ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਪੰਜਾਬ ਸਮੇਤ ਹੋਰ ਸੂਬਿਆਂ ਦੀਆਂ ਗੱਡੀਆਂ ’ਤੇ ਲਗਾਏ ਗਏ ਐਂਟਰੀ ਟੈਕਸ ਵਿੱਚ ਕੀਤੇ ਗਏ ਵਾਧੇ ਦੇ ਵਿਰੋਧ ਵਿੱਚ ਜਿੱਥੇ ਪਿਛਲੇ ਕਈ ਦਿਨਾਂ ਤੋਂ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉੱਥੇ ਹੀ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਆਪਣੇ ਐਲਾਨ ਮੁਤਾਬਕ ਅੱਜ ਸ੍ਰੀ ਕੀਰਤਪੁਰ ਸਾਹਿਬ-ਮਨਾਲੀ ਮੁੱਖ ਮਾਰਗ ’ਤੇ ਪੈਂਦੇ ਗਰਾਂ ਮੋੜਾ ਵਿਖੇ ‘ਖਾਲਸਾ ਐਂਟਰੀ ਟੈਕਸ’ ਵਸੂਲਣਾ ਸ਼ੁਰੂ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਬੀਤੇ ਦਿਨੀਂ ਐਂਟਰੀ ਟੈਕਸ ਦੇ ਵਿਰੋਧ ਵਿੱਚ ਹੋਏ ਰੋਸ ਪ੍ਰਦਰਸ਼ਨ ਦੌਰਾਨ ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਐਲਾਨ ਕੀਤਾ ਸੀ ਕਿ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿੱਚ ਦਾਖਲ ਹੋਣ ਵਾਲੀਆਂ ਗੱਡੀਆਂ ਤੋਂ ਸਵੈ-ਇੱਛਾ ਨਾਲ ਯੋਗਦਾਨ ਇਕੱਠਾ ਕੀਤਾ ਜਾਵੇਗਾ, ਜਿਸ ਨੂੰ ‘ਖਾਲਸਾ ਟੈਕਸ’ ਦਾ ਨਾਮ ਦਿੱਤਾ ਗਿਆ ਹੈ। ਜਥੇਬੰਦੀਆਂ ਦਾ ਕਹਿਣਾ ਹੈ ਕਿ ਇਸ ਰਾਹੀਂ ਇਕੱਠੀ ਹੋਣ ਵਾਲੀ ਰਕਮ ਲੋਕ ਭਲਾਈ ਦੇ ਕਾਰਜਾਂ ਅਤੇ ਸਰਬੱਤ ਦੇ ਭਲੇ ਲਈ ਵਰਤੀ ਜਾਵੇਗੀ।
ਅੱਜ ਨਿਹੰਗ ਸਿੰਘ ਜਥੇਬੰਦੀਆਂ ਦੇ ਮੈਂਬਰ ਗਰਾਂ ਮੋੜਾ ਵਿਖੇ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਹਿਮਾਚਲ ਪ੍ਰਦੇਸ਼ ਤੋਂ ਆ ਰਹੀਆਂ ਗੱਡੀਆਂ ਦੇ ਚਾਲਕਾਂ ਤੋਂ ਸਵੈ-ਇੱਛਾ ਨਾਲ ਯੋਗਦਾਨ ਲਿਆ ਗਿਆ। ਮੌਕੇ ’ਤੇ ਦੇਖਿਆ ਗਿਆ ਕਿ ਕਈ ਵਾਹਨ ਚਾਲਕ ਆਪਣੀ ਮਰਜ਼ੀ ਨਾਲ ਇਹ ਯੋਗਦਾਨ ਦਿੰਦੇ ਨਜ਼ਰ ਆਏ।
ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਕਿਸੇ ਵੀ ਵਾਹਨ ਚਾਲਕ ਨਾਲ ਕੋਈ ਜ਼ਬਰਦਸਤੀ ਜਾਂ ਧੱਕੇਸ਼ਾਹੀ ਨਹੀਂ ਕੀਤੀ ਜਾ ਰਹੀ ਅਤੇ ਨਾ ਹੀ ਕਿਸੇ ਨੂੰ ਰੋਕਿਆ ਜਾਂ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਮੁਹਿੰਮ ਹਿਮਾਚਲ ਸਰਕਾਰ ਵੱਲੋਂ ਵਧਾਏ ਗਏ ਐਂਟਰੀ ਟੈਕਸ ਦੇ ਵਿਰੋਧ ਦਾ ਪ੍ਰਤੀਕ ਹੈ ਅਤੇ ਇਸ ਦਾ ਮਕਸਦ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ।ਇਸ ਦੌਰਾਨ ਇਲਾਕੇ ਵਿੱਚ ਆਉਣ-ਜਾਣ ਵਾਲੇ ਲੋਕਾਂ ਅਤੇ ਵਾਹਨ ਚਾਲਕਾਂ ਵਿੱਚ ਇਸ ਪਹਿਲ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣਿਆ ਰਿਹਾ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


