸ ਲਈ ਪੰਜਾਬ ਭਰ ਦੇ ਨਰੇਗਾ ਮੁਲਾਜ਼ਮਾਂ ਵਿੱਚ ਬੇਹੱਦ ਰੋਸ਼ ਦੀ ਲਹਿਰ ਦੌੜ ਗਈ। ਮੌਕੇ ਤੇ ਪੁੱਜੇ ਵੱਖ-ਵੱਖ ਜਿਲ੍ਹਿਆਂ ਦੇ ਆਗੂਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਸੰਘਰਸ਼ ਨੂੰ ਹੋਰ ਤਿੱਖਾ ਅਤੇ ਤੇਜ਼ ਕਰਨ ਦਾ ਫ਼ੈਸਲਾ ਕੀਤਾ। ਜਿਸ ਵਿੱਚ 10 ਜੁਲਾਈ ਨੂੰ ਸਾਰੇ ਜਿਲ੍ਹਾ ਸਦਰ ਮੁਕਾਮਾਂ ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ। 15 ਜੁਲਾਈ ਨੂੰ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਖੰਨਾ ਰਿਹਾਇਸ਼ ਦਾ ਘਿਰਾਓ ਹਜ਼ਾਰਾਂ ਦਾ ਇਕੱਠ ਕਰਕੇ ਕੀਤਾ ਜਾਵੇਗਾ, ਰੋਸ ਰੈਲੀ ਕੱਢੀ ਜਾਵੇਗੀ। 12 ਜੁਲਾਈ ਨੂੰ ਮੁੱਖ ਮੰਤਰੀ ਬੰਗਲੌਰ ਤੋਂ ਵਾਪਸ ਆ ਜਾਣਗੇ। ਇਸਤੋਂ ਬਾਅਦ ਜਿੱਥੇ ਕਿਤੇ ਵੀ ਮੁੱਖ ਮੰਤਰੀ ਦਾ ਲੋਕ ਮਿਲਣੀ ਪ੍ਰੋਗਰਾਮ ਹੋਵੇਗਾ। ਉਸ ਵਿੱਚ ਜਾ ਕੇ ਨਰੇਗਾ ਮੁਲਾਜ਼ਮ ਮੁੱਖ ਮੰਤਰੀ ਪੰਜਾਬ ਨੂੰ ਸਵਾਲ ਕਰਨਗੇ। ਇਸ ਮੌਕੇ ਵੱਖ ਵੱਖ ਜ਼ਿਲਿਆਂ ਦੇ ਵੱਡੀ ਗਿਣਤੀ ਵਿੱਚ ਆਗੂ ਸ਼ਾਮਲ ਸਨ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.