ਪੀ ਆਰ ਟੀ ਸੀ ਦੇ ਪੈਨਸ਼ਨਰਾਂ ਨੇ ਰਹਿੰਦੀ ਪੈਨਸ਼ਨ ਅਤੇ ਬਕਾਇਆਂ ਨੂੰ ਲੈ ਕੇ ਮਾਸਿਕ ਮੀਟਿੰਗ ਨੂੰ ਧਰਨੇ ਦੇ ਰੂਪ ਵਿੱਚ ਪੀ ਆਰ ਟੀ ਸੀ ਦੇ ਮੁੱਖ ਦਫਤਰ ਵਿਖੇ ਭਾਰੀ ਗਿਣਤੀ ਵਿੱਚ ਇਕੱਠੇ ਹੋ ਕੇ ਪੰਜਾਬ ਸਰਕਾਰ ਅਤੇ ਪੀ ਆਰ ਟੀ ਸੀ ਦੀ ਮੈਨੇਜਮੈਂਟ ਦਾ ਖੂਬ ਪਿੱਟ ਸਿਆਪਾ ਕੀਤਾ। ਪੀ ਆਰ ਟੀ ਸੀ ਪੈਨਸ਼ਨਰਜ ਐਸੋਸੀਏਸ਼ਨ ਦੀ ਕੇਂਦਰੀ ਬਾਡੀ ਦੇ ਚੇਅਰਮੈਨ ਮੁਕੰਦ ਸਿੰਘ ਅਤੇ ਸੂਬਾ ਪ੍ਰਧਾਨ ਭਗਵੰਤ ਸਿੰਘ ਕੰਗਣਵਾਲ ਦੀ ਅਗਵਾਈ ਹੇਠ ਵੱਖ-ਵੱਖ ਡਿੱਪੂਆਂ ਤੋਂ ਭਾਰੀ ਗਿਣਤੀ ਵਿੱਚ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ। ਹਰ ਡਿੱਪੂ ਨਾਲ ਸਬੰਧਤ ਬੁਲਾਰੇ ਨੇ ,ਮੈਨੇਜਮੈਂਟ ਵਲੋਂ ਮਾਸਿਕ ਪੈਨਸ਼ਨ ਪੂਰੀ ਨਾ ਪਾ ਕੇ ਕੇਵਲ 33% ਪਾਉਣ ਦੀ ਮੈਨੇਜਮੈਂਟ ਦੀ ਨਿਖੇਧੀ ਕਰਦਿਆਂ ਰਹਿੰਦੀ ਪੈਨਸ਼ਨ ਤੁਰੰਤ ਦੇਣ,2016 ਦੇ ਗਰੇਡਾਂ ਦੇ ਬਕਾਏ ਦੇਣ, ਡੇਢ ਸਾਲ ਤੋਂ ਲੰਬਤ ਮੈਡੀਕਲ ਬਿਲਾਂ ਦੀ ਅਦਾਇਗੀ ਕਰਨ ਅਤੇ ਨਵੇਂ ਰਿਟਾਰੀਆਂ ਦੇ ਬਕਾਏ ਦੇਣ ਦੀ ਮੰਗ ਕੀਤੀ। ਸੂਬਾ ਪ੍ਰਧਾਨ ਭਗਵੰਤ ਸਿੰਘ ਕੰਗਣਵਾਲ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਜਦ ਵੀ ਮੈਨੇਜਮੈਂਟ ਕੋਲ ਗਏ ਸਾਨੂੰ ਇਹ ਹੀ ਭਰੋਸਾ ਦਿਵਾਇਆ ਗਿਆ ਕਿ ਇਸ ਪੈਨਸ਼ਨ ਦੇ ਨਾਲ ਤੁਹਾਡੇ ਗਰੇਡਾਂ ਦੀ ਕਿਸ਼ਤ ਜਰੂਰ ਲਗਾ ਦਿੱਤੀ ਜਾਵੇਗੀ। ਇਹਨਾਂ ਹੀ ਲਾਰਿਆਂ ਨਾਲ ਲਗ -ਭਗ ਡੇਢ ਸਾਲ ਲੰਘ ਗਿਆ ਪ੍ਰੰਤੂ 2016 ਦੇ ਗਰੇਡਾਂ ਦੀ ਇੱਕ ਵੀ ਕਿਸ਼ਤ ਅਜੇ ਤਕ ਨਹੀਂ ਲਾਈ ਗਈ, ਜਦੋਂ ਕਿ ਪੰਜਾਬ ਸਰਕਾਰ ਦੇ ਬਾਕੀ ਅਦਾਰਿਆਂ ਵਿੱਚ ਲਗਾਤਾਰ ਦਿੱਤੀ ਜਾ ਰਹੀ ਹੈ। ਸਾਨੂੰ ਤਾਂ ਇਸ ਮਹੀਨੇ ਪੈਨਸ਼ਨ ਵੀ 33% ਹੀ ਮਿਲੀ ਹੈ ਉਹਨਾਂ ਨੇ ਹਾਜਰੀਨ ਨੂੰ ਕਿਹਾ ਸਾਥੀਓ ਤਿੱਖੇ ਸੰਘਰਸ਼ ਲਈ ਤਿਆਰ ਰਹੋ। ਸਕੱਤਰ ਜਨਰਲ ਹਰੀ ਸਿੰਘ ਚਮਕ ਨੇ ਕਿਹਾ ਕਿ ਮੈਨੇਜਮੈਂਟ ਵੱਲੋਂ ਅਦਾਇਗੀਆਂ ਸਬੰਧੀ ਦਿੱਤੇ ਭਰੋਸੇ ਸਾਰੇ ਹਵਾ ਵਿੱਚ ਹੀ ਲਟਕ ਕੇ ਰਹਿ ਗਏ ਹਨ ।