ਮੇਰਾ ਯੁਵਾ ਭਾਰਤ (ਮਾਈ ਭਾਰਤ), ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੀ ਰਾਸ਼ਟਰੀ ਪਹਿਲਕਦਮੀ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ ਸੰਕਲਪ ਅਭਿਆਨ’ ਤਹਿਤ ਜ਼ਿਲ੍ਹਾ ਬਠਿੰਡਾ ਦੇ ਨੌਜਵਾਨ 2 ਅਗਸਤ 2026 (ਐਤਵਾਰ) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਰਚੁਅਲ ਸੰਬੋਧਨ ਸੁਣਨਗੇ।
ਇਸ ਪ੍ਰੋਗਰਾਮ ਦਾ ਮੰਤਵ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਜਨ ਅੰਦੋਲਨ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਸਿਹਤਮੰਦ, ਜ਼ਿੰਮੇਵਾਰ ਅਤੇ ਨਸ਼ਾ-ਮੁਕਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ।
ਪ੍ਰੋਗਰਾਮ ਦੌਰਾਨ ਨੌਜਵਾਨ ਸਮੂਹਿਕ ਤੌਰ ’ਤੇ ‘ਨਸ਼ਾ ਮੁਕਤੀ ਪ੍ਰਣ’ ਲੈਣਗੇ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੇ ਨਾਲ-ਨਾਲ ਆਪਣੇ ਪਰਿਵਾਰ, ਗੁਆਂਢ ਅਤੇ ਸਮਾਜ ਵਿੱਚ ਨਸ਼ਾ-ਮੁਕਤੀ ਦਾ ਸੰਦੇਸ਼ ਫੈਲਾਉਣ ਦੀ ਸਹੁੰ ਚੁੱਕਣਗੇ।
ਜ਼ਿਲ੍ਹਾ ਯੁਵਾ ਅਫ਼ਸਰ ਮਿਸ਼ਾ ਨੇ ਕਿਹਾ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਮੁਹਿੰਮ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ, “ਇਹ ਸਿਰਫ਼ ਇੱਕ ਪ੍ਰੋਗਰਾਮ ਨਹੀਂ, ਸਗੋਂ ਇੱਕ ਜਨ ਅੰਦੋਲਨ ਹੈ। ਇਸ ਅਭਿਆਨ ਤਹਿਤ ‘ਮਾਈ ਭਾਰਤ’ ਪੋਰਟਲ ’ਤੇ ਈ-ਪ੍ਰਣ ਅਭਿਆਨ ਪਹਿਲਾਂ ਤੋਂ ਹੀ ਚੱਲ ਰਿਹਾ ਹੈ, ਜਿਸ ਰਾਹੀਂ ਜ਼ਿਲ੍ਹੇ ਦੇ ਨਾਗਰਿਕ, ਖਾਸ ਕਰਕੇ ਨੌਜਵਾਨ, ਨਸ਼ਾ-ਮੁਕਤ ਭਾਰਤ ਦੀ ਸਿਰਜਣਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਅਭਿਆਨ ਤਹਿਤ ਜ਼ਿਲ੍ਹਾ ਪੱਧਰ ’ਤੇ ਲੋਕ ਗੀਤ, ਰੀਲ/ਲਘੂ ਫ਼?ਲਮ, ਪੇਂਟਿੰਗ ਅਤੇ ਨਾਅਰਾ ਲੇਖਣ ਆਦਿ ਵੱਖ-ਵੱਖ ਸ਼੍ਰੇਣੀਆਂ ਵਿੱਚ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ।
ਵਧੇਰੇ ਜਾਣਕਾਰੀ ਲਈ ਨੌਜਵਾਨ ਜ਼ਿਲ੍ਹਾ ਦਫ਼ਤਰ, ਮੇਰਾ ਯੁਵਾ ਭਾਰਤ ਕੇਂਦਰ , ਮਕਾਨ ਨੰਬਰ 70, ਗਲੀ ਨੰਬਰ 13/5, ਬੈਂਕ ਕਲੋਨੀ, ਬਰਨਾਲਾ ਬਾਈਪਾਸ, ਬਠਿੰਡਾ ਵਿਖੇ ਸੰਪਰਕ ਕਰ ਸਕਦੇ ਹਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


