ਨਸ਼ਿਆਂ ਵਿਰੁੱਧ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਅੱਜ ਲਹਿਰਾਗਾਗਾ ਸ਼ਹਿਰ ਮੁਕੰਮਲ ਤੌਰ ’ਤੇ ਬੰਦ ਰਿਹਾ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ,ਵੱਖ-ਵੱਖ ਸੰਘਰਸ਼ਸ਼ੀਲ ਸਮਾਜਿਕ ,ਧਾਰਮਿਕ ਜਥੇਬੰਦੀਆਂ ਵੱਲੋਂ ਜਾਖਲ-ਸੁਨਾਮ ਮੁੱਖ ਮਾਰਗ ’ਤੇ ਨਹਿਰ ਦੇ ਪੁਲ ਕੋਲ ਧਰਨਾ ਦੇ ਕੇ ਚੱਕਾ ਜਾਮ ਕੀਤਾ ਗਿਆ । ਇਹ ਜਾਮ ਸਵੇਰ ਤੋਂ ਸ਼ਾਮ ਤੱਕ ਜਾਰੀ ਰਿਹਾ।ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ। ਸ਼ਹਿਰ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ ਅਤੇ ਸ਼ਹਿਰ ਅੰਦਰਲੇ ਗੈਰ-ਸਰਕਾਰੀ ਵਿਦਿਅਕ ਅਦਾਰੇ ਵੀ ਬੰਦ ਰਹੇ। ਮੁੱਖ ਮਾਰਗ ’ਤੇ ਧਰਨਾ ਲੱਗਣ ਕਾਰਨ ਆਵਾਜਾਈ ਪ੍ਰਭਾਵਿਤ ਹੋਈ।ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਜਨਰਲ ਸਕੱਤਰ ਰਾਮਪਾਲ ਸਿੰਘ ਜਲੂਰ, ਮੀਤ ਪ੍ਰਧਾਨ ਮਨਿੰਦਰ ਸਿੰਘ ਲਦਾਲ, ਬਿੰਦਰ ਸਿੰਘ ਲਹਿਲ ਕਲਾਂ, ਪ੍ਰੈੱਸ ਸਕੱਤਰ ਜਤਿੰਦਰ ਸਿੰਘ ਜਲੂਰ, ਜਥੇਦਾਰ ਪ੍ਰਗਟ ਸਿੰਘ ਗਾਗਾ, ਕਾਂਗਰਸੀ ਆਗੂ ਰਣਧੀਰ ਸਿੰਘ ਖਾਈ, ਗੁਰੀ ਚਹਿਲ, ਭਾਰਤੀ ਕਿਸਾਨ ਯੂਨੀਅਨ ਮਲਵਈ ਦੇ ਹਰਜਿੰਦਰ ਸਿੰਘ ਨੰਗਲਾ, ਸਾਬਕਾ ਸਰਪੰਚ ਅਜੈਬ ਸਿੰਘ ਲਦਾਲ, ਭੋਲਾ ਸਿੰਘ ਲਹਿਲ ਕਲਾਂ, ਰਣਵੀਰ ਸਿੰਘ ਦੇਹਲਾ, ਸੁਖਦੇਵ ਸਿੰਘ ਚੋਟੀਆਂ ਬਲਦੇਵ ਸਿੰਘ ਨਿਮਰ, ਗੁਰਨਾਮ ਸਿੰਘ ਨੰਬਰਦਾਰ, ਕੁਲਦੀਪ ਸਿੰਘ ਨੇ ਸੰਬੋਧਨ ਕੀਤਾ।ਆਗੂਆਂ ਨੇ ਨਸ਼ਿਆਂ ਦੇ ਖ਼ਾਤਮੇ ਲਈ ਸਾਂਝੇ ਯਤਨ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿੱਚ ਇਨਸਾਫ਼ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਅਲਾਮਤ ਤੋਂ ਬਚਾਉਣ ਲਈ ਠੋਸ ਕਦਮ ਚੁੱਕਣੇ ਜ਼ਰੂਰੀ ਹਨ। ਉਨਾਂ ਮੰਗ ਕੀਤੀ ਕਿ ਜਿੰਨਾ ਚਿਰ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ ਦਿਵਾਉਣ ਲਈ ਬਣੀ ਕਮੇਟੀ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨਾਂ ਸਮਾਂ ਐਕਸ਼ਨ ਕਮੇਟੀ ਵੱਲੋਂ ਉਲੀਕੇ ਹਰ ਸੰਘਰਸ਼ ਦਾ ਡਟਵਾਂ ਸਮਰਥਨ ਕੀਤਾ ਜਾਵੇਗਾ ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


