ਅੱਜ ਇੱਥੇ ਪਟਿਆਲਾ ਬਸ ਸਟੈਂਡ ਵਿਖੇ ਪੀ.ਆਰ.ਟੀ.ਸੀ. ਵਰਕਰਜ਼ ਐਕਸ਼ਨ ਕਮੇਟੀ ਦੇ ਸੱਦੇ ਤੇ ਵਰਕਰਾਂ ਦੀਆਂ ਮੰਗਾਂ ਅਤੇ ਤਨਖਾਹਾਂ—ਪੈਨਸ਼ਨ ਦੀ ਅਦਾਇਗੀ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਵਿਸ਼ਾਲ ਰੈਲੀ ਅਤੇ ਰੋਸ ਮਾਰਚ ਕੀਤਾ ਗਿਆ। ਅੱਜ ਦੀ ਇਸ ਰੈਲੀ ਅਤੇ ਰੋਸ ਮਾਰਚ ਦੀ ਅਗਵਾਈ ਸਰਵ ਸ੍ਰੀ ਨਿਰਮਲ ਸਿੰਘ ਧਲੀਵਾਲ ਕਨਵੀਨਰ ਅਤੇ ਮੈਂਬਰਾਂਨ ਬਲਦੇਵ ਰਾਜ ਬੱਤਾ, ਹਰਪ੍ਰੀਤ ਸਿੰਘ ਖੱਟੜਾ, ਰਾਕੇਸ਼ ਕੁਮਾਰ ਦਾਤਾਰਪੁਰੀ, ਤਰਸੇਮ ਸਿੰਘ ਅਤੇ ਉਤਮ ਸਿੰਘ ਬਾਗੜੀ ਕਰ ਰਹੇ ਸਨ।
ਐਕਸ਼ਨ ਕਮੇਟੀ ਦੇ ਆਗੂਆ ਨੇ ਅੱਜ ਦੀ ਰੈਲੀ ਅਤੇ ਰੋਸ ਮਾਰਚ ਦੇ ਕਾਰਨਾਂ ਬਾਰੇ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਦਿੱਤੀਆਂ ਮੁਫ਼ਤ ਸਫਰ ਸਹੂਲਤਾਂ ਬਦਲੇ ਬਣਦੀ ਲਗਭਗ 700 ਕਰੋੜ ਰੁਪਏ ਦੀ ਰਾਸ਼ੀ ਪੀ.ਆਰ.ਟੀ.ਸੀ. ਨੂੰ ਨਹੀਂ ਦਿੱਤੀ ਜਾ ਰਹੀ ਜਿਸ ਕਾਰਨ ਪੀ.ਆਰ.ਟੀ.ਸੀ. ਵਿੱਤੀ ਸੰਕਟ ਦਾ ਸ਼ਿਕਾਰ ਹੋ ਗਈ ਹੈ। ਜਿਸਦਾ ਖਮਿਆਜਾ ਹੱਡ ਭੰਨਵੀਂ ਮਿਹਨਤ ਕਰਨ ਵਾਲੇ ਕਰਮਚਾਰੀ ਭੁਗਤ ਰਹੇ ਹਨ। ਜਿਹਨਾਂ ਨੂੰ ਕਦੇ ਵੀ ਤਨਖਾਹ ਅਤੇ ਪੈਨਸ਼ਨ ਸਮੇਂ ਸਿਰ ਨਹੀਂ ਮਿਲਦੀ। ਇਸ ਤੋਂ ਇਲਾਵਾ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਡੇਢ ਸਾਲ ਤੋਂ ਉਹਨਾਂ ਦੇ ਸੇਵਾ ਮੁਕਤੀ ਲਾਭ ਨਹੀਂ ਮਿਲ ਰਹੇ, ਮੈਡੀਕਲ ਬਿੱਲਾਂ ਦਾ ਭੁਗਤਾਨ ਨਹੀਂ ਕੀਤਾ ਜਾਂਦਾ, ਪੇ ਕਮਿਸ਼ਨ ਦੇ ਬਕਾਏ ਵੀ ਦੇਣੇ ਸ਼ੁਰੂ ਨਹੀਂ ਕੀਤੇ ਗਏ, ਹੋਰ ਅਨੇਕਾਂ ਕਿਸਮ ਦੇ ਬਕਾਏ ਵੀ ਅਦਾ ਨਹੀਂ ਕੀਤੇ ਜਾ ਰਹੇ। 100 ਕਰੋੜ ਰੁਪਏ ਤੋਂ ਵੱਧ ਦੀ ਰਕਮ ਕਰਮਚਾਰੀਆਂ ਦੀ ਬਕਾਇਆ ਦੇ ਰੂਪ ਵਿੱਚ ਖੜੀ ਹੈ। ਜਿਸਦੀ ਚਿੰਤਾ ਨਾ ਹੀ ਮੈਨੇਜਮੈਂਟ ਨੂੰ ਹੈ ਨਾ ਹੀ ਹੰਕਾਰ ਦੇ ਘੋੜੇ ਤੇ ਸਵਾਰ ਇਸ ਮੁਲਾਜਮ ਮਜਦੂਰ ਵਿਰੋਧੀ ਸਾਬਤ ਹੋ ਚੁੱਕੀ ਸਰਕਾਰ ਨੂੰ ਹੈ।