ਉਹਨਾਂ ਨੇ ਅੱਗੇ ਕਿਹਾ ਕਿ ਅਸੀਂ ਸਾਰੀ ਉਮਰ ਅਦਾਰੇ ਦੀ ਸੇਵਾ ਕਰਦਿਆਂ ਲੰਘਾ ਦਿੱਤੀ ਹੈ ਹੁਣ ਆਰਾਮ ਕਰਨ ਦੀ ਉਮਰ ਵਿੱਚ ਸਾਨੂੰ, ਸਰਕਾਰ ਅਤੇ ਮੈਨੇਜਮੈਂਟ ਸੜਕਾਂ ’ਤੇ ਰੁਲਣ ਲਈ ਮਜਬੂਰ ਕਰ ਰਹੀ ਹੈ। ਮੈਨੇਜਮੈਂਟ ਨੂੰ ਚਿਤਾਵਨੀ ਦਿੰਦਿਆਂ ਉਹਨਾਂ ਕਿਹਾ ਕਿ ਅਗਰ ਮੈਨੇਜਮੈਂਟ ਨੇ ਸਾਡੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਨਾ ਕੀਤਾ ਤਾਂ ਸਾਨੂੰ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ ,ਉਹ ਭਾਵੇਂ ਕਿਸੇ ਵੀ ਰੂਪ ਵਿੱਚ ਹੋਵੇ। ਇਸ ਲਈ ਮੈਨੇਜਮੈਂਟ ਖੁਦ ਜਿੰਮੇਵਾਰ ਹੋਵੇਗੀ। ਉਹਨਾਂ ਨੇ ਹਾਜ਼ਰ ਪੈਨਸ਼ਨਰਾਂ ਨੂੰ ਅਗਲੇ ਸੰਘਰਸ਼ ਲਈ ਤਿਆਰ ਰਹਿਣ ਲਈ ਵੀ ਕਿਹਾ। ਉਪਰੋਕਤ ਤੋਂ ਇਲਾਵਾ ਇਸ ਮੀਟਿੰਗ ਨੂੰ ਬਚਿੱਤਰ ਸਿੰਘ ਵਾਈਸ ਚੇਅਰਮੈਨ, ਹਰਭਜਨ ਸਿੰਘ ਚੰਡੀਗੜ੍ਹ, ਜਲੌਰ ਸਿੰਘ ਫਰੀਦਕੋਟ, ਬਚਨ ਸਿੰਘ ਅਰੋੜਾ ਜਨਰਲ ਸਕੱਤਰ ਕੇਂਦਰੀ ਬਾਡੀ, ਗੁਰਮੀਤ ਸਿੰਘ ਕਪੂਰਥਲਾ, ਸੁਖਜੀਤ ਸਿੰਘ ਬਠਿੰਡਾ, ਹਾਕਮ ਸਿੰਘ ਬੁਢਲਾਡਾ, ਮਦਨ ਮੋਹਨ ਸ਼ਰਮਾ ਬਰਨਾਲਾ, ਜੋਗਿੰਦਰ ਸਿੰਘ ਪਟਿਆਲਾ, ਬਲਵੰਤ ਸਿੰਘ ਜੋਗਾ ਸੰਗਰੂਰ ਅਤੇ ਪ੍ਰੀਤਮ ਸਿੰਘ ਬਰਾੜ ਬਠਿੰਡਾ ਨੇ ਵੀ ਸੰਬੋਧਨ ਕੀਤਾ। ਇਸ ਪ੍ਰੋਗਰਾਮ ਨੂੰ ਸਫਲ ਬਨਾਉਣ ਲਈ ਸਰਵ ਸ਼੍ਰੀ ਬਖਸ਼ੀਸ਼ ਸਿੰਘ ਦਫਤਰ ਸਕੱਤਰ, ਬਲਵੀਰ ਸਿੰਘ ਬੁੱਟਰ,ਨਿਰਪਾਲ ਸਿੰਘ, ਬਲਵੰਤ ਸਿੰਘ, ਸੂਰਜ ਭਾਨ, ਗੁਰਦੀਪ ਸਿੰਘ, ਰਮੇਸ਼ਵਰ ਦਿਆਲ, ਸੰਤੋਸ਼ ਕ੍ਰਿਸ਼ਨ ਚਪੜ, ਘੋਲਾ ਸਿੰਘ ਡੰਡੋਆ ਅਤੇ ਬਲਵੀਰ ਸਿੰਘ ਗਲੌਂਡਰ ਨੇ ਵੀ ਭਰਪੂਰ ਯੋਗਦਾਨ ਪਾਇਆ। ਸਟੇਜ ਦੀ ਜਿੰਮੇਵਾਰੀ ਬਚਨ ਸਿੰਘ ਅਰੋੜਾ ਨੇ ਬਾਖੂਬੀ ਨਿਭਾਈ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


