ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਸ੍ਰੀ ਪਰਮਜੀਤ ਸਿੰਘ ਕੈਂਥ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਕਰ ਤੇ ਅਬਕਾਰੀ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੂੰ ਇੱਕ ਵਿਸਥਾਰਪੂਰਵਕ ਪੱਤਰ ਭੇਜ ਕੇ ਪਿੰਡ ਦੰਦਰਾਲਾ ਢੀਂਡਸਾ (ਨਾਭਾ) ਵਿਖੇ ਅਨੁਸੂਚਿਤ ਜਾਤੀ ਭਾਈਚਾਰੇ ਦੀ ਬਸਤੀ ਦੇ ਨੇੜੇ ਖੋਲ੍ਹੇ ਗਏ ਸ਼ਰਾਬ ਦੇ ਠੇਕੇ ਦਾ ਸਖ਼ਤ ਵਿਰੋਧ ਕੀਤਾ ਹੈ।
ਸ੍ਰੀ ਕੈਂਥ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇੱਕ ਪਾਸੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦੇ ਦਾਅਵੇ ਕਰਦੀ ਹੈ ਅਤੇ ਦਲਿਤ ਭਲਾਈ ਦੇ ਵੱਡੇ-ਵੱਡੇ ਵਾਅਦੇ ਕਰਦੀ ਹੈ, ਜਦਕਿ ਦੂਜੇ ਪਾਸੇ ਦਲਿਤ ਬਸਤੀਆਂ ਅਤੇ ਰਿਹਾਇਸ਼ੀ ਇਲਾਕਿਆਂ ਦੇ ਨੇੜੇ ਸ਼ਰਾਬ ਦੇ ਠੇਕੇ ਖੋਲ੍ਹ ਕੇ ਸਮਾਜਿਕ ਤਾਣੇ-ਬਾਣੇ ਨੂੰ ਕਮਜ਼ੋਰ ਕਰਨ ਦਾ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਪਿੰਡ ਦੰਦਰਾਲਾ ਢੀਂਡਸਾ ਦੀ ਗ੍ਰਾਮ ਪੰਚਾਇਤ ਵੱਲੋਂ ਠੇਕੇ ਦੇ ਵਿਰੋਧ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਜਾ ਚੁੱਕਾ ਹੈ ਅਤੇ ਪਿੰਡ ਵਾਸੀ ਪਿਛਲੇ ਕਈ ਦਿਨਾਂ ਤੋਂ ਅਣਮਿੱਥੇ ਸਮੇਂ ਲਈ ਸ਼ਾਂਤਮਈ ਧਰਨਾ ਦੇ ਰਹੇ ਹਨ। ਇਸ ਦੇ ਬਾਵਜੂਦ ਸਰਕਾਰ ਲੋਕਾਂ ਦੀ ਆਵਾਜ਼ ਸੁਣਨ ਦੀ ਬਜਾਏ ਅਬਕਾਰੀ ਮਾਲੀਏ ਅਤੇ ਠੇਕੇਦਾਰਾਂ ਦੇ ਹਿੱਤਾਂ ਨੂੰ ਤਰਜੀਹ ਦੇ ਰਹੀ ਹੈ।
ਭਾਜਪਾ ਆਗੂ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਜਵਾਬ ਦੇਣਾ ਚਾਹੀਦਾ ਹੈ ਕਿ ਕੀ ਦਲਿਤ ਸਮਾਜ ਦੇ ਬੱਚਿਆਂ, ਨੌਜਵਾਨਾਂ ਅਤੇ ਮਹਿਲਾਵਾਂ ਦਾ ਭਵਿੱਖ ਸ਼ਰਾਬ ਦੇ ਮਾਲੀਏ ਨਾਲੋਂ ਘੱਟ ਮਹੱਤਵਪੂਰਨ ਹੈ? ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਬਸਤੀਆਂ ਦੇ ਨੇੜੇ ਸ਼ਰਾਬ ਦੇ ਠੇਕੇ ਖੋਲ੍ਹਣਾ ਸਮਾਜਿਕ ਨਿਆਂ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦੇ ਉਲਟ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਦਲਿਤ ਸਮਾਜ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਪਿੰਡ ਦੀ ਪੰਚਾਇਤ ਦੇ ਸਰਬਸੰਮਤੀ ਮਤੇ ਅਤੇ ਲੋਕਾਂ ਦੇ ਵਿਰੋਧ ਦੇ ਬਾਵਜੂਦ ਠੇਕੇ ਨੂੰ ਜਾਰੀ ਰੱਖਣਾ ਸਰਕਾਰ ਦੀ ਦਲਿਤ ਵਿਰੋਧੀ ਸੋਚ ਨੂੰ ਦਰਸਾਉਂਦਾ ਹੈ।
ਸ੍ਰੀ ਕੈਂਥ ਨੇ ਮੰਗ ਕੀਤੀ ਕਿ ਪਿੰਡ ਦੰਦਰਾਲਾ ਢੀਂਡਸਾ ਵਿਖੇ ਦਲਿਤ ਬਸਤੀ ਦੇ ਨੇੜੇ ਖੋਲ੍ਹੇ ਗਏ ਸ਼ਰਾਬ ਦੇ ਠੇਕੇ ਦੀ ਮਨਜ਼ੂਰੀ ਤੁਰੰਤ ਰੱਦ ਕੀਤੀ ਜਾਵੇ, ਠੇਕੇ ਨੂੰ ਕਿਸੇ ਹੋਰ ਢੁੱਕਵੀਂ ਥਾਂ ਤਬਦੀਲ ਕੀਤਾ ਜਾਵੇ ਅਤੇ ਭਵਿੱਖ ਵਿੱਚ ਦਲਿਤ ਬਸਤੀਆਂ, ਸਕੂਲਾਂ, ਧਾਰਮਿਕ ਸਥਾਨਾਂ ਅਤੇ ਰਿਹਾਇਸ਼ੀ ਇਲਾਕਿਆਂ ਦੇ ਨੇੜੇ ਸ਼ਰਾਬ ਦੇ ਠੇਕੇ ਖੋਲ੍ਹਣ ’ਤੇ ਪਾਬੰਦੀ ਲਗਾਉਣ ਲਈ ਸਪੱਸ਼ਟ ਨੀਤੀ ਬਣਾਈ ਜਾਵੇ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਨਾ ਕੀਤਾ ਤਾਂ ਇਹ ਸੰਘਰਸ਼ ਸਿਰਫ਼ ਦੰਦਰਾਲਾ ਢੀਂਡਸਾ ਤੱਕ ਸੀਮਿਤ ਨਹੀਂ ਰਹੇਗਾ, ਸਗੋਂ ਪੂਰੇ ਪੰਜਾਬ ਵਿੱਚ ਦਲਿਤ ਸਮਾਜ ਅਤੇ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਵੱਲੋਂ ਇੱਕ ਵੱਡੇ ਜਨ ਅੰਦੋਲਨ ਦਾ ਰੂਪ ਧਾਰ ਲਵੇਗਾ।
ਉਨ੍ਹਾਂ ਕਿਹਾ ਕਿ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦਲਿਤ ਸਮਾਜ ਦੀ ਇੱਜ਼ਤ, ਸੁਰੱਖਿਆ ਅਤੇ ਭਵਿੱਖ ਦੀ ਰੱਖਿਆ ਲਈ ਹਰ ਲੋਕਤੰਤਰੀ ਲੜਾਈ ਲੜੇਗਾ ਅਤੇ ਕਿਸੇ ਵੀ ਕੀਮਤ ’ਤੇ ਦਲਿਤ ਬਸਤੀਆਂ ਦੇ ਨੇੜੇ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਨੀਤੀ ਨੂੰ ਸਵੀਕਾਰ ਨਹੀਂ ਕਰੇਗਾ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