ਰੈਲੀ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਵਰਕਰਾਂ ਦੀਆਂ ਅਤੇ ਅਦਾਰੇ ਦੀਆਂ ਹੋਰ ਮੰਗਾਂ ਸਬੰਧੀ ਕਿਹਾ ਕਿ ਪੰਜਾਬ ਸਰਕਾਰ ਨੇ ਸਾਢੇ ਚਾਰ ਸਾਲ ਦੇ ਸਮੇਂ ਵਿੱਚ ਪੀ.ਆਰ.ਟੀ.ਸੀ. ਦੀ ਆਪਣੀ ਮਾਲਕੀ ਵਾਲੀ ਇੱਕ ਵੀ ਬਸ ਨਹੀਂ ਪੈਣ ਦਿੱਤੀ ਜਿਸਦਾ ਫਾਇਦਾ ਪ੍ਰਾਈਵੇਟ ਬਸ ਮਾਫੀਏ ਨੂੰ ਹੋ ਰਿਹਾ ਹੈ। ਕੰਟਰੈਕਟ/ਆਊਟ ਸੋਰਸ ਵਰਕਰਾਂ ਨੂੰ ਅਦਾਲਤ ਵਲੋਂ ਰੈਗੂਲਰ ਕਰਨਦੇ ਫੈਸਲੇ ਦੀ ਰੋਸ਼ਨੀ ਵਿੱਚ ਸਾਰੇ ਕੰਟਰੈਕਟ ਵਰਕਰਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ, ਇੱਕ ਸਾਲ ਤੋਂ ਵੱਧ ਸਮਾਂ ਹੋ ਚੁੱਕਾ ਹੈ ਟੀ.ਏ./ਡੀ.ਏ. ਰੇਟਾਂ ਵਿੱਚ ਸਰਕਾਰ ਵੱਲੋਂ ਵਾਧਾ ਕੀਤਾ ਗਿਆ ਸੀ ਪਰ ਪੀ.ਆਰ.ਟੀ.ਸੀ. ਮੈਨੇਜਮੈਂਟ ਨੇ ਅਜੇ ਤੱਕ ਇਹ ਵੀ ਲਾਗੂ ਨਹੀਂ ਕੀਤੇ, ਮਿਤੀ 01—01—2004 ਤੋਂ ਬਾਅਦ ਭਰਤੀ ਹੋਏ ਕੁੱਝ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ ਮਿਲਣਾ ਸੀ ਉਹ ਵੀ ਨਹੀਂ ਦਿੱਤਾ ਜਾ ਰਿਹਾ। ਸੇਵਾ ਮੁਕਤ ਕਰਮਚਾਰੀਆਂ ਨੂੰ ਹਰ ਦੋ ਸਾਲ ਬਾਅਦ ਇੱਕ ਬੇਸਿਕ ਪੇਅ ਦੇ ਬਰਾਬਰ ਮਿਲਣਯੋਗ ਯਾਤਰਾ ਭੱਤਾ ਨਹੀਂ ਦਿੱਤਾ ਜਾ ਰਿਹਾ, 1992 ਦੀ ਪੈਨਸ਼ਨ ਸਕੀਮ ਤੋਂ ਵਾਂਝੇ ਰਹਿੰਦੇ ਕੁੱਝ ਕੁ ਬਜੁਰਗ ਕਰਮਚਾਰੀਆਂ ਨੂੰ ਪੈਨਸ਼ਨ ਦਾ ਲਾਭ ਨਹੀਂ ਦਿੱਤਾ ਜਾ ਰਿਹਾ,ਵਰਕਰਾਂ ਦੀਆਂ ਤਰੱਕੀਆਂ ਨੂੰ ਲੰਮੇ ਸਮੇਂ ਤੱਕ ਬਿਨਾਂ ਵਜਾ ਤੋਂ ਲਟਕਾਕੇ ਰੱਖਿਆ ਜਾਂਦਾ ਹੈ। ਡਰਾਈਵਰਾਂ ਕੰਡਕਟਰਾਂ ਦੀ ਘਾਟ ਪੂਰੀ ਨਹੀਂ ਕੀਤੀ ਜਾ ਰਹੀ, ਆਗੂਆਂ ਨੇ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਹ ਸਾਰੀਆਂ ਕਾਨੂੰਨੀ ਤੌਰ ਤੇ ਵਾਜਬ ਮੰਗਾਂ ਦੇ ਬਿਨਾਂ ਦੇਰੀ ਹੱਲ ਨਾ ਕੀਤੇ ਗਏ ਤਾਂ ਲਗਾਤਾਰ ਧਰਨੇ—ਮੁਜਾਹਰੇ ਹੋਰ ਵੀ ਵੱਧ ਤਾਕਤ ਨਾਲ ਕੀਤੇ ਜਾਣਗੇ। ਰੈਲੀ ਨੂੰ ਸਰਵ ਸ੍ਰੀ ਨਿਰਮਲ ਸਿੰਘ ਧਾਲੀਵਾਲ, ਗੰਡਾ ਸਿੰਘ, ਹਰਪ੍ਰੀਤ ਸਿੰਘ ਖੱਟੜਾ, ਰਾਕੇਸ਼ ਕੁਮਾਰ ਦਾਤਾਰਪੁਰੀ, ਇੰਦਰਪਾਲ ਸਿੰਘ ਅਤੇ ਮੁਹੰਮਦ ਖਲੀਲ ਨੇ ਸੰਬੋਧਨ ਕੀਤਾ ਅਤੇ ਰਮੇਸ਼ ਕੁਮਾਰ ਨੇ ਸਟੇਜ਼ ਸਕੱਤਰ ਦੀ ਜਿੰਮੇਵਾਰੀ ਨਿਭਾਈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


