ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਆਪਣੇ ਮਿਸ਼ਨ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ, ਜਿਸ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿੱਚ 866 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਸਿਰਫ ਸਾਢੇ ਚਾਰ ਸਾਲਾਂ ਵਿੱਚ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਕੁੱਲ ਗਿਣਤੀ 69,094 ਹੋ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆਵਾਂ ਨੇ ਪੁਰਾਣੀਆਂ ਰਵਾਇਤਾਂ, ਜਦੋਂ ਸਰਕਾਰੀ ਨੌਕਰੀ ਲੈਣ ਲਈ ਪੈਸੇ ਅਤੇ ਸਿਫ਼ਾਰਸ਼ ਨੂੰ ਅਸਲ ਯੋਗਤਾ ਮੰਨਿਆ ਜਾਂਦਾ ਸੀ, ਨੂੰ ਪੂਰੀ ਤਰ੍ਹਾਂ ਬਦਲ ਕੇ ਰੱਖ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਿਸਟਮ ਵਿੱਚ ਨੌਜਵਾਨਾਂ ਦਾ ਵਧ ਰਿਹਾ ਭਰੋਸਾ ਅਤੇ ਵਿਦੇਸ਼ਾਂ ਵੱਲ ਪਰਵਾਸ ਦਾ ਘਟਦਾ ਰੁਝਾਨ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਨੌਜਵਾਨਾਂ ਨੂੰ ਸੂਬੇ ਵਿੱਚ ਪੂਰੀ ਪਾਰਦਰਸ਼ਤਾ, ਨਿਰਪੱਖਤਾ ਅਤੇ ਮੈਰਿਟ ਅਧਾਰਤ ਭਰਤੀ ਪ੍ਰਕਿਰਿਆਵਾਂ ਰਾਹੀਂ ’ਤੇ ਨੌਕਰੀਆਂ ਮਿਲ ਰਹੀਆਂ ਹਨ। ਸਿੱਖਿਆਂ ਵਿੱਚ ਪੰਜਾਬ ਦੀ ਪ੍ਰਗਤੀ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਨੇ ਕੇਰਲਾ ਨੂੰ ਪਛਾੜ ਕੇ ਦੇਸ਼ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ ਅਤੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ (ਰਾਸ਼ਟਰੀ ਯੋਗਤਾ-ਕਮ-ਦਾਖਲਾ ਪ੍ਰੀਖਿਆ) ਪਾਸ ਕਰ ਕੇ ਇਸ ਤਬਦੀਲੀ ‘ਤੇ ਮੋਹਰ ਲਾਈ ਹੈ।
ਨਿਯੁਕਤੀ ਪੱਤਰ ਵੰਡਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ 866 ਨਿਯੁਕਤੀਆਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ 636 ਉਮੀਦਵਾਰ ਸ਼ਾਮਲ ਹਨ, ਜਿਨ੍ਹਾਂ ਵਿੱਚ 614 ਸਟਾਫ਼ ਨਰਸਾਂ ਅਤੇ ਹੋਰ ਸਟਾਫ਼ ਸ਼ਾਮਲ ਹੈ, ਜਿਸ ਵਿੱਚ 03 ਫਾਰਮਾਸਿਸਟ, 13 ਮਲਟੀਪਰਪਜ਼ ਹੈਲਥ ਵਰਕਰ (ਪੁਰਸ਼), 2 ਵਾਰਡ ਅਟੈਂਡੈਂਟ, 1 ਦਰਜ-ਚਾਰ ਕਰਮਚਾਰੀ ਅਤੇ 3 ਸਵੀਪਰ ਸ਼ਾਮਲ ਹਨ। ਇਸ ਤੋਂ ਇਲਾਵਾ ਸ਼ੂਗਰਫੈੱਡ ਵਿੱਚ 101, ਜੂਨੀਅਰ ਆਡੀਟਰ ਵਜੋਂ ਵਿੱਤ ਵਿਭਾਗ ’ਚ 57 ਉਮੀਦਵਾਰ, ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ 51, ਸਹਿਕਾਰਤਾ ਵਿਭਾਗ ਵਿੱਚ 11 ਅਤੇ ਗ੍ਰਹਿ ਵਿਭਾਗ ਵਿੱਚ ਲਾਅ ਅਫਸਰ ਵਜੋਂ 10 ਉਮੀਦਵਾਰ ਨਿਯੁਕਤ ਕੀਤੇ ਗਏ ਹਨ।
