ਮਨਿਸਟਰੀਅਲ ਕਾਮਿਆਂ ਵੱਲੋਂ ਡੀਏ ਅਤੇ ਹੋਰ ਮੰਗਾਂ ਦੇ ਹੱਕ ਵਿੱਚ ਅੱਜ ਕਲਮ ਛੋੜ ਹੜਤਾਲ ਕੀਤੀ। ਇਸ ਮੌਕੇ ਮੁਲਾਜ਼ਮਾਂ ਵੱਲੋਂ ਰੈਲੀ ਅਤੇ ਡੀਸੀ ਦਫਤਰ ਮੁਹਰੇ ਰੋਸ ਮੁਜ਼ਾਹਰਾ ਵੀ ਕੀਤਾ। ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਮਨੋਹਰ ਲਾਲ ਸ਼ਰਮਾ, ਪਰਮਜੀਤ ਸਿੰਘ, ਗੌਰਮਿੰਟ ਪੈਨਸ਼ਨ ਯੂਨੀਅਨ ਦੇ ਕਰਮਜੀਤ ਸ਼ਰਮਾ, ਪੀ ਐਸ ਐਮ ਐਸ ਯੂ ਦੇ ਖੁਸ਼ਕਰਨਜੀਤ ਸਿੰਘ, ਡੀਸੀ ਦਫਤਰ ਦੇ ਹਰਜਿੰਦਰ ਸਿੰਘ ਸਿੱਧੂ ਤੇ ਪੁਸ਼ਪਿੰਦਰ ਸਿੰਘ, ਸੁਖਵਿੰਦਰ ਸਿੰਘ ਦੋਦਾ, ਕਾਨੂੰਗੋ ਐਸੋਸੀਏਸ਼ਨ ਦੇ ਸੁਖਦੇਵ ਮੁਹੰਮਦ, ਪਟਵਾਰ ਯੂਨੀਅਨ ਦੇ ਹਰਜਿੰਦਰ ਸਿੰਘ, ਡਰਾਇਵਰ ਯੂਨੀਅਨ ਦੇ ਕੁਲਦੀਪ ਸਿੰਘ, ਓਂਕਾਰ ਸਿੰਘ, ਪੰਜਾਬ ਰੋਡਵੇਜ਼ ਦੇ ਮੇਜਰ ਸਿੰਘ ਅਤੇ ਬਿਜਲੀ ਵਿਭਾਗ ਦੇ ਬਲਵੰਤ ਸਿੰਘ ਹੋਰਾਂ ਅਤੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਵੀ ਪੰਜਾਬ ਸਰਕਾਰ ਨੇ ਡੀਏ ਦੀ ਕਿਸ਼ਤ ਜਾਰੀ ਨਹੀਂ ਕੀਤੀ ਜਿਸ ਕਰਕੇ ਮੁਲਾਜ਼ਮਾਂ ’ਚ ਰੋਸ ਹੈ। ਇਸਦੇ ਨਾਲ ਸੈਕਟਰੀਏਟ ਦੇ ਮੁਲਾਜ਼ਮਾਂ ਨੂੰ ਪ੍ਰੇਸ਼ਾਨ ਕਰਨ ਦੀ ਵੀ ਨਿੰਦਾ ਕੀਤੀ ਗਈ। ਉਨ੍ਹਾਂ ਕਿਹਾ ਕਿ ਮੰਗਾਂ ਦੀ ਪੂਰਤੀ ਤੱਕ ਮੁਲਾਜ਼ਮ ਸ਼ਾਂਤ ਨਹੀਂ ਬੈਠਣਗੇ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


