ਮੈਂ ਇੱਕ ਸੁੰਦਰ ਅਤੇ ਸੁਰੱਖਿਅਤ ਰਾਮਪੁਰਾ ਫੂਲ ਦੇ ਨਿਰਮਾਣ ਦਾ ਸੁਪਨਾ ਲੈ ਕੇ ਨਿਕਲਿਆ ਹਾਂ। ਇੱਕ ਅਜਿਹਾ ਰਾਮਪੁਰਾ ਫੂਲ, ਜਿੱਥੇ ਮਾਪਿਆਂ ਨੂੰ ਕਿਸੇ ਕੰਮ ਲਈ ਘਰੋਂ ਬਾਹਰ ਜਾ ਰਹੀ ਧੀ ਦੀ ਸੁਰੱਖਿਆ ਅਤੇ ਜਵਾਨੀ ਦੀ ਦਹਿਲੀਜ਼ ’ਤੇ ਕਦਮ ਰੱਖ ਰਹੇ ਪੁੱਤਰ ਦੇ ਮਾੜੀ ਸੰਗਤ ਵਿੱਚ ਪੈਣ ਦੀ ਚਿੰਤਾ ਨਾ ਹੋਵੇ। ਅਜਿਹੇ ਰਾਮਪੁਰਾ ਫੂਲ ਦਾ ਸੁਪਨਾ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਹੀ ਪੂਰਾ ਹੋ ਸਕਦਾ ਹੈ।’’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਬਿੱਟੀ ਸੈਲਬਰਾਹੀਆ ਨੇ ਸ਼ੁੱਕਰਵਾਰ ਸ਼ਾਮ ਸਥਾਨਕ ਪਟਿਆਲਾ ਮੰਡੀ ਦੀ ਇੱਕ ਗਲੀ ਵਿੱਚ ਕਰਵਾਈ ਗਈ ਨੁੱਕੜ ਮੀਟਿੰਗ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਗਲੀ ਵਾਸੀ ਪ੍ਰਾਪਰਟੀ ਸਲਾਹਕਾਰ ਮਨੀ ਬਾਂਸਲ ਦੀ ਅਗਵਾਈ ਹੇਠ ਕਰਵਾਈ ਗਈ ਇਸ ਨੁੱਕੜ ਮੀਟਿੰਗ ਵਿੱਚ ਇਲਾਕੇ ਦੇ ਵੱਡੀ ਗਿਣਤੀ ਲੋਕਾਂ ਨੇ ਸ਼ਮੂਲੀਅਤ ਕੀਤੀ। ਲੋਕਾਂ ਨੂੰ ਸੰਬੋਧਨ ਕਰਦਿਆਂ ਬਿੱਟੀ ਨੇ ਕਿਹਾ ਕਿ ਨਸ਼ਾ ਅਤੇ ਲਗਾਤਾਰ ਵਧ ਰਹੀ ਗੁੰਡਾਗਰਦੀ ਅੱਜ ਰਾਮਪੁਰਾ ਸਮੇਤ ਪੂਰੇ ਸੂਬੇ ਦੇ ਲੋਕਾਂ ਲਈ ਗੰਭੀਰ ਸਮੱਸਿਆ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਜਵਾਨੀ ਦੀ ਦਹਿਲੀਜ਼ ’ਤੇ ਕਦਮ ਰੱਖ ਰਹੇ ਪੁੱਤਰ ਦੇ ਮਾੜੀ ਸੰਗਤ ਵਿੱਚ ਪੈਣ ਅਤੇ ਕਿਸੇ ਕੰਮ ਲਈ ਘਰੋਂ ਬਾਹਰ ਜਾ ਰਹੀ ਧੀ ਦੀ ਸੁਰੱਖਿਆ ਦਾ ਫ਼?ਕਰ ਸੂਬੇ ਦੇ ਹਰੇਕ ਪਰਿਵਾਰ ਲਈ ਚਿੰਤਾ ਦਾ ਵਿਸ਼ਾ ਬਣ ਚੁੱਕਾ ਹੈ। ਬਿੱਟੀ ਨੇ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਬਦਲਾਅ ਦੇ ਸਬਜ਼ਬਾਗ ਦਿਖਾ ਕੇ ਸੱਤਾ ’ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਆਪਣੇ ਪਿਛਲੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਉਕਤ ਸਮੱਸਿਆਵਾਂ ਦੇ ਹੱਲ ਵਿੱਚ ਪੂਰੀ ਤਰ੍ਹਾਂ ਫਾਡੀ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਸੁਰੱਖਿਅਤ ਮਾਹੌਲ ਅਤੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੀ ਬਜਾਏ ਇਸ਼ਤਿਹਾਰਬਾਜ਼ੀ ’ਤੇ ਕਰੋੜਾਂ ਰੁਪਏ ਪਾਣੀ ਵਾਂਗ ਵਹਾਏ ਜਾ ਰਹੇ ਹਨ। ਬਿੱਟੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਦਿੱਲੀ ਨਾਲ ਸਬੰਧਤ ਜ਼ਿਆਦਾਤਰ ਆਗੂ ਪੰਜਾਬ ਦੀਆਂ ਵੱਡੀਆਂ-ਵੱਡੀਆਂ ਸਰਕਾਰੀ ਕੋਠੀਆਂ ਵਿੱਚ ਰਹਿ ਰਹੇ ਹਨ। ਉਨ੍ਹਾਂ ਦੀ ਰਿਹਾਇਸ਼ ਤੋਂ ਲੈ ਕੇ ਖਾਣ-ਪੀਣ ਸਮੇਤ ਹਰ ਤਰ੍ਹਾਂ ਦੀ ਸਹੂਲਤ ਦਾ ਪ੍ਰਬੰਧ ਸੂਬਾ ਸਰਕਾਰ ਵੱਲੋਂ ਆਪਣੇ ਖਰਚੇ ’ਤੇ ਕੀਤਾ ਜਾ ਰਿਹਾ ਹੈ। ਇੰਨਾ ਹੀ ਨਹੀਂ, ਇਨ੍ਹਾਂ ਵਿੱਚੋਂ ਕੁਝ ਲੋਕਾਂ ਨੂੰ ਪੰਜਾਬ ਸਰਕਾਰ ਦੇ ਖ਼ਜ਼ਾਨੇ ਵਿੱਚੋਂ ਤਨਖ਼ਾਹ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੱਢੀਆਂ ਜਾ ਰਹੀਆਂ ਜ਼ਿਆਦਾਤਰ ਸਰਕਾਰੀ ਨੌਕਰੀਆਂ ਵਿੱਚ ਵੀ ਬਾਹਰਲੇ ਸੂਬਿਆਂ ਦੇ ਨੌਜਵਾਨਾਂ ਦੀ ਗਿਣਤੀ ਵਧ ਰਹੀ ਹੈ। ਬਿੱਟੀ ਨੇ ਦੋਸ਼ ਲਾਇਆ ਕਿ ਕੁਰਸੀ ਦੇ ਲਾਲਚ ਵਿੱਚ ਪੰਜਾਬ ਦੇ ਜ਼ਿਆਦਾਤਰ ’ਆਪ’ ਆਗੂ ਦਿੱਲੀ ਦੇ ਆਗੂਆਂ ਦੇ ਹੱਥਾਂ ਦੀ ਕਠਪੁਤਲੀ ਬਣੇ ਹੋਏ ਹਨ।
ਬਿੱਟੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਸ ਫ਼ਜ਼ੂਲਖ਼ਰਚੀ ਕਾਰਨ ਪਿਛਲੇ ਪੰਜ ਸਾਲਾਂ ਦੌਰਾਨ ਪੰਜਾਬ ਸਿਰ ਕਰਜ਼ਾ ਢਾਈ ਲੱਖ ਕਰੋੜ ਰੁਪਏ ਤੋਂ ਵਧ ਕੇ ਸਾਢੇ ਚਾਰ ਲੱਖ ਕਰੋੜ ਰੁਪਏ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਨਾਅਰਾ ਦੇਣ ਵਾਲੀ ਭਗਵੰਤ ਮਾਨ ਸਰਕਾਰ ਵੱਲੋਂ ਬੱਚਿਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਕੋਈ ਕਦਮ ਨਹੀਂ ਚੁੱਕੇ ਜਾ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਉਦਾਸੀਨਤਾ ਕਾਰਨ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰਨ ਵਾਲੇ ਜ਼ਿਆਦਾਤਰ ਬੱਚੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਵੱਡੇ-ਵੱਡੇ ਨਿੱਜੀ ਸਕੂਲਾਂ ਤੋਂ ਪੜ੍ਹ ਕੇ ਨਿਕਲੇ ਬੱਚਿਆਂ ਦਾ ਮੁਕਾਬਲਾ ਕਰਨ ਵਿੱਚ ਪਿੱਛੇ ਰਹਿ ਜਾਂਦੇ ਹਨ। ਬਿੱਟੀ ਨੇ ਕਿਹਾ ਕਿ ਸੇਵਾ ਕਰਨ ਦਾ ਮੌਕਾ ਮਿਲਣ ’ਤੇ ਹਲਕਾ ਰਾਮਪੁਰਾ ਫੂਲ ਦੇ ਬੱਚਿਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਵਾਸਤੇ ਸਾਰਥਕ ਯਤਨ ਕੀਤੇ ਜਾਣਗੇ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