ਭਰਤੀ ਪ੍ਰਕਿਰਿਆ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, “ਮਿਹਨਤ ਅਤੇ ਲਗਨ ਹੀ ਚੋਣ ਦਾ ਇੱਕੋ-ਇੱਕ ਮਾਪਦੰਡ ਰਿਹਾ ਹੈ। ਉਹ ਦਿਨ ਗਏ ਜਦੋਂ ਨੌਕਰੀਆਂ ਰਿਸ਼ਵਤ ਜਾਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਦਿੱਤੀਆਂ ਜਾਂਦੀਆਂ ਸਨ। ਸਾਡੀ ਸਰਕਾਰ ਯੋਗ ਉਮੀਦਵਾਰਾਂ ਨੂੰ ਨੌਕਰੀਆਂ ਦਿੰਦੀ ਹੈ। ਸਾਰੀਆਂ ਨਿਯੁਕਤੀਆਂ ਨਿਰੋਲ ਯੋਗਤਾ, ਪਾਰਦਰਸ਼ਤਾ ਅਤੇ ਸਿਫ਼ਾਰਸ਼ ਜਾਂ ਬਿਨਾਂ ਕਿਸੇ ਸਿਆਸੀ ਦਖ਼ਲ ਤੋਂ ਕੀਤੀਆਂ ਗਈਆਂ ਹਨ।”
ਪਾਰਦਰਸ਼ੀ ਭਰਤੀ ਦੇ ਸਾਰਥਕ ਪ੍ਰਭਾਵ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਰਕੇ ਪੰਜਾਬ ਦੇ ਹੋਣਹਾਰ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜ਼ਬੂਰ ਹੋਣਾ ਪਿਆ, ਜਿਸ ਨਾਲ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਖਤਰਾ ਪੈਦਾ ਹੋ ਗਿਆ। ਪਰ, ਅਸੀਂ 2022 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਇਸ ਰੁਝਾਨ ਨੂੰ ਪੁੱਠਾ ਗੇੜ ਪਾਉਣਾ ਸ਼ੁਰੂ ਕਰ ਦਿੱਤਾ, ਜਿਸ ਦੇ ਚਲਦਿਆਂ ਸਾਡੀ ਸਰਕਾਰ ਪੰਜਾਬ ਦੇ ਹਰ ਪਿੰਡ ਤੇ ਸ਼ਹਿਰ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਸਫ਼ਲ ਰਹੀ ਹੈ।”
ਨੌਜਵਾਨਾਂ ਦੇ ਸਸ਼ਕਤੀਕਰਨ ਵਿੱਚ ਸਿੱਖਿਆ ਦੀ ਭੂਮਿਕਾ ਨੂੰ ਉਜਾਗਰ ਕਰਦਿਆਂ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ, “ਸਰਕਾਰੀ ਸਕੂਲਾਂ ਵਿੱਚ ਨਵੇਂ ਫਰਨੀਚਰ, ਆਈ.ਟੀ.-ਅਧਾਰਤ ਅਧਿਆਪਨ ਮਾਡਿਊਲ, ਪੂਰੀ ਤਰ੍ਹਾਂ ਲੈਸ ਲਾਇਬ੍ਰੇਰੀਆਂ ਅਤੇ ਸੈਨੀਟੇਸ਼ਨ ਸਹੂਲਤਾਂ ਦੇ ਰੂਪ ਵਿੱਚ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਕੂਲਾਂ ਦੀਆਂ ਵਿਕਾਸ ਸਬੰਧੀ ਲੋੜਾਂ ਦਾ ਧਿਆਨ ਰੱਖਣ ਲਈ ਕੈਂਪਸ ਮੈਨੇਜਰ ਵੀ ਨਿਯੁਕਤ ਕੀਤੇ ਗਏ ਹਨ।”
ਨਿਵ-ਨਿਯੁਕਤਾਂ ਨੂੰ ਉਨ੍ਹਾਂ ਦੇ ਭਵਿੱਖੀ ਯਤਨਾਂ ਵਿੱਚ ਸਫਲਤਾ ਦੀ ਕਾਮਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਤੁਹਾਡੇ ਸਾਰਿਆਂ ਨੂੰ ਜ਼ਿੰਦਗੀ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ। ਵੱਡੇ ਸੁਪਨੇ ਦੇਖਦੇ ਰਹੋ ਅਤੇ ਉਨ੍ਹਾਂ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰਦੇ ਰਹੋ। ਸਫ਼ਲ ਹੋਣ ਲਈ ਇਸ ਮੰਚ ਦੀ ਵਰਤੋਂ ਕਰੋ, ਪਰ ਇਸ ਤੋਂ ਇਲਾਵਾ ਇੱਕ ਵਧੀਆ ਇਨਸਾਨ ਬਣਨ ਅਤੇ ਸਮਾਜ ਵਿੱਚ ਯੋਗਦਾਨ ਪਾਉਣ ਦੀ ਕੋਸ਼ਿਸ਼ ਕਰੋ।’’”
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


