ਪੰਜਾਬ ਦੀ ਸਿਆਸਤ ਵਿੱਚ ਸੋਮਵਾਰ ਨੂੰ ਉਸ ਸਮੇਂ ਇੱਕ ਵੱਡਾ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ, ਜਦੋਂ ਆਮ ਆਦਮੀ ਪਾਰਟੀ ਨਾਲ ਜੁੜੇ ਤਿੰਨ ਪ੍ਰਮੁੱਖ ਆਗੂ ਹਰਮੀਤ ਸਿੰਘ ਪਠਾਨਮਾਜਰਾ, ਚੇਤਨ ਸਿੰਘ ਜੌੜਾਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਨਵੀਂ ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਪੰਜਾਬ ਦੇ ਇੰਚਾਰਜ ਸ੍ਰੀ ਸਤੀਸ਼ ਪੂਨੀਆ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਸਮੇਤ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਇਨ੍ਹਾਂ ਆਗੂਆਂ ਨੇ ਭਾਜਪਾ ਪਰਿਵਾਰ ਦਾ ਹਿੱਸਾ ਬਣਨ ਦਾ ਫ਼ੈਸਲਾ ਕੀਤਾ।nnਇਸ ਸਿਆਸੀ ਘਟਨਾਕ੍ਰਮ ਦਾ ਸਵਾਗਤ ਕਰਦਿਆਂ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਡਾ. ਹਰਜੋਤ ਕਮਲ ਨੇ ਤਿੰਨਾਂ ਆਗੂਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਅਤੇ ਅਭਿਨੰਦਨ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਸੁਚੱਜੀ ਅਗਵਾਈ, ਲੋਕ ਭਲਾਈ ਦੀਆਂ ਨੀਤੀਆਂ, ਰਾਸ਼ਟਰ ਹਿੱਤ ਨੂੰ ਸਰਵਉੱਚ ਰੱਖਣ ਵਾਲੀ ਸੋਚ ਅਤੇ ਦੇਸ਼ ਦੇ ਵਿਕਾਸ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਤੋਂ ਪ੍ਰਭਾਵਿਤ ਹੋ ਕੇ ਦੇਸ਼ ਭਰ ਵਿੱਚ ਲੋਕ ਭਾਜਪਾ ਨਾਲ ਜੁੜ ਰਹੇ ਹਨ। ਪੰਜਾਬ ਵਿੱਚ ਤਿੰਨ ਪ੍ਰਮੁੱਖ ਆਗੂਆਂ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਵੀ ਇਸੇ ਬਦਲਦੇ ਸਿਆਸੀ ਵਿਸ਼ਵਾਸ ਦਾ ਪ੍ਰਤੀਕ ਹੈ।nnਡਾ. ਹਰਜੋਤ ਕਮਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬ ਦੀ ਜਨਤਾ ਹੀ ਨਹੀਂ, ਸਗੋਂ ਪਾਰਟੀ ਦੇ ਆਪਣੇ ਆਗੂ ਅਤੇ ਵਿਧਾਇਕ ਵੀ ਨਿਰਾਸ਼ ਨਜ਼ਰ ਆ ਰਹੇ ਹਨ। ਚੋਣਾਂ ਦੌਰਾਨ ਕੀਤੇ ਗਏ ਵੱਡੇ-ਵੱਡੇ ਵਾਅਦਿਆਂ ਅਤੇ ਜ਼ਮੀਨੀ ਹਕੀਕਤ ਵਿਚਕਾਰ ਵਧ ਰਹੇ ਪਾੜੇ, ਸਰਕਾਰ ਦੀ ਕਾਰਜਪ੍ਰਣਾਲੀ ਅਤੇ ਪਾਰਟੀ ਦੀਆਂ ਨੀਤੀਆਂ ਕਾਰਨ ਪੈਦਾ ਹੋਈ ਅਸੰਤੁਸ਼ਟੀ ਦੇ ਚਲਦਿਆਂ ਆਗੂਆਂ ਵੱਲੋਂ ਪਾਰਟੀ ਛੱਡਣਾ ਆਮ ਆਦਮੀ ਪਾਰਟੀ ਲਈ ਇੱਕ ਗੰਭੀਰ ਸਿਆਸੀ ਸੰਦੇਸ਼ ਹੈ।nnਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਹੇਠ ਭਾਜਪਾ ਨੇ ਦੇਸ਼ ਨੂੰ ਵਿਕਾਸ, ਸੁਸ਼ਾਸਨ, ਮਜ਼ਬੂਤ ਰਾਸ਼ਟਰੀ ਸੁਰੱਖਿਆ ਅਤੇ ਲੋਕ ਭਲਾਈ ਦੀ ਨਵੀਂ ਦਿਸ਼ਾ ਦਿੱਤੀ ਹੈ। ਭਾਜਪਾ ਦੀ ਰਾਸ਼ਟਰਵਾਦੀ ਵਿਚਾਰਧਾਰਾ, ਪਾਰਦਰਸ਼ੀ ਸ਼ਾਸਨ ਪ੍ਰਣਾਲੀ ਅਤੇ ‘ਸਭਕਾ ਸਾਥ, ਸਭਕਾ ਵਿਕਾਸ, ਸਭਕਾ ਵਿਸ਼ਵਾਸ ਅਤੇ ਸਭਕਾ ਪ੍ਰਯਾਸ’ ਦਾ ਮੰਤਰ ਅੱਜ ਸਮਾਜ ਦੇ ਹਰ ਵਰਗ ਨੂੰ ਪ੍ਰਭਾਵਿਤ ਕਰ ਰਿਹਾ ਹੈ।nnਡਾ. ਹਰਜੋਤ ਕਮਲ ਨੇ ਵਿਸ਼ਵਾਸ ਪ੍ਰਗਟਾਇਆ ਕਿ ਹਰਮੀਤ ਸਿੰਘ ਪਠਾਨਮਾਜਰਾ, ਚੇਤਨ ਸਿੰਘ ਜੌੜਾਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਵਿੱਚ ਪਾਰਟੀ ਸੰਗਠਨ ਨੂੰ ਨਵੀਂ ਮਜ਼ਬੂਤੀ ਮਿਲੇਗੀ। ਉਨ੍ਹਾਂ ਦੇ ਤਜਰਬੇ ਅਤੇ ਸਿਆਸੀ ਯੋਗਦਾਨ ਨਾਲ ਪਾਰਟੀ ਨੂੰ ਸੂਬੇ ਵਿੱਚ ਲੋਕ ਹਿੱਤ ਦੇ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਵਿੱਚ ਸਹਿਯੋਗ ਮਿਲੇਗਾ।nnਅੰਤ ਵਿੱਚ ਡਾ. ਹਰਜੋਤ ਕਮਲ ਨੇ ਭਾਜਪਾ ਪੰਜਾਬ ਦੇ ਇੰਚਾਰਜ ਸ੍ਰੀ ਸਤੀਸ਼ ਪੂਨੀਆ ਜੀ, ਪੰਜਾਬ ਭਾਜਪਾ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਜੀ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਜ਼ਿਲ੍ਹਾ ਮੋਗਾ ਦੀ ਸਮੁੱਚੀ ਟੀਮ ਨਵੇਂ ਸਾਥੀਆਂ ਦਾ ਸਵਾਗਤ ਕਰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਹਰ ਸਾਥੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਅਤੇ ਪੰਜਾਬ ਨੂੰ ਖੁਸ਼ਹਾਲ, ਸੁਰੱਖਿਅਤ ਅਤੇ ਵਿਕਾਸਸ਼ੀਲ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਦਾ ਰਹੇਗਾ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


